ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra December 14th 2020 12:34 PM

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ 'ਚ ਦੇਸ਼ ਭਰ ਦੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ 19ਵੇਂ ਦਿਨ ਵੀ ਜਾਰੀ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਕਿਸਾਨ ਆਗੂਆਂ ਨੇ ਆਪਣਾ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ ਅਤੇ ਅੱਜ ਕਿਸਾਨ ਆਗੂ ਦਿੱਲੀ ਦੇ ਸਿੰਘੂ ਬਾਰਡਰ 'ਤੇ ਭੁੱਖ ਹੜਤਾਲ 'ਤੇ ਬੈਠੇ ਹਨ।

Neeru Bajwa And Japji Khaira at Golden Temple, Amritsar ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਕਿਸਾਨਾਂ ਦੇ ਸੰਘਰਸ਼ ਨੂੰ ਜਿੱਥੇ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ ,ਓਥੇ ਹੀ ਪੰਜਾਬੀ ਇੰਡਸਟਰੀ ਦੇ ਸਿਤਾਰੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ। ਪੰਜਾਬੀ ਕਲਾਕਾਰ ਵੀ ਇਸ ਮੋਰਚੇ 'ਚ ਆਪਣੀ ਹਾਜ਼ਰੀ ਲਗਵਾ ਰਹੇ ਹਨ।ਦਿੱਲੀ ਵਿਖੇ ਹੋ ਰਹੇ ਕਿਸਾਨ ਅੰਦੋਲਨ 'ਚ ਪੰਜਾਬੀ ਕਲਾਕਾਰ ਵੀ ਆਪਣਾ ਸਮਰਥਨ ਦੇ ਰਹੇ ਹਨ, ਜਿਸ ਕਾਰਨ ਇਹ ਗਾਇਕ ਆਪਣੇ ਸਿੰਗਲ ਟ੍ਰੈਕਸ ਦੀ ਬਜਾਏ ਕਿਸਾਨਾਂ ਨਾਲ ਜੁੜੇ ਗੀਤ ਰਿਲੀਜ਼ ਕਰ ਰਹੇ ਹਨ।

Neeru Bajwa And Japji Khaira at Golden Temple, Amritsar ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਅਤੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਨੀਰੂ ਬਾਜਵਾ ਨੇ ਇਕ ਤਸਵੀਰ ਆਪਣੇ ਟਵਿੱਟਰ ਅਕਾਊਂਟ 'ਤੇ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਅਦਾਕਾਰਾ ਨੇ ਕੈਪਸ਼ਨ 'ਚ ਲਿਖਿਆ, 'ਦੁਨੀਆ ਨੂੰ ਇਸ ਸਮੇਂ ਆਸ ਦੀ ਜ਼ਰੂਰਤ ਹੈ। ਸਭ ਠੀਕ ਹੋ ਜਾਵੇਗਾ, ਹੱਥ ਜੋੜ ਕੇ ਰੱਖੋ, ਦਿਲ ਮਜ਼ਬੂਤ ਰੱਖਣ ਲਈ ਸੁਰੱਖਿਅਤ ਰਹੋ।

Neeru Bajwa And Japji Khaira at Golden Temple, Amritsar ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅਤੇ ਜਪੁਜੀ ਖਹਿਰਾਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਇੰਡਸਟਰੀ ਦੀ ਖ਼ੂਬਸੂਰਤ ਅਦਾਕਾਰਾ ਜਪੁਜੀ ਖਹਿਰਾ ਕਿਸਾਨ ਅੰਦੋਲਨ ‘ਚ ਵੀ ਆਪਣਾ ਪੂਰਾ ਸਹਿਯੋਗ ਦੇ ਰਹੀ ਹੈ। ਉਹ ਬੀਤੀ ਰਾਤ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੀ ਸੀ  ,ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਤੇ ਸਰਬੱਤ ਦੇ ਭਲੇ ਦੇ ਨਾਲ ਕਿਸਾਨਾਂ ਦੀ ਜਿੱਤ ਲਈ ਵੀ ਅਰਦਾਸ ਕੀਤੀ। ਉਨ੍ਹਾਂ ਨੇ ਦਰਬਾਰ ਸਾਹਿਬ ਤੋਂ ਮੱਥਾ ਟੇਕਦਿਆਂ ਦੀ ਤਸਵੀਰ ਸ਼ੇਅਰ ਕੀਤੀ ਹੈ।

-PTCNews

Related Post