New school timings in Punjab: ਪੰਜਾਬ ਵਿੱਚ ਸਕੂਲਾਂ ਦਾ ਬਦਲਿਆ ਸਮਾਂ
ਪੰਜਾਬ ਅਤੇ ਹਰਿਆਣਾ ਵਿੱਚ ਬਹੁਤ ਗਰਮੀ ਪੈ ਰਹੀ ਹੈ। ਹਰਿਆਣਾ ਤੋਂ ਬਾਅਦ ਪੰਜਾਬ ਵਿੱਚ ਵੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਰਕਾਰੀ ਹੁਕਮਾਂ ਅਨੁਸਾਰ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 20 ਮਈ ਤੋਂ 31 ਮਈ ਤੱਕ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਦੇ ਸਨ। ਇਸ ਤੋਂ ਇਲਾਵਾ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ 1 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ।
ਹਰਿਆਣਾ ਵਿੱਚ ਕੱਲ੍ਹ ਸ਼ੁੱਕਰਵਾਰ ਨੂੰ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ। ਜਿਸ ਨੂੰ ਅੱਜ ਸ਼ਨੀਵਾਰ ਤੋਂ ਲਾਗੂ ਕਰ ਦਿੱਤਾ ਗਿਆ। ਇਸ ਹੁਕਮ ਅਨੁਸਾਰ ਸਕੂਲ ਸਵੇਰੇ 7 ਵਜੇ ਖੁੱਲ੍ਹਣਗੇ ਅਤੇ ਦੁਪਹਿਰ 12 ਵਜੇ ਬੰਦ ਹੋਣਗੇ। ਪੰਜਾਬ ਵਾਂਗ ਹਰਿਆਣਾ ਵਿੱਚ ਵੀ ਸਕੂਲਾਂ ਦੇ ਖੁੱਲਣ ਅਤੇ ਬੰਦ ਹੋਣ ਦਾ ਸਮਾਂ ਇੱਕ ਘੰਟਾ ਅੱਗੇ ਕਰ ਦਿੱਤਾ ਗਿਆ ਹੈ।
ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਬਹੁਤ ਗਰਮੀ ਹੈ। ਦੂਜੇ ਦਿਨ ਵੀ ਸਿਰਸਾ ਵਿੱਚ ਤਾਪਮਾਨ 47 ਡਿਗਰੀ ਤੋਂ ਉਪਰ ਰਿਹਾ। ਸੂਬੇ ਦੇ ਛੇ ਜ਼ਿਲ੍ਹੇ ਅਜਿਹੇ ਹਨ ਜਿੱਥੇ ਤਾਪਮਾਨ 46 ਡਿਗਰੀ ਨੂੰ ਪਾਰ ਕਰ ਗਿਆ ਹੈ।
ਅੱਜ ਇੱਥੇ ਵੀ 47 ਪਾਰ ਕਰਨ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਰਾਜਸਥਾਨ ਤੋਂ ਆ ਰਹੀਆਂ ਹਵਾਵਾਂ ਨੇ ਸਥਿਤੀ ਨੂੰ ਹੋਰ ਵਿਗਾੜ ਦਿੱਤਾ ਹੈ। ਅੱਜ ਜਾਂ ਕੱਲ੍ਹ ਤੋਂ ਧੂੜ ਭਰੀ ਹਨੇਰੀ ਵੀ ਆਉਣ ਦੀ ਸੰਭਾਵਨਾ ਹੈ।
ਗਰਮੀ ਦੀ ਲਹਿਰ ਨੂੰ ਦੇਖਦੇ ਹੋਏ ਮੌਸਮ ਵਿਭਾਗ ਨੇ ਮਹਿੰਦਰਗੜ੍ਹ, ਰੇਵਾੜੀ, ਨੂਹ, ਪਲਵਲ, ਸਿਰਸਾ, ਫਤਿਹਾਬਾਦ, ਹਿਸਾਰ, ਜੀਂਦ, ਭਿਵਾਨੀ, ਚਰਖੀ ਦਾਦਰੀ 'ਚ ਆਰੇਂਜ ਅਲਰਟ ਜਾਰੀ ਕੀਤਾ ਹੈ। ਗਰਮੀ ਦੀ ਲਹਿਰ ਨੂੰ ਲੈ ਕੇ ਹੋਰ 12 ਜ਼ਿਲ੍ਹਿਆਂ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
- PTC NEWS