ਸਕੂਲਾਂ ’ਚ ਦਾਖ਼ਲਿਆਂ ਸੰਬੰਧੀ ਨਵੇਂ ਹੁਕਮ ਜਾਰੀ, ਸਿੱਖਿਆ ਸਬੰਧੀ ਕੀਤੇ ਜਾ ਰਹੇ ਨਵੇਂ ਉਪਰਾਲੇ

By  Jagroop Kaur March 30th 2021 07:13 PM

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਹਦਾਇਤਾਂ ’ਤੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਵਿਚ ਦਾਖ਼ਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਕੋਵਿਡ-19 ਮਹਾਮਾਰੀ ਬਾਰੇ ਜਾਗਰੂਕ ਕਰਨ ਲਈ ਵੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੋਵਿਡ-19 ਕਾਰਨ 31 ਮਾਰਚ ਤੱਕ ਸਕੂਲ ਬੰਦ ਕਰ ਦਿੱਤੇ ਗਏ ਹਨ ਪਰ ਸਮੂਹ ਸਰਕਾਰੀ ਸਕੂਲਾਂ ਦੇ ਅਧਿਆਪਕ ਘਰੋਂ-ਘਰੀਂ ਜਾ ਕੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰ ਰਹੇ ਹਨ।

ਇਸ ਦੌਰਾਨ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਬੁਲਾਰੇ ਅਨੁਸਾਰ ਪਿਛਲੇ ਸਾਲ ਸਕੂਲ ਸਿੱਖਿਆ ਵਿਭਾਗ ਦੀਆਂ ਕੋਸ਼ਿਸ਼ਾਂ ਕਾਰਨ ਸਾਰਕਾਰੀ ਸਕੂਲਾਂ ਵਿਚ ਦਾਖ਼ਲਿਆਂ ’ਚ ਤਕਰੀਬਨ 15 ਫੀਸਦੀ ਵਾਧਾ ਹੋਇਆ ਸੀ ਅਤੇ ਇਸ ਸਾਲ ਇਹ ਵਾਧਾ ਪਿੱਛਲੇ ਸਾਲ ਨਾਲੋਂ ਵੀ ਅਧਿਕ ਹੋਣ ਦੀ ਉਮੀਦ ਹੈ।

Rajasthan schools reopening date Class 10 Class 12 classes covid19  guidelines | India News – India TV

READ MORE : 6 ਮਹੀਨਿਆਂ ਦੇ ਬੱਚੇ ਸਣੇ ਕੋਰੋਨਾ ਪ੍ਰਭਾਵਿਤ ਹੋਏ 40 ਤੋਂ ਵੱਧ...

ਇਸ ਦੇ ਨਾਲ ਹੀ ਅਧਿਆਪਕਾਂ ਵੱਲੋਂ ਕੋਰੋਨਾ ਤੋਂ ਬਚਣ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਆਮ ਲੋਕਾਂ ਨੂੰ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ-ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿਚ ਸਰੀਰਕ ਦੂਰੀ ਬਣਾ ਕੇ ਰੱਖਣ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।Exams of all school classes postponed in Punjab: Vijay Inder Singla

ਪੜ੍ਹੋ ਹੋਰ ਖ਼ਬਰਾਂ : ਅਗਲੇ ਮਹੀਨੇ ਰੱਦ ਹੋ ਸਕਦਾ ਹੈ ਤੁਹਾਡਾ ਪੈਨ ਕਾਰਡ , ਅੱਜ ਹੀ ਕਰੋ ਇਹ ਜ਼ਰੂਰੀ ਕੰਮ

ਆਮ ਲੋਕਾਂ ਨੂੰ ਘਰਾਂ ਤੋਂ ਜ਼ਰੂਰਤ ਸਮੇਂ ਹੀ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਇਕੱਠਾਂ ਦੇ ਸਬੰਧ ’ਚ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਲੋਕਾਂ ਨੂੰ ਆਪੋ-ਆਪਣੇ ਮੋਬਾਇਲ਼ ਵਿਚ ਕੋਵਾ ਐਪ ਡਾਊਨਲੋਡ ਕਰਨ ਲਈ ਅਤੇ ਇਸ ਐਪ ਜ਼ਰੀਏ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ ਜਾ ਰਿਹਾ ਹੈ।

Related Post