Punjab News : ਪੰਜਾਬ ਨੂੰ CM ਭਗਵੰਤ ਮਾਨ ਨੇ ਕੇਜਰੀਵਾਲ ਨੂੰ ਠੇਕੇ ਤੇ ਦੇ ਦਿੱਤਾ : MP ਹਰਸਿਮਰਤ ਕੌਰ ਬਾਦਲ
Punjab News : ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੀ। ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਕੇਜਰੀਵਾਲ ਨੂੰ ਠੇਕੇ 'ਤੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੁਦਰਤੀ ਆਫ਼ਤ ਕਾਰਨ ਪੰਜਾਬ ਵਿੱਚ ਹਾਲਾਤ ਵਿਗੜ ਗਏ ਹਨ ਪਰ ਸਰਕਾਰ ਨੂੰ ਇਸ ਸਮੇਂ ਲੋਕਾਂ ਨਾਲ ਖੜ੍ਹੇ ਹੋਣਾ ਚਾਹੀਦਾ ਹੈ
Punjab News : ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੀ। ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਕੇਜਰੀਵਾਲ ਨੂੰ ਠੇਕੇ 'ਤੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੁਦਰਤੀ ਆਫ਼ਤ ਕਾਰਨ ਪੰਜਾਬ ਵਿੱਚ ਹਾਲਾਤ ਵਿਗੜ ਗਏ ਹਨ ਪਰ ਸਰਕਾਰ ਨੂੰ ਇਸ ਸਮੇਂ ਲੋਕਾਂ ਨਾਲ ਖੜ੍ਹੇ ਹੋਣਾ ਚਾਹੀਦਾ ਹੈ।
ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੋਲ ਘੱਟ ਤਜਰਬਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਜਿਹੀ ਆਫ਼ਤ ਆਉਂਦੀ ਸੀ ਤਾਂ ਬਾਦਲ ਸਾਹਿਬ ਲੋਕਾਂ ਨਾਲ ਸੰਪਰਕ ਸਥਾਪਿਤ ਕਰਦੇ ਸਨ ਅਤੇ ਹੈਲਪਲਾਈਨ ਨੰਬਰ ਜਾਰੀ ਕਰਦੇ ਸਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਮੈਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਨੂੰ ਅਪੀਲ ਕਰਦੀ ਹਾਂ ਕਿ ਤੁਸੀਂ ਪਖਾਨਿਆਂ ਦਾ ਉਦਘਾਟਨ ਕਰਨ ਤਾਂ ਪਹੁੰਚ ਜਾਂਦੇ ਹੋ ਪਰ ਜੇ ਤੁਸੀਂ ਇਸ ਸਮੇਂ ਲੋਕਾਂ ਨਾਲ ਨਹੀਂ ਖੜੇ ਹੋ ਸਕਦੇ ਤਾਂ ਘੱਟੋ ਘੱਟ ਇੱਕ ਹੈਲਪਲਾਈਨ ਨੰਬਰ ਜਾਰੀ ਕਰ ਦੇਵੋ ,ਜਿੱਥੇ ਲੋਕ ਆਪਣੀਆਂ ਸਮੱਸਿਆਵਾਂ ਦੱਸ ਸਕਣ।
ਉਨ੍ਹਾਂ ਕਿਹਾ ਕਿ ਮੈਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦੀ ਹਾਂ ਕਿ ਉਹ ਖੁਦ ਸਥਿਤੀ ਦਾ ਜਾਇਜ਼ਾ ਲੈਣ ਤਾਂ ਹੀ ਪ੍ਰਸ਼ਾਸਨ ਸੁਚੇਤ ਹੋਵੇਗਾ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ NDRF ਦੀਆਂ ਟੀਮਾਂ ਅਤੇ ਕਿਸ਼ਤੀਆਂ ਆਦਿ ਭੇਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਜੋ ਕੁਝ ਦਿਨ ਪਹਿਲਾਂ ਆਪਣੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਣ ਲਈ ਕੈਂਪ ਲਗਾਉਣ ਲਈ ਲੜ ਰਹੇ ਸੀ ਤਾਂ ਹੁਣ ਉਨ੍ਹਾਂ ਨੂੰ ਪਿੰਡਾਂ ਵਿੱਚ ਜਾ ਕੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਅਤੇ ਕੇਂਦਰ ਸਰਕਾਰ ਤੋਂ ਮਦਦ ਲੈ ਕੇ ਚਾਹੀਦੀ ਹੈ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਨੂੰ ਕਾਂਗਰਸ ਤੋਂ ਕੋਈ ਉਮੀਦ ਹੀ ਨਹੀਂ ਹੈ। ਉਨ੍ਹਾਂ ਕਿਹਾ ਮੈਂ ਪੰਜਾਬ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਤੁਹਾਡੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੁਹਾਡੇ ਨਾਲ ਖੜ੍ਹੀ ਹੈ। ਜੇਕਰ 24 ਘੰਟਿਆਂ ਦੇ ਅੰਦਰ ਕੋਈ ਹੈਲਪਲਾਈਨ ਨੰਬਰ ਜਾਰੀ ਨਹੀਂ ਕੀਤਾ ਜਾਂਦਾ ਹੈ ਤਾਂ ਅਕਾਲੀ ਦਲ ਇੱਕ ਹੈਲਪਲਾਈਨ ਨੰਬਰ ਜਾਰੀ ਕਰੇਗਾ ਅਤੇ ਐਸਜੀਪੀਸੀ ਜ਼ਮੀਨੀ ਪੱਧਰ 'ਤੇ ਜਿੰਨਾ ਸੰਭਵ ਹੋ ਸਕੇ ,ਰਾਹਤ ਕਾਰਜ ਕਰੇਗੀ।