ਨਵੇਂ ਸਾਲ ਦੇ ਪਹਿਲੇ ਹਫਤੇ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ

By  Jashan A January 4th 2019 01:48 PM

ਨਵੇਂ ਸਾਲ ਦੇ ਪਹਿਲੇ ਹਫਤੇ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ,ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਤੋਂ ਘਟ ਰਹੀਆਂ ਤੇਲ ਦੀਆਂ ਕੀਮਤਾਂ ਨਾਲ ਆਮ ਲੋਕਾਂ ਨੂੰ ਕਾਫੀ ਰਾਹਤ ਮਿਲ ਰਹੀ ਹੈ। ਨਵੇਂ ਸਾਲ ਦੇ ਚੌਥੇ ਦਿਨ ਵੀ ਤੇਲ ਦੀਆਂ ਕੀਮਤਾਂ 'ਚ ਕਟੌਤੀ ਦਰਜ ਕੀਤੀ ਗਈ ਹੈ।

petrol ਨਵੇਂ ਸਾਲ ਦੇ ਪਹਿਲੇ ਹਫਤੇ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ

ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 0.22 ਪੈਸੇ ਤੇ 0.20 ਪੈਸੇ ਕਟੌਤੀ ਦਰਜ ਕੀਤੀ ਹੈ। ਜਿਸ ਦੌਰਾਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 68.44 ਰੁਪਏ ਪ੍ਰਤੀ ਲਿਟਰ ਦਰਜ ਕੀਤੀ ਗਈ ਹੈ ਅਤੇ ਡੀਜ਼ਲ 62.44 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ।

ਹੋਰ ਪੜ੍ਹੋ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ, ਜਾਣੋ ਅੱਜ ਦੀਆਂ ਕੀਮਤਾਂ

ਉਧਰ ਹੀ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਪੈਟਰੋਲ 74.10 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 65.34 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ। ਕੋਲਕਾਤਾ 'ਚ ਪੈਟਰੋਲ 70.58 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 64.21 ਰੁਪਏੇ ਪ੍ਰਤੀ ਲਿਟਰ 'ਤੇ ਵਿਕ ਰਿਹਾ ਹੈ।

petrol ਨਵੇਂ ਸਾਲ ਦੇ ਪਹਿਲੇ ਹਫਤੇ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ

ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ 'ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਹੈ। ਜਲੰਧਰ 'ਚ ਪੈਟਰੋਲ ਦੀ ਕੀਮਤ 'ਚ .29 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ ਜਿਸ ਤੋਂ ਬਾਅਦ ਅੱਜ ਪੈਟਰੋਲ 73.41 ਰੁਪਏ ਪ੍ਰਤੀ ਲਿਟਰ ਦੀ ਕੀਮਤ 'ਤੇ ਮਿਲ ਰਿਹਾ ਹੈ। ਲੁਧਿਆਣੇ 'ਚ ਪੈਟਰੋਲ 73.86 ਰੁਪਏ ਪ੍ਰਤੀ ਲਿਟਰ ਮਿਲ ਰਿਹਾ ਹੈ। ਉਥੇ ਹੀ ਪਟਿਆਲਾ 'ਚ ਪੈਟਰੋਲ 73.75 ਅਤੇ ਕਪੂਰਥਲਾ 'ਚ 73.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

-PTC News

Related Post