ਲੰਡਨ 'ਚ ਨਵਜਾਤ ਬੱਚੇ ਨੂੰ ਹੋਇਆ ਕਰੋਨਾ, ਹੁਣ ਤੱਕ 11 ਲੋਕਾਂ ਦੀ ਮੌਤ

By  Jashan A March 14th 2020 10:05 AM -- Updated: March 14th 2020 10:31 AM

ਲੰਡਨ: ਚੀਨ ਤੋਂ ਸ਼ੁਰੂ ਹੋਇਆ ਜਾਨਲੇਵਾ ਕੋਰੋਨਾਵਾਇਰਸ ਦਾ ਕਹਿਰ ਵਧਦਾ ਹੈ ਤੇ ਆਏ ਦਿਨ ਇਹ ਲੋਕਾਂ ਨੂੰ ਆਪਣੀ ਚਪੇਟ 'ਚ ਲੈ ਰਿਹਾ ਹੈ। ਤਾਜ਼ਾ ਮਾਮਲਾ ਲੰਡਨ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਕੋਰੋਨਾਵਾਇਰਸ ਨੇ ਨਵਜਾਤ ਬੱਚੇ ਨੂੰ ਹੀ ਆਪਣੀ ਚਪੇਟ 'ਚ ਲੈ ਲਿਆ ਹੈ। ਇਸ ਦੌਰਾਨ ਵੇਲਜ਼ 'ਚ ਅੱਜ 13 ਨਵੇਂ ਕੇਸਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਯੂ.ਕੇ 'ਚ ਕੋਰੋਨਾਵਾਇਰਸ ਦੇ ਕੇਸ 798 ਹੋ ਗਏ ਹਨ ਅਤੇ ਹੁਣ ਤੱਕ 11 ਲੋਕਾਂ ਦੀ ਮੌਤ ਹੋ ਗਈ ਹੈ।

ਭਾਰਤ ਦੀ ਗੱਲ ਕਰੀਏ ਤਾਂ ਭਾਰਤ 'ਚ ਇਸ ਵਾਇਰਸ ਨੇ ਤਹਿਲਕਾ ਮਚਾਇਆ ਹੋਇਆ ਹੈ, ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਹੁਣ ਤੱਕ 82 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਹੋਰ ਪੜ੍ਹੋ: ਉਤਰਾਖੰਡ ਦੇ ਕੁਮਾਉਂ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਦੀ ਮੌਤ

ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਕਰੋਨਾਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ।

Coronavirusਕੋਵੀਡ -19 ਤੋਂ ਵਿਸ਼ਵ ਪੱਧਰ ‘ਤੇ 4,900ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 135,165 ਦੇ ਕਰੀਬ ਲੋਕ ਸੰਕਰਮਿਤ ਹੋਏ ਹਨ। ਚੀਨ 'ਚ 3,000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਕੋਰੋਨਾਵਾਇਰਸ ਤੋਂ 68,000 ਤੋਂ ਵੱਧ ਲੋਕ ਠੀਕ ਹੋਏ ਹਨ।

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:

1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

-PTC News

Related Post