PTC News
Search
🔍 Search

Parvinder Jhota ਕਤਲ ਮਾਮਲਾ : ਮੁੱਖ ਮੰਤਰੀ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਬਰਕਰਾਰ

ਪੰਜਾਬ ਸਰਕਾਰ ਵੱਲੋਂ ਗੱਲਬਾਤ ਲਈ ਅਜੇ ਤੱਕ ਕੋਈ ਸੱਦਾ ਨਹੀਂ, ਪੰਜਾਬ ਭਰ ’ਚ ਤਿਆਰੀਆਂ ਮੁਕੰਮਲ

By  Jaswinder Kaur November 3rd 2026 06:21 PM

Parvinder Jhota Murder Case :  ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ, ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਅਤੇ ਮੋਰਚੇ ਦੀਆਂ ਮੰਗਾਂ ਦੀ ਪੂਰਤੀ ਲਈ 5 ਨਵੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਬਰਕਰਾਰ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਗੱਲਬਾਤ ਲਈ ਕੋਈ ਸੱਦਾ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਘਿਰਾਓ ਲਈ ਪੰਜਾਬ ਭਰ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਤੈਅ ਪ੍ਰੋਗਰਾਮ ਅਨੁਸਾਰ ਐਕਸ਼ਨ ਕੀਤਾ ਜਾਵੇਗਾ।

5 ਨਵੰਬਰ ਦੇ ਸੱਦੇ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਅਤੇ ਲਾਮਬੰਦੀ ਦਾ ਸਿਲਸਿਲਾ ਜਾਰੀ ਹੈ। ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਅਤੇ ਲੋੜੀਂਦੇ ਪ੍ਰਬੰਧਾਂ ਸਬੰਧੀ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਮੀਟਿੰਗਾਂ ਦੌਰਾਨ ਜਥੇਬੰਦੀਆਂ ਵਿਚਾਲੇ ਆਪਸੀ ਤਾਲਮੇਲ ਅਤੇ ਘਿਰਾਓ ਦੇ ਪ੍ਰਬੰਧਕੀ ਪੱਖਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : 

ਦਲਜੀਤ ਸਿੰਘ ਦਾ PGI 'ਚ ਹੋਵੇਗਾ ਪੋਸਟਮਾਰਟਮ, ਹਾਈ ਕੋਰਟ ਦੇ ਹੁਕਮ

ਮੋਰਚੇ ਦੀਆਂ ਮੁੱਖ ਮੰਗਾਂ ਵਿੱਚ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਇਨਸਾਫ਼, ਨਸ਼ਿਆਂ ਖ਼ਿਲਾਫ਼ ਠੋਸ ਕਾਰਵਾਈ ਅਤੇ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਸ਼ਾਮਲ ਹੈ। ਇਸ ਦੇ ਨਾਲ ਹੀ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਬਣਦਾ ਮੁਆਵਜ਼ਾ ਦੇਣ ਦੀ ਮੰਗ ਵੀ ਪੰਜਾਬ ਸਰਕਾਰ ਅੱਗੇ ਰੱਖੀ ਗਈ ਹੈ। ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਜਾਰੀ ਰਹੇਗਾ।

ਜਵਾਨ ਪੁੱਤ ਦੇ ਵਿਛੋੜੇ ਦਾ ਦਰਦ ਹੰਢਾ ਰਹੇ ਪਰਿਵਾਰ ਨਾਲ ਮੋਰਚੇ ਵਿੱਚ ਡਟੇ ਲੋਕ ਹੁਣ ਅਗਲੇ ਐਕਸ਼ਨ ਦੀ ਤਿਆਰੀ ਵਿੱਚ ਜੁਟੇ ਹੋਏ ਹਨ। ਇਨਸਾਫ਼ ਦੀ ਉਡੀਕ ਵਿਚਾਲੇ ਉਨ੍ਹਾਂ ਦੀਆਂ ਨਜ਼ਰਾਂ ਸਰਕਾਰ ਦੇ ਰੁਖ਼ ਅਤੇ 5 ਨਵੰਬਰ ਦੇ ਪ੍ਰੋਗਰਾਮ ’ਤੇ ਟਿਕੀਆਂ ਹੋਈਆਂ ਹਨ। ਐਕਸ਼ਨ ਕਮੇਟੀ ਨੇ ਦੁਹਰਾਇਆ ਕਿ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਸੱਦਾ ਬਰਕਰਾਰ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਭੀਮ ਸਿੰਘ ਫੌਜੀ, ਗਗਨਦੀਪ ਸਿਰਸੀਵਾਲਾ, ਅਮਨਦੀਪ ਪਟਵਾਰੀ, ਭੁਪਿੰਦਰ ਰੂਬੀ, ਮਨਮੋਹਨ ਸਿੰਘ ਮੋਹਣਾ, ਕੁਲਵਿੰਦਰ ਸਿੰਘ ਸੁੱਖੀ ਅਤੇ ਬਲਜਿੰਦਰ ਸਿੰਘ ਭੱਖੜਾ ਹਾਜ਼ਰ ਸਨ।

ਇਸ ਤੋਂ ਪਹਿਲਾਂ ਐਕਸ਼ਨ ਕਮੇਟੀ ਮਾਨਸਾ ਦੀ ਮੀਟਿੰਗ ਦੌਰਾਨ 5 ਨਵੰਬਰ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਬੋਘ ਸਿੰਘ ਮਾਨਸਾ, ਰਾਜਵਿੰਦਰ ਸਿੰਘ ਰਾਣਾ, ਧੰਨਾ ਮੱਲ ਗੋਇਲ, ਹਰਿੰਦਰ ਸਿੰਘ ਮਾਨਸ਼ਾਹੀਆ, ਮਹਿੰਦਰ ਸਿੰਘ ਭੈਣੀ ਬਾਘਾ, ਪ੍ਰੇਮ ਅਰੋੜਾ, ਗੁਰਪ੍ਰੀਤ ਸਿੰਘ ਝੱਬਰ, ਕ੍ਰਿਸ਼ਨ ਚੌਹਾਨ, ਇੰਦਰਜੀਤ ਸਿੰਘ ਮੁਨਸ਼ੀ, ਗੁਰਜੰਟ ਸਿੰਘ, ਜਸਵੀਰ ਕੌਰ, ਅਰਵਿੰਦਰ ਕੌਰ, ਬਲਜੀਤ ਸ਼ਰਮਾ, ਮਾਨਿਕ ਗੋਇਲ, ਹੰਸ ਰਾਜ ਮੋਫ਼ਰ, ਕਰਮਜੀਤ ਮਾਣੂੰਕੇ, ਮਨਦੀਪ ਸਿੰਘ ਗੋਰਾ ਅਤੇ ਸਿਕੰਦਰ ਸਿੰਘ ਨਿਹੰਗ ਸਿੰਘ ਹਾਜ਼ਰ ਸਨ।

ਧਰਨੇ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਭਜੀਤ ਕੌਰ ਦਿੱਲੀ, ਜਗਸੀਰ ਸਿੰਘ ਖੇਮਕਰਨ, ਨਿਰਮਲ ਝੰਡੂਕੇ, ਦਿਦਾਰ ਖਾਰਾ, ਦਿਲਬਾਗ ਸਿੰਘ, ਜਗਦੇਵ ਸਿੰਘ ਭੈਣੀ ਬਾਘਾ, ਜਰਨੈਲ ਸਿੰਘ ਪੰਜੋਲਾ ਅਤੇ ਨਰਿੰਦਰ ਕੌਰ ਬੁਰਜ ਹਮੀਰਾ ਹਾਜ਼ਰ ਸਨ।

Related Post