NEET PG Exam 2022: NEET ਪੀ.ਜੀ. ਦੀ ਪ੍ਰੀਖਿਆ ਹੋਈ ਮੁਲਤਵੀ

By  Pardeep Singh February 4th 2022 11:01 AM -- Updated: February 4th 2022 11:07 AM

ਨਵੀਂ ਦਿੱਲੀ: ਭਾਰਤ ਵਿੱਚ ਕੋਵਿਡ-19 ਦੀ ਸਥਿਤੀ ਦੇ ਮੱਦੇਨਜ਼ਰ ਰੱਖਦੇ ਹੋਏ ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ NEET ਪੀਜੀ ਪ੍ਰੀਖਿਆ 2022 ਨੂੰ 6-8 ਹਫ਼ਤਿਆਂ ਲਈ ਮੁਲਤਵੀ ਕਰ ਦਿੱਤਾ ਹੈ। ਇਹ ਪ੍ਰੀਖਿਆ ਪਹਿਲਾਂ 12 ਮਾਰਚ ਨੂੰ ਹੋਣੀ ਸੀ। ਐਮਬੀਬੀਐਸ ਗ੍ਰੈਜੂਏਟਾਂ ਨੇ ਟਵਿੱਟਰ 'ਤੇ ਜਾ ਕੇ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਸੀ।

NEET PG ਪ੍ਰੀਖਿਆ 2022 ਨੂੰ ਮੁਲਤਵੀ ਕਰਨ ਦਾ ਫੈਸਲਾ ਕੋਵਿਡ-19 ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਦੌਰਾਨ, ਸੋਸ਼ਲ ਮੀਡੀਆ 'ਤੇ ਇੱਕ ਜਾਅਲੀ ਨੋਟਿਸ ਵੀ ਘੁੰਮ ਰਿਹਾ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ NEET ਪੀਜੀ ਪ੍ਰੀਖਿਆ 2022 ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਸਰਕਾਰ ਨੇ ਬਾਅਦ ਵਿੱਚ ਗਲਤ ਜਾਣਕਾਰੀ ਨੂੰ ਨਿਕਾਰਦੇ ਹੋਏ ਇੱਕ ਐਡਵਾਈਜ਼ਰੀ ਵੀ ਜਾਰੀ ਕੀਤੀ।

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਸੂਚਿਤ ਕੀਤਾ ਕਿ ਭਾਰਤ ਦੀ ਕੁੱਲ ਕੋਵਿਡ -19 ਮੌਤਾਂ ਦੀ ਗਿਣਤੀ ਪੰਜ ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਕਿਉਂਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1,072 ਤਾਜ਼ਾ ਮੌਤਾਂ ਅਤੇ 1,49,394 ਨਵੇਂ ਕੋਵਿਡ -19 ਕੇਸ ਦਰਜ ਹੋਏ ਹਨ। ਦੇਸ਼ ਵਿੱਚ 15-18 ਉਮਰ ਵਰਗ ਵਿੱਚ ਕੋਵਿਡ-19 ਟੀਕਾਕਰਨ ਦੇ 65 ਪ੍ਰਤੀਸ਼ਤ ਲਾਭਪਾਤਰੀਆਂ ਨੂੰ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਗਈ ਹੈ।

ਇਹ ਵੀ ਪੜ੍ਹੋ:ਪੰਜਾਬ ਦੇ ਕਿਸਾਨਾਂ ਬਾਰੇ ਜਾਣੋ ਸੁਖਬੀਰ ਸਿੰਘ ਬਾਦਲ ਦਾ ਵਿਜ਼ਨ

-PTC News

Related Post