ਪੰਜਾਬ 'ਚ ਕੋਰੋਨਾ ਵਾਇਰਸ' ਦਾ ਕਹਿਰ,ਪਿਤਾ ਤੋਂ ਬਾਅਦ ਪੁੱਤਰ ਦਾ ਵੀ ਕੋਰੋਨਾ ਟੈੱਸਟ ਪਾਜ਼ੀਟਿਵ

By  Shanker Badra March 25th 2020 04:19 PM -- Updated: March 25th 2020 05:06 PM

ਪੰਜਾਬ 'ਚ ਕੋਰੋਨਾ ਵਾਇਰਸ' ਦਾ ਕਹਿਰ,ਪਿਤਾ ਤੋਂ ਬਾਅਦ ਪੁੱਤਰ ਦਾ ਵੀ ਕੋਰੋਨਾ ਟੈੱਸਟ ਪਾਜ਼ੀਟਿਵ:ਹੁਸ਼ਿਆਰਪੁਰ : ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਦੇ ਕਹਿਰ ਨੇ ਹੁਣ ਸਮੁੱਚੀ ਦੁਨੀਆ ਨੂੰ ਲਪੇਟ ਵਿਚ ਲੈ ਲਿਆ ਹੈ। ਇਹ ਅੰਕੜੇ ਐਨੀ ਤੇਜ਼ੀ ਨਾਲ ਵਧ ਰਹੇ ਹਨ ਕਿ ਹਰ ਤੀਜੇ ਦਿਨ ਮੌਤਾਂ ਦੀ ਗਿਣਤੀ ਦੁਗਣੇ ਤੋਂ ਵੀ ਵਧੇਰੇ ਹੋ ਰਹੀ ਹੈ। ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ 'ਚ ਦੂਸਰੇ ਕੋਰੋਨਾ ਵਾਇਰਸ ਦੇ ਮਰੀਜ਼ ਦੀ ਅੱਜ ਪੁਸ਼ਟੀ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਗੜ੍ਹਸ਼ੰਕਰ ਦੇ ਨਜ਼ਦੀਕੀ ਪਿੰਡ ਮੋਰਾਂਵਾਲੀ ਦੇ ਹਰਭਜਨ ਸਿੰਘ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਉਸ ਦੇ ਪੁੱਤਰ ਗੁਰਪ੍ਰੀਤ ਸਿੰਘ (30) ਦਾ ਵੀ ਕੋਰੋਨਾ ਟੈੈਸਟ ਪੌਜ਼਼ਿਟਿਵ ਆਇਆ ਹੈ। ਗੁਰਪ੍ਰੀਤ ਸਿੰਘ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਪਿੰਡ ਪਠਲਾਵਾ ਦੇ ਕੋਰੋਨਾਗ੍ਰਸਤ ਮ੍ਰਿਤਕ ਬਲਦੇਵ ਸਿੰਘ ਦਾ ਨਜ਼ਦੀਕੀ ਸੀ।

ਪੰਜਾਬ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 31 ਕੇਸ ਪਾਜ਼ੀਟਿਵ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਨਵਾਂ ਸ਼ਹਿਰ ਦੇ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਜਿਸ ਤੋਂ ਬਾਅਦ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਅਤੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਸਮੇਤ ਦੇਸ਼ ਭਰ ਵਿੱਚ ਕਰਫਿਊ ਲਗਾ ਦਿੱਤਾ ਗਿਆ ਹੈ।

-PTCNews

Related Post