ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਵਜੋਂ ਅਸਤੀਫ਼ਾ

By  Shanker Badra April 25th 2019 06:03 PM -- Updated: April 25th 2019 06:17 PM

ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਵਜੋਂ ਅਸਤੀਫ਼ਾ:ਮਾਨਸਾ : ਮਾਨਸਾ ਹਲਕੇ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਅੱਜ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਹੈ।ਇਸ ਤੋਂ ਪਹਿਲਾਂ ਅੱਜ ਸਵੇਰੇ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ।ਨਾਜ਼ਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਲ ਹੋਏ ਸਨ।

nazar-singh-manshahia-mansa-vidhan-sabha-halka-mansa-resignation-as-mla
ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਵਜੋਂ ਅਸਤੀਫ਼ਾ

ਮਾਨਸ਼ਾਹੀਆ ਖਹਿਰਾ ਧੜੇ ਦਾ ਪੱਖ ਪੂਰਨ ਵਾਲਿਆਂ ਵਿੱਚੋਂ ਸਨ ਪਰ ਉਨ੍ਹਾਂ ਪੀਡੀਏ ਨੂੰ ਸਮਰਥਨ ਨਾ ਦਿੰਦਿਆਂ ਅਚਾਨਕ ਕਾਂਗਰਸ ਵਿੱਚ ਸ਼ਾਮਲ ਹੋ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।

nazar-singh-manshahia-mansa-vidhan-sabha-halka-mansa-resignation-as-mla
ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਵਿਧਾਨ ਸਭਾ ਹਲਕਾ ਮਾਨਸਾ ਦੇ ਵਿਧਾਇਕ ਵਜੋਂ ਅਸਤੀਫ਼ਾ

ਦੱਸ ਦੇਈਏ ਕਿ ਪੰਜਾਬ ਵਿੱਚ ਹੁਣ ਆਮ ਆਦਮੀ ਪਾਰਟੀ ਦੇ 20 ਵਿੱਚੋਂ ਚਾਰ ਵਿਧਾਇਕ ਪਾਰਟੀ ਬਦਲ ਚੁੱਕੇ ਹਨ ਜਾਂ ਛੱਡ ਚੁੱਕੇ ਹਨ।ਹਰਵਿੰਦਰ ਸਿੰਘ ਫੂਲਕਾ, ਸੁਖਪਾਲ ਸਿੰਘ ਖਹਿਰਾ, ਮਾਸਟਰ ਬਲਦੇਵ ਸਿੰਘ ਤੇ ਹੁਣ ਨਾਜ਼ਰ ਸਿੰਘ ਮਾਨਸ਼ਾਹੀਆ 'ਆਪ' ਨੂੰ ਅਲਵਿਦਾ ਕਹਿ ਚੁੱਕੇ ਹਨ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਬਠਿੰਡਾ : ਕਾਂਗਰਸ ਵੱਲੋਂ ਆਟਾ -ਦਾਲ ਅਤੇ ਪੈਨਸ਼ਨ ਕੱਟਣ ‘ਤੇ ਬਜ਼ੁਰਗ ਔਰਤਾਂ ਹੋਈਆਂ ਭਾਵੁਕ ,ਹਰਸਿਮਰਤ ਕੌਰ ਬਾਦਲ ਨੇ ਸੁਣੇ ਦੁਖੜੇ

-PTCNews

Related Post