ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ

By  Riya Bawa September 20th 2021 09:13 PM -- Updated: September 20th 2021 09:34 PM

ਚੰਡੀਗੜ੍ਹ - ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਬਣਦਿਆਂ ਹੀ ਉਨ੍ਹਾਂ ਨੇ ਕਈ ਵੱਡੇ ਐਲਾਨ ਕੀਤੇ। ਇਸ ਐਲਾਨ ਮੁਤਾਬਿਕ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ।

ਨੋਟੀਫਿਕੇਸ਼ਨ ਅਨੁਸਾਰ ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇ + 113% ਡੀ.ਏ. ਉੱਤੇ ਹੋਵੇਗਾ।

Punjab Government sends double SALARY to 4459 employees accounts

ਇਸ ਤੋਂ ਪਹਿਲਾਂ ਅਗਸਤ ਵਿੱਚ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਮੁੱਢਲੀ ਤਨਖਾਹ ਵਿੱਚ ਘੱਟੋ ਘੱਟ 15 ਪ੍ਰਤੀਸ਼ਤ ਵਾਧੇ ਦਾ ਐਲਾਨ ਕੀਤਾ ਸੀ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਚੰਨੀ ਵਲੋਂ ਅੱਜ ਕੈਬਨਿਟ ਦੀ ਪਹਿਲੀ ਬੈਠਕ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਬੈਠਕ ਵਿਚ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।

 

ਇਸ ਦਾ ਸੰਕੇਤ ਅੱਜ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹਰ ਕੰਮ ਪਾਰਦਰਸ਼ੀ ਢੰਗ ਨਾਲ ਕਰੇਗੀ ਅਤੇ ਅੱਜ ਹੋਣ ਵਾਲੀ ਬੈਠਕ ਵਿਚ 5 ਵੱਡੇ ਫ਼ੈਸਲੇ ਲਏ ਸਕਦੇ ਹਨ।

-PTC News

Related Post