ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ

By  Jashan A March 3rd 2019 01:21 PM

ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ,ਨਵੀਂ ਦਿੱਲੀ: ਲਗਾਤਾਰ ਵੱਧ ਰਹੀਆਂ ਤੇਲ ਦੀਆਂ ਕੀਮਤਾਂ ਨੇ ਆਮ ਜਨਤਾ ਦਾ ਜਿਉਣਾ ਮੁਹਾਲ ਕਰਕੇ ਰੱਖਿਆ ਹੋਇਆ ਹੈ। ਕੀਮਤਾਂ ਵਧਣ ਨਾਲ ਲੋਕਾਂ ਦੀ ਜੇਬ੍ਹ 'ਤੇ ਕਾਫੀ ਅਸਰ ਪੈ ਰਿਹਾ ਹੈ। ਅੱਜ ਵੀ ਤੇਲ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਗਿਆ ਹੈ।

petrol ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ

ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੇ ਅੱਜ ਪੈਟਰੋਲ ਦੇ ਰੇਟ 'ਚ 13 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਰੇਟ 'ਚ 14 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।

petrol ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ

ਅੱਜ ਰਾਜਧਾਨੀ ਦਿੱਲੀ 'ਚ ਪੈਟਰੋਲ 72.07 ਰੁਪਏ ਪ੍ਰਤੀ ਲੀਟਰ ਦੇ ਕਰੀਬ ਅਤੇ ਡੀਜ਼ਲ 67.41 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉਥੇ ਜੀ ਜੇ ਬਾਕੀ ਸ਼ਹਿਰਾਂ ਦੀ ਗੱਲ ਕੀਤੀ ਜਾਵੇ ਤਾਂ ਕੋਲਕਾਤਾ 'ਚ ਪੈਟਰੋਲ 74.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 69.20 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ, ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਪੈਟਰੋਲ ਦੀ ਕੀਮਤ 77.70 ਰੁਪਏ ਤੇ ਡੀਜ਼ਲ ਦੀ ਕੀਮਤ 70.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

petrol ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨ੍ਹਾਂ ਮਹਿੰਗਾ ਹੋਇਆ ਤੇਲ

ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ: ਅੱਜ ਜਲੰਧਰ ਦੀ ਗੱਲ ਕਰੀਏ ਤਾਂ ਇਥੇ ਪੈਟਰੋਲ ਦੀ ਕੀਮਤ 71.97 ਅਤੇ ਡੀਜ਼ਲ 66.29 ਹੋ ਗਈ ਹੈ। ਲੁਧਿਆਣਾ 'ਚ ਪੈਟਰੋਲ 72.45 ਅਤੇ ਡੀਜ਼ਲ 66.72 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

-PTC News

Related Post