ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra February 20th 2020 01:21 PM

ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਅੱਜ ਆਪਣੇ ਪਰਿਵਾਰ ਸਮੇਤ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ ਹੈ।

Nepal Ex King Gyanendra Bir Bikram Shah Dev At Golden Temple Amritsar ਨੇਪਾਲ ਦੇ ਸਾਬਕਾਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਉਨ੍ਹਾਂ ਕਿਹਾ ਕਿ ਅੱਜ ਪਹਿਲੀ ਵਾਰ ਇਥੇ ਆ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਿਲੀ ਹੈ ਅਤੇ ਸ਼ਰਧਾ ਦੇ ਕੇਂਦਰ ਵਿੱਚ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਥੇ ਆਉਣ ਦੀ ਲੰਬੇ ਸਮੇਂ ਦੀ ਇੱਛਾ ਸੀ, ਜੋ ਅੱਜ ਪੂਰੀ ਹੋ ਗਈ ਹੈ।ਉਨ੍ਹਾਂ ਦੇ ਨਾਲ ਆਏ ਵਫ਼ਦ 'ਚ ਰਾਣੀ ਕੋਮਲ ਰਾਜ ਲਕਸ਼ਮੀ ਦੇਵੀ ਸ਼ਾਹ ਤੋਂ ਇਲਾਵਾ ਹੋਰ ਰਿਸ਼ਤੇਦਾਰ ਵੀ ਸ਼ਾਮਲ ਹਨ।

Nepal Ex King Gyanendra Bir Bikram Shah Dev At Golden Temple Amritsar ਨੇਪਾਲ ਦੇ ਸਾਬਕਾਰਾਜਾ ਗਿਆਨੇਂਦਰ ਬੀਰ ਬਿਕਰਮ ਸ਼ਾਹ ਦੇਵ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁੰਦਰ ਮਾਡਲ ਅਤੇ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਵੀ ਕੀਤਾ ਗਿਆ।

-PTCNews

Related Post