ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਸਾਧਿਆ ਨਿਸ਼ਾਨਾ

By  Riya Bawa September 27th 2021 04:45 PM -- Updated: September 27th 2021 05:22 PM

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਲਗਾਤਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕਸ ਰਹੇ ਹਨ। ਹੁਣ ਸਲਾਹਕਾਰ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਕੈਪਟਨ 'ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਆਪਰੇਸ਼ਨ ਇਨਸਾਫ ਪੂਰਾ ਹੋ ਗਿਆ ਹੈ। ਇਸ 'ਚ ਬਿਨਾਂ ਕਿਸੇ ਕਾਰਨ ਦੇਰੀ ਹੋਈ ਪਰ ਦੇਰ ਆਏ ਦਰੁਸਤ ਆਏ। ਉਨ੍ਹਾਂ ਦਾ ਇਹ ਬਿਆਨ ਅਮਰਿੰਦਰ ਸਿੰਘ ਨੂੰ ਸੀਐਮ ਦੀ ਕੁਰਸੀ ਤੋਂ ਹਟਣ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਮੁਸਤਫ਼ਾ ਨੇ ਉਨ੍ਹਾਂ ਲੋਕਾਂ ਦਾ ਧੰਨਵਾਦ ਵੀ ਕੀਤਾ ਜਿਨ੍ਹਾਂ ਨੇ ਕੈਪਟਨ ਨੂੰ ਸੱਤਾ ਤੋਂ ਹਟਾਉਣ ਦਾ ਕੰਮ ਸਿਰੇ ਚੜ੍ਹਾਇਆ।

Navjot Singh Sidhu's camp rejects Captain Amarinder Singh’s apology demand: Sources

ਮੁਸਤਫਾ ਨੇ ਕਿਹਾ ਕਿ ਪੰਜਾਬ ਕਾਂਗਰਸ ਫਤਿਹ ਮਿਸ਼ਨ 2022 ਦਾ ਸਭ ਤੋਂ ਵੱਡਾ ਰੋੜਾ ਹਟ ਗਿਆ ਹੈ। ਹੁਣ ਮਿਸ਼ਨ ਜਿੱਤੇਗਾ ਪੰਜਾਬ ਉਤੇ ਪੂਰਾ ਫੋਕਸ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਆਉਣ ਵਾਲੀ ਇਕੋ ਇਕ ਰੁਕਾਵਟ ਹੁਣ ਦੂਰ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ, ਪੰਜਾਬੀਆਂ ਅਤੇ ਕਾਂਗਰਸੀਆਂ ਨੂੰ ਭਰੋਸਾ ਦਿਵਾਇਆ ਕਿ ਮਾਰਚ 2022 ਵਿੱਚ ਕਾਂਗਰਸ ਦੀ ਪੱਕੀ ਜਿੱਤ ਹੋਵੇਗੀ। ਉਨ੍ਹਾਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਨੂੰ ਆਊਟ ਆਫ ਬਾਕਸ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਕਾਂਗਰਸ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਦੇ ਮਜ਼ਬੂਤ ​​ਹੱਥਾਂ ਵਿੱਚ ਹੈ, ਇਸ ਲਈ ਜਿੱਤ ਨਿਸ਼ਚਿਤ ਹੈ। ਜ਼ਿਕਰਯੋਗ ਹੈ ਕਿ ਸਾਬਕਾ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫ਼ਾ ਕੈਪਟਨ ਸਰਕਾਰ ਦੇ ਸਮੇਂ ਡੀਜੀਪੀ ਦੇ ਦਾਅਵੇਦਾਰ ਸਨ। ਉਦੋਂ ਤੋਂ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ ਸਨ।

-PTC News

Related Post