ਵੱਡੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਅੱਜ ਦੀਆਂ ਕੀਮਤਾਂ

By  Jashan A December 15th 2018 11:16 AM -- Updated: December 15th 2018 11:40 AM

ਵੱਡੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਅੱਜ ਦੀਆਂ ਕੀਮਤਾਂ

ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਤੇਲ ਦੀਆਂ ਕੀਮਤਾਂ 'ਚ ਕਮੀ ਦਰਜ ਕੀਤੀ ਜਾ ਰਹੀ ਸੀ, ਪਰ ਹੁਣ ਇੱਕ ਵਾਰ ਫਿਰ ਪੈਟਰੋਲ- ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਤੇਲ ਦਿਨ ਕੀਮਤਾਂ 'ਚ 5 ਪੈਸੇ ਦਾ ਵਾਧਾ ਦਰਜ ਕੀਤਾ ਹੈ ਦੂਜੇ ਪਾਸੇ ਡੀਜ਼ਲ ਦੀ ਕੀਮਤ 'ਚ 7 ਪੈਸੇ ਦੀ ਕਮੀ ਆਈ ਹੈ।

petrol ਵੱਡੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਅੱਜ ਦੀਆਂ ਕੀਮਤਾਂ

ਦਿੱਲੀ 'ਚ ਪੈਟਰੋਲ 70.34 ਰੁਪਏ ਅਤੇ ਡੀਜ਼ਲ 64.50 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। ਜੇ ਗੱਲ ਕੀਤੀ ਜਾਵੇ ਆਰਥਿਕ ਰਾਜਧਾਨੀ ਮੁੰਬਈ ਵਿਚ ਇਕ ਲਿਟਰ ਪੈਟਰੋਲ ਦੀ ਕੀਮਤ ਵਿਚ 6 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ ਜਿਸ ਤੋਂ ਬਾਅਦ ਪੈਟਰੋਲ ਦੀ ਕੀਮਤ 75.96 ਰੁਪਏ ਪ੍ਰਤੀ ਲਿਟਰ ਹੋ ਗਈ ਅਤੇ ਡੀਜ਼ਲ ਦੀ ਕੀਮਤ 67.50 ਰੁਪਏ ਪ੍ਰਤੀ ਲਿਟਰ ਹੈ।

ਹੋਰ ਪੜ੍ਹੋ: ਵਿਆਹ ਕਰਵਾ ਕੇ ਕੈਨੇਡਾ ਲਿਜਾਣ ਦਾ ਝਾਂਸਾ ਦੇਣ ਵਾਲੀ ਕੈਨੇਡੀਅਨ ਲਾੜੀ ਨਾਮਜ਼ਦ

petrol ਵੱਡੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਅੱਜ ਦੀਆਂ ਕੀਮਤਾਂ

ਕੋਲਕਾਤਾ 'ਚ ਪੈਟਰੋਲ 72.43 ਤੇ ਡੀਜ਼ਲ 66.26 ਦੀ ਕੀਮਤ ਹੋ ਗਈ ਹੈ। ਉਧਰ ਹੀ ਦੂਸਰੇ ਸੂਬਿਆਂ 'ਚ ਵੀ ਤੇਲ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਤੋਂ ਵਾਧਾ ਦਰਜ ਕੀਤਾ ਗਿਆ ਹੈ।

petrol ਵੱਡੀ ਰਾਹਤ ਤੋਂ ਬਾਅਦ ਇੱਕ ਵਾਰ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਪੈਟਰੋਲ 17 ਪੈਸੇ ਮਹਿੰਗਾ ਹੋ ਕੇ 75.48 ਰੁਪਏ, ਲੁਧਿਆਣੇ 'ਚ 75.81 ਰੁਪਏ, ਅੰਮ੍ਰਿਤਸਰ 75.67 ਰੁਪਏ, ਪਟਿਆਲੇ ਵਿਚ 75.44 ਰੁਪਏ ਅਤੇ ਚੰਡੀਗੜ੍ਹ 'ਚ 66.50 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।

-PTC News

Related Post