ਨਵਾਂਸ਼ਹਿਰ-ਰੋਪੜ ਹਾਈਵੇਅ 'ਤੇ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਤ

By  Shanker Badra February 22nd 2020 06:23 PM

ਨਵਾਂਸ਼ਹਿਰ-ਰੋਪੜ ਹਾਈਵੇਅ 'ਤੇ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਤ:ਨਵਾਂਸ਼ਹਿਰ : ਨਵਾਂਸ਼ਹਿਰ-ਰੋਪੜ ਹਾਈਵੇਅ 'ਤੇ ਪਿੰਡ ਲੰਗੜੋਆ ਨੇੜੇ ਬੀਤੀ ਰਾਤ ਟਰਾਲੇ ਅਤੇ ਕਾਰ ਵਿਚਾਲੇ ਭਿਆਨਕ ਟੱਕਰ ' ਚ ਹੋ ਗਈ ਹੈ। ਇਸ ਹਾਦਸੇ ਵਿੱਚ ਪਤੀ ਅਤੇ ਪਤਨੀ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੇ 2 ਬੱਚੇਗੰਭੀਰ  ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਟਰਾਲੇ ਨੂੰ ਕਬਜ਼ੇ 'ਚ ਲੈਕੇ ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Nawanshahr Ropar highway Car and Truck Between Terrible collision Car and Truck, husband-Wife Heath ਨਵਾਂਸ਼ਹਿਰ-ਰੋਪੜ ਹਾਈਵੇਅ 'ਤੇ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 47ਸੀ ਵਿਚ ਰਹਿਣ ਵਾਲੇ ਸਚਿਨ ਸੂਰੀ (52) ਆਪਣੀ ਪਤਨੀ ਸੀਮਾ ਸੂਰੀ (46), ਲੜਕੀ ਲਾਵਨੀਆ ਸੂਰੀ (20) ਅਤੇ ਬੇਟੇ ਰਿਸ਼ਵ ਸੂਰੀ (23) ਨਾਲ ਕਾਰ 'ਚ ਚੰਡੀਗੜ੍ਹ ਤੋਂ ਜਲੰਧਰ ਜਾ ਰਹੇ ਸਨ। ਜਦੋਂ ਉਹ ਰਾਤ ਕਰੀਬ 11 ਵਜੇ ਪਿੰਡ ਲੰਗੜੋਆ ਨੇੜੇ ਮੇਨ ਹਾਈਵੇਅ 'ਤੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੇ ਇਕ ਟਰਾਲੇ ਨਾਲ ਟਕਰਾ ਗਈ, ਜਿਸ ਨਾਲ ਕਾਰ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ।

Nawanshahr Ropar highway Car and Truck Between Terrible collision Car and Truck, husband-Wife Heath ਨਵਾਂਸ਼ਹਿਰ-ਰੋਪੜ ਹਾਈਵੇਅ 'ਤੇ ਕਾਰ ਅਤੇ ਟਰਾਲੇ ਵਿਚਾਲੇ ਹੋਈ ਭਿਆਨਕ ਟੱਕਰ, ਪਤੀ-ਪਤਨੀ ਦੀ ਮੌਤ

ਜਦਕਿ ਉਨ੍ਹਾਂ ਦੇ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਿਸ ਨੇ ਮਿ੍ਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ।

-PTCNews

Related Post