ਨਵਾਂਸ਼ਹਿਰ ਪੁਲਿਸ ਨੇ ਹੈਰੋਇਨ ਸਮੇਤ ਔਰਤ ਤੇ ਇੱਕ ਵਿਅਕਤੀ ਨੂੰ ਕੀਤਾ ਕਾਬੂ

By  Shanker Badra January 18th 2019 07:33 PM

ਨਵਾਂਸ਼ਹਿਰ ਪੁਲਿਸ ਨੇ ਹੈਰੋਇਨ ਸਮੇਤ ਔਰਤ ਤੇ ਇੱਕ ਵਿਅਕਤੀ ਨੂੰ ਕੀਤਾ ਕਾਬੂ:ਨਵਾਂਸ਼ਹਿਰ : ਨਵਾਂਸ਼ਹਿਰ ਪੁਲਿਸ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਸਫ਼ਲਤਾ ਹਾਸਲ ਕੀਤੀ ਹੈ।ਇਸ ਦੌਰਾਨ ਨਵਾਂਸ਼ਹਿਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਇੱਕ ਵਿਅਕਤੀ ਅਤੇ ਔਰਤ ਨੂੰ ਇੱਕ -ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

Nawanshahr police heroin including woman And A person Arrested
ਨਵਾਂਸ਼ਹਿਰ ਪੁਲਿਸ ਨੇ ਹੈਰੋਇਨ ਸਮੇਤ ਔਰਤ ਤੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਇਸ ਸਬੰਧੀ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ.ਐੱਸ.ਪੀ. ਦੀਪਕ ਹਿਲੌਰੀ ਨੇ ਦੱਸਿਆ ਹੈ ਕਿ ਦੋਸ਼ੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਕਾਲੀ ਵਾਸੀ ਨਕੋਦਰ ਅਤੇ ਨਵਪ੍ਰੀਤ ਉਰਫ਼ ਪ੍ਰੀਤ ਵਾਸੀ ਜਲੰਧਰ ਵਜੋਂ ਹੋਈ ਹੈ।ਉਨ੍ਹਾਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਦੋਸ਼ੀਆਂ ਕੋਲੋਂ ਪੁਲਿਸ ਨੇ 700 ਅਤੇ 300 ਗਰਾਮ ਹੈਰੋਇਨ ਬਰਾਮਦ ਕੀਤੀ ਹੈ।

Nawanshahr police heroin including woman And A person Arrested
ਨਵਾਂਸ਼ਹਿਰ ਪੁਲਿਸ ਨੇ ਹੈਰੋਇਨ ਸਮੇਤ ਔਰਤ ਤੇ ਇੱਕ ਵਿਅਕਤੀ ਨੂੰ ਕੀਤਾ ਕਾਬੂ

ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀਆਂ ਦਾ ਅਦਾਲਤ ਪਾਸੋਂ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤਾ ਗਿਆ ਹੈ।

-PTCNews

Related Post