ਨਿਊਜ਼ੀਲੈਂਡ 'ਚ ਦੋ ਮਸਜਿਦਾਂ 'ਤੇ ਗੋਲੀਬਾਰੀ ਮਗਰੋਂ ਪੁਲਿਸ ਨੇ ਸਾਰੀਆਂ ਮਸਜਿਦਾਂ ਨੂੰ ਬੰਦ ਰੱਖਣ ਦਾ ਦਿੱਤਾ ਹੁਕਮ

By  Shanker Badra March 15th 2019 01:28 PM -- Updated: March 15th 2019 03:08 PM

ਨਿਊਜ਼ੀਲੈਂਡ 'ਚ ਦੋ ਮਸਜਿਦਾਂ 'ਤੇ ਗੋਲੀਬਾਰੀ ਮਗਰੋਂ ਪੁਲਿਸ ਨੇ ਸਾਰੀਆਂ ਮਸਜਿਦਾਂ ਨੂੰ ਬੰਦ ਰੱਖਣ ਦਾ ਦਿੱਤਾ ਹੁਕਮ:ਨਿਊਜ਼ੀਲੈਂਡ : ਨਿਊਜ਼ੀਲੈਂਡ ਦੇ ਸ਼ਹਿਰ ਕ੍ਰਾਈਸਟਚਰਚ ਵਿਖੇ ਕੱਲ ਦੁਪਹਿਰ ਦੀ ਨਮਾਜ ਵੇਲੇ 2 ਮਸਜਿਦਾਂ ਅਲ-ਨੂਰ ਮਸਜਿਦ ਅਤੇ ਲਿਨਵੁੱਡ ਐਵਿਨਿਊ ਦੀ ਮਸਜਿਦ ਉਤੇ ਹਮਲਾ ਕੀਤਾ ਗਿਆ ਹੈ।ਓਥੇ ਚਾਰ ਹਮਲਾਵਰਾਂ ਵੱਲੋਂ ਦੋਵੇਂ ਮਸਜਿਦਾਂ ‘ਚ ਗੋਲੀਬਾਰੀ ਕੀਤੀ ਗਈ ਹੈ।ਜਿਸ ਤੋਂ ਬਾਅਦ ਪੁਲਿਸ ਨੇ ਨਿਊਜ਼ੀਲੈਂਡ 'ਚ ਸਾਰੀਆਂ ਮਸਜਿਦਾਂ ਨੂੰ ਬੰਦ ਰੱਖਣ ਲਈ ਕਿਹਾ ਹੈ।

New Zealand shootout After All mosques off Command ਨਿਊਜ਼ੀਲੈਂਡ 'ਚ ਦੋ ਮਸਜਿਦਾਂ 'ਤੇ ਗੋਲੀਬਾਰੀ ਮਗਰੋਂ ਪੁਲਿਸ ਨੇ ਸਾਰੀਆਂ ਮਸਜਿਦਾਂ ਨੂੰ ਬੰਦ ਰੱਖਣ ਦਾ ਦਿੱਤਾ ਹੁਕਮ

ਨਿਊਜ਼ੀਲੈਂਡ 'ਚ ਵਾਪਰੀ ਗੋਲੀਬਾਰੀ ਦੀ ਘਟਨਾ ਕਾਰਨ 30 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਜ਼ਖਮੀ ਹੋ ਗਏ ਹਨ।ਇਸ ਤੋਂ ਬਾਅਦ ਨਿਊਜ਼ੀਲੈਂਡ ਪੁਲਿਸ ਨੇ 4 ਵਿਅਕਤੀਆਂ ਨੂੰ ਕਾਬੂ ਵੀ ਕਰ ਲਿਆ ਹੈ।

New Zealand shootout After All mosques off Command ਨਿਊਜ਼ੀਲੈਂਡ 'ਚ ਦੋ ਮਸਜਿਦਾਂ 'ਤੇ ਗੋਲੀਬਾਰੀ ਮਗਰੋਂ ਪੁਲਿਸ ਨੇ ਸਾਰੀਆਂ ਮਸਜਿਦਾਂ ਨੂੰ ਬੰਦ ਰੱਖਣ ਦਾ ਦਿੱਤਾ ਹੁਕਮ

ਇਸ ਗੋਲੀਬਾਰੀ ਵਿਚ ਬੰਗਲਾਦੇਸ਼ ਦੀ ਕ੍ਰਿਕਟ ਟੀਮ ਦੇ ਖਿਡਾਰੀ ਵਾਲ ਵਾਲ ਬਚ ਗਏ ਹਨ ਕਿਉਂਕਿ ਗੋਲੀਬਾਰੀ ਦੇ ਸਮੇਂ ਬੰਗਲਾਦੇਸ਼ ਦੀ ਕ੍ਰਿਕਟ ਟੀਮ ਵੀ ਮਸਜਿਦ ਵਿਚ ਹੀ ਸੀ।ਇਸ ਦੌਰਾਨ ਸਮਾਂ ਰਹਿੰਦਿਆਂ ਟੀਮ ਨੂੰ ਸੁਰੱਖਿਅਤ ਕੱਢ ਲਿਆ ਗਿਆ ਸੀ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ: ਅਜਨਾਲਾ ਪੁਲਿਸ ਨੇ 15 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਟੀਕਿਆਂ ਸਮੇਤ ਮੈਡੀਕਲ ਸਟੋਰ ਮਾਲਕ ਨੂੰ ਕੀਤਾ ਕਾਬੂ

-PTCNews

Related Post