ਕੋਰੋਨਾ' ਦਾ ਵਧਿਆ ਪ੍ਰਕੋਪ, ਸਕੂਲੀ ਵਿਦਿਆਰਥੀਆਂ ਸਣੇ 99 ਦੀ ਰਿਪੋਰਟ ਪਾਜ਼ੀਟਿਵ

By  Jagroop Kaur February 23rd 2021 08:17 PM

ਲੁਧਿਆਣਾ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 47 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ 'ਚੋਂ 37 ਲੁਧਿਆਣਾ ਦੇ ਸਨ, ਜਦੋਂ ਕਿ 10 ਬਾਹਰਲੇ ਸੂਬਿਆਂ ਨਾਲ ਸਬੰਧਿਤ ਸਨ। ਇਸ ਤੋਂ ਇਲਾਵਾ ਲੁਧਿਆਣਾ 'ਚ ਬੀਤੇ ਦਿਨ ਹੀ ਕੋਰੋਨਾ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 3 ਲੁਧਿਆਣਾ ਅਤੇ 2 ਮਰੀਜ਼ ਜਲੰਧਰ ਅਤੇ ਅੰਮ੍ਰਿਤਸਰ ਨਾਲ ਸਬੰਧਿਤ ਦੱਸੇ ਜਾ ਰਹੇ ਸਨ। ਸਰਕਾਰੀ ਸਕੂਲਾਂ ਦੇ ਨਾਲ-ਨਾਲ ਨਿੱਜੀ ਸਕੂਲਾਂ 'ਚ ਵੀ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਜਾਰੀ ਹੈ |Punjab: In 13 days, Covid cases among school students, teachers shoot up by  85% | Cities News,The Indian Express

Read More : ਵੱਧ ਰਹੇ ਕੋਰੋਨਾ ਮਾਮਲਿਆਂ ‘ਤੇ ਪੰਜਾਬ ਸਰਕਾਰ ਹੋਈ ਸਖ਼ਤ, ਜਾਰੀ ਕੀਤੇ ਨਵੇਂ ਆਦੇਸ਼

ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 99 ਨਵੇਂ ਮਰੀਜ ਸਾਹਮਣੇ ਆਏ ਹਨ,ਜਿਨ੍ਹਾਂ ਵਿਚ ਲੁਧਿਆਣਾ ਨਾਲ ਸਬੰਧਿਤ 81 ਮਰੀਜ਼ ਜਦਕਿ ਬਾਹਰਲੇ ਜ਼ਿਲਿਆਂ ਅਤੇ ਸੂਬਿਆਂ ਨਾਲ ਸਬੰਧਿਤ 18 ਮਰੀਜ ਸ਼ਾਮਲ ਹਨ, ਜਦ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 3 ਜਣਿਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚੋਂ 1 ਮ੍ਰਿਤਕ ਮਰੀਜ ਜ਼ਿਲ੍ਹਾ ਨਵਾਂਸ਼ਹਿਰ ਜਦਕਿ 2 ਮ੍ਰਿਤਕ ਜਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ।

How to stay away from Covid-19?

Toolkit case : ਦਿਸ਼ਾ ਰਵੀ ਨੂੰ ਪਟਿਆਲਾ ਹਾਊਸ ਕੋਰਟ ਨੇ ਇਹਨਾਂ ਸ਼ਰਤਾਂ ਦੇ ਅਧਾਰ

ਲੁਧਿਆਣਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਕੋਵਿਡ ਨੂੰ ਲੈ ਕੇ ਮਹਿਕਮੇ ਵੱਲੋਂ ਜਾਰੀ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਨੇ ਦੱਸਿਆ ਕਿ ਸਿੱਖਿਆ ਮਹਿਕਮੇ ਵੱਲੋਂ ਪਹਿਲਾਂ ਹੀ ਸਾਰੇ ਸਕੂਲਾਂ 'ਚ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਪਾਲਣਾ ਬੇਹੱਦ ਜ਼ਰੂਰੀ ਹੈ।What is the best way to share out a future COVID-19 vaccine?

ਉਨ੍ਹਾਂ ਕਿਹਾ ਕਿ ਜਿਸ ਸਕੂਲ 'ਚ ਕੋਰੋਨਾ ਦੇ ਮਾਮਲੇ ਆ ਰਹੇ ਹਨ, ਉੱਥੇ ਸੈਂਪਲਿੰਗ ਵਧਾਈ ਜਾ ਰਹੀ ਹੈ ਅਤੇ ਇਨ੍ਹਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਈਸੋਲੇਟ ਕੀਤਾ ਜਾ ਰਿਹਾ ਹੈ। ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਪੁੱਛਿਆ ਕਿ ਸਕੂਲ ਬੰਦ ਹੋਣਗੇ ਜਾਂ ਨਹੀਂ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਸਕੂਲ ਬੰਦ ਕਰਨ ਦੀ ਕੋਈ ਹਦਾਇਤ ਨਹੀਂ ਹੈ।

Related Post