NCP ਮੁਖੀ ਸ਼ਰਦ ਪਵਾਰ ਹੋਏ ਕੋਰੋਨਾ ਪਾਜ਼ੀਟਿਵ

By  Riya Bawa January 24th 2022 04:06 PM -- Updated: January 24th 2022 04:10 PM

ਮੁੰਬਈ: ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਦੀ ਕੋਰੋਨਾ ਰਿਪੋਰਟ ਪੌਜ਼ਟਿਵ ਪਾਈ ਗਈ ਹੈ। ਉਨ੍ਹਾਂ ਨੇ ਆਪਣੇ ਟਵੀਟਰ 'ਤੇ ਕੋਰੋਨਾ ਪੌਜ਼ਟਿਵ ਹੋਣ ਦੀ ਗੱਲ ਕਹੀ ਅਤੇ ਆਪਣੇ ਸੰਪਕਰ ਵਿਚ ਆਉਣ ਵਾਲਿਆਂ ਨੂੰ ਟੈਸਟ ਕਰਵਾਉਣ ਲਈ ਵੀ ਅਪੀਲ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਕਿਹਾ "ਮੇਰੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਹੈ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ। ਮੈਂ ਆਪਣੇ ਡਾਕਟਰ ਦੁਆਰਾ ਦਿੱਤੇ ਗਏ ਨੁਕਤੇ ਨੂੰ ਧਿਆਨ ਵਿਚ ਰੱਖਦੇ ਹੋਏ ਇਲਾਜ ਕਰਾਂ ਰਿਹਾ ਹਾਂ।

Coronavirus: Punjab records 7,699 Covid-19 cases, 33 deaths in 24 hours

ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣਾ ਟੈਸਟ ਕਰਵਾਉਣ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ।

ਇਸ ਦੇ ਨਾਲ ਹੀ ਦੱਸ ਦੇਈਏ ਕਿ ਦੇਸ਼ 'ਚ ਕੋਰੋਨਾ ਦੇ ਮਾਮਲੇ ਘੱਟ ਹੋਣੇ ਸ਼ੁਰੂ ਹੋ ਗਏ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3.06 ਲੱਖ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਹ ਐਤਵਾਰ ਤੋਂ ਕਰੀਬ 27 ਹਜ਼ਾਰ ਘੱਟ ਹੈ। ਇਸ ਦੌਰਾਨ 439 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ।

ਕੋਰੋਨਾ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਅਤੇ ਸਿਹਤ ਮੰਤਰਾਲੇ ਵਲੋਂ ਲਗਤਾਰ ਲੋਕਾਂ ਨੂੰ ਸਮਾਜਿਕ ਦੂਰੀ ਬਣੇ ਰੱਖਣ ਅਤੇ ਦਿਸ਼ਾ- ਨਿਰਦੇਸ਼ਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ , ਨਾਲ ਹੀ ਲੋਕਾਂ ਨੂੰ ਟੀਕਾਕਰਣ ਕਰਨ ਲਈ ਵੀ ਕਿਹਾ ਜਾ ਰਿਹਾ ਹੈ।

Coronavirus India Highlights: India's daily positivity rate increases to 119.65 pc

 

-PTC News

Related Post