ਨਵਾਂਸ਼ਹਿਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਣੇ 1 ਤਸਕਰ ਦਬੋਚਿਆ

By  Jashan A November 14th 2019 12:33 PM

ਨਵਾਂਸ਼ਹਿਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਣੇ 1 ਤਸਕਰ ਦਬੋਚਿਆ,ਨਵਾਂਸ਼ਹਿਰ: ਸੀ.ਆਈ.ਏ ਸਟਾਫ਼ ਨਵਾਂਸ਼ਹਿਰ ਦੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਉਹਨਾਂ ਨੇ570 ਗ੍ਰਾਮ ਹੈਰੋਇਨ ਸਮੇਤ ਇਕ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ।

ਮਿਲੀ ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 2 ਕਰੋੜ 82 ਲੱਖ ਰੁਪਏ ਹੈ। ਐਸ.ਪੀ ਵਜ਼ੀਰ ਸਿੰਘ ਖਹਿਰਾ ਨੇ ਦੱਸਿਆ ਕਿ ਸਬੰਧਿਤ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰਕੇ ਅੱਜ ਹੀ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਹੋਰ ਪੁੱਛਗਿੱਛ ਵਾਸਤੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾਵੇਗਾ ਜਿਸ ਪਾਸੋਂ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

-PTC News

Related Post