ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ

By  Jashan A April 10th 2019 12:31 PM

ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ ,ਮੋਹਾਲੀ: ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਮਾਮਲੇ 'ਚ ਬੀਤੇ ਦਿਨ ਪੰਜਾਬ ਸਰਕਾਰ ਵੱਲੋਂ ਕਤਲ ਦੀ ਪੜਤਾਲ ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੂੰ ਸੌਂਪ ਦਿੱਤੀ ਹੈ।ਜਿਸ ਦੌਰਾਨ ਅੱਜ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਵਲੋਂ ਮੌਕੇ ਦਾ ਜਾਇਜ਼ਾ ਲਿਆ ਗਿਆ।

mohali ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ

ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਜਿਸ ਥਾਂ ਹਮਲਾਵਰ ਦਫਤਰ 'ਚ ਦਾਖਿਲ ਹੋਇਆ ਸੀ ਉਹ ਥਾਂ ਦਾ ਜਾਇਜ਼ਾ ਲਿਆ ਅਤੇ ਸਥਾਨਕ ਲੋਕਾਂ ਤੋਂ ਮਾਮਲੇ ਸਬੰਧੀ ਪੁੱਛਗਿੱਛ ਕੀਤੀ। ਇਸ ਮੌਕੇ ਉਹਨਾਂ ਸੀ ਸੀ ਟੀ ਵੀ ਕੈਮਰਾ ਵਿੱਚ ਕੈਦ ਹਮਲਾਵਰ ਦੀ ਫੁਟੇਜ ਵੀ ਦੇਖੀ ਤੇ ਹਮਲਾਵਰ ਨੇ ਜਿਥੇ ਆਪਣੇ ਆਪ ਨੂੰ ਗੋਲੀ ਮਾਰੀ ਸੀ ਉਸ ਥਾਂ ਦਾ ਵੀ ਜਾਇਜ਼ਾ ਲਿਆ।

mohali ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ

ਤੁਹਾਨੂੰ ਦੱਸ ਦੇਈਏ ਕਿ ਪੀੜਤ ਪਰਿਵਾਰ ਨੇ ਕੱਲ੍ਹ ਮੁੱਖ ਮੰਤਰੀ ਨੂੰ ਮਿਲ ਕੇ ਜਾਂਚ ਦਾ ਮਾਮਲਾ ਮੁਹਾਲੀ ਜ਼ਿਲ੍ਹੇ ਤੋਂ ਬਾਹਰ ਭੇਜਣ ਦੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਪੜਤਾਲ ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੂੰ ਸੌਂਪ ਦਿੱਤੀ ਹੈ।

mohali ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ

ਜ਼ਿਕਰਯੋਗ ਹੈ ਕਿ 29 ਮਾਰਚ ਨੂੰ ਨੇਹਾ ਸ਼ੋਰੀ ਪਤਨੀ ਵਰੁਣ ਮੌਂਗਾ ਵਾਸੀ ਪੰਚਕੂਲਾ ਦਾ ਮੋਰਿੰਡਾ ਦੇ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਆਪਣੇ ਲਾਇਸੰਸੀ ਹਥਿਆਰ ਨਾਲ ਕਤਲ ਕਰ ਦਿੱਤਾ ਸੀ।

mohali ਮਹਿਲਾ ਡਰੱਗ ਇੰਸਪੈਕਟਰ ਨੇਹਾ ਸ਼ੌਰੀ ਦੇ ਕਤਲ ਦਾ ਮਾਮਲਾ: ਜਾਂਚ ਬਿਊਰੋ ਦੇ ਡਾਇਰੈਕਟਰ ਪ੍ਰਬੋਧ ਕੁਮਾਰ ਨੇ ਲਿਆ ਮੌਕੇ ਦਾ ਜਾਇਜ਼ਾ, ਦੇਖੋ Exclusive ਤਸਵੀਰਾਂ

ਦੋਸ਼ੀ ਪੀੜਤ ਦੇ ਦਫ਼ਤਰ ਵਿੱਚ ਗਿਆ ਅਤੇ ਦੋ ਗੋਲੀਆਂ ਚਲਾਈਆਂ।ਇਸ ਤੋਂ ਬਾਅਦ ਜਦੋਂ ਉਹ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਲੋਕਾਂ ਵੱਲੋਂ ਘੇਰਨ ’ਤੇ ਉਸ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ ਸੀ।

-PTC News

Related Post