Jalandhar News : ਦੋਸਤਾਂ ਨਾਲ ਗਏ ਨੌਜਵਾਨ ਦੀ ਗੰਦੇ ਨਾਲੇ ਨੇੜਿਓਂ ਮਿਲੀ ਲਾਸ਼ ,ਪਰਿਵਾਰ ਨੇ ਜਤਾਈ ਹੱਤਿਆ ਦੀ ਆਸ਼ੰਕਾ

Jalandhar News : ਆਪਣੇ ਦੋਸਤਾਂ ਨਾਲ ਘੁੰਮਣ ਗਏ ਨੌਜਵਾਨ ਦੀ ਫੋਲੜੀਵਾਲ ਦੇ ਗੰਦੇ ਨਾਲੇ ਨੇੜਿਓਂ ਲਾਸ਼ ਬਰਾਮਦ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਪੁੱਤ ਦੀ ਹੱਤਿਆ ਦੀ ਆਸ਼ੰਕਾ ਜਤਾਈ ਹੈ। ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਯਾਦਵ ਵਜੋਂ ਹੋਈ ਹੈ, ਜੋ ਕਿ ਨਿਊ ਜਵਾਹਰ ਨਗਰ ਦਾ ਰਹਿਣ ਵਾਲਾ ਹੈ

By  Shanker Badra May 25th 2025 11:28 AM

Jalandhar News : ਆਪਣੇ ਦੋਸਤਾਂ ਨਾਲ ਘੁੰਮਣ ਗਏ ਨੌਜਵਾਨ ਦੀ ਫੋਲੜੀਵਾਲ ਦੇ ਗੰਦੇ ਨਾਲੇ ਨੇੜਿਓਂ ਲਾਸ਼ ਬਰਾਮਦ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਪੁੱਤ ਦੀ ਹੱਤਿਆ ਦੀ ਆਸ਼ੰਕਾ ਜਤਾਈ ਹੈ। ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੀ ਪਛਾਣ ਕੁਲਦੀਪ ਯਾਦਵ ਵਜੋਂ ਹੋਈ ਹੈ, ਜੋ ਕਿ ਨਿਊ ਜਵਾਹਰ ਨਗਰ ਦਾ ਰਹਿਣ ਵਾਲਾ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਨੌਜਵਾਨ ਦਾ ਮੋਬਾਈਲ ਫੋਨ ਅਤੇ ਪੈਸੇ ਗਾਇਬ ਹਨ।

ਸ਼ੁੱਕਰਵਾਰ ਰਾਤ ਨੂੰ ਉਹ ਆਪਣੇ ਦੋਸਤਾਂ ਨਾਲ ਸਾਈਕਲ 'ਤੇ ਘੁੰਮਣ ਗਿਆ ਸੀ। ਪਰਿਵਾਰ ਦਾ ਆਰੋਪ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੈ ਪਰ ਜਾਂਚਕਰਤਾਵਾਂ ਨੂੰ ਸ਼ੱਕ ਹੈ ਕਿ ਨੌਜਵਾਨ ਦੀ ਮੌਤ ਬਿਮਾਰੀ ਕਾਰਨ ਹੋਈ ਹੈ। ਹਾਲਾਂਕਿ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ। ਫਿਲਹਾਲ ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪਿਤਾ ਕ੍ਰਿਸ਼ਨਪਾਲ ਨੇ ਦੱਸਿਆ ਕਿ ਉਨ੍ਹਾਂ ਦਾ 19 ਸਾਲਾ ਪੁੱਤਰ ਕੁਲਦੀਪ ਯਾਦਵ ਸ਼ੁੱਕਰਵਾਰ ਸ਼ਾਮ ਨੂੰ ਆਪਣੇ ਦੋਸਤਾਂ ਨਾਲ ਸਾਈਕਲ 'ਤੇ ਘਰੋਂ ਨਿਕਲਿਆ ਸੀ ਅਤੇ ਰਾਤ 1 ਵਜੇ ਤੱਕ ਘਰ ਨਹੀਂ ਪਰਤਿਆ। ਪੁਲਿਸ ਸਟੇਸ਼ਨ ਵਿੱਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਸ਼ਨੀਵਾਰ ਸਵੇਰੇ ਉਨ੍ਹਾਂ ਨੂੰ ਪੁਲਿਸ ਸਟੇਸ਼ਨ ਤੋਂ ਫੋਨ ਆਇਆ ਕਿ ਫੋਲੜੀਵਾਲ ਵਿੱਚ ਇੱਕ ਗੰਦੇ ਨਾਲੇ ਕੋਲ ਇੱਕ ਨੌਜਵਾਨ ਦੀ ਲਾਸ਼ ਪਈ ਹੈ। ਜਦੋਂ ਉਹ ਆਪਣੇ ਪਰਿਵਾਰ ਨਾਲ ਮੌਕੇ 'ਤੇ ਪਹੁੰਚਿਆ ਤਾਂ ਲਾਸ਼ ਉਸਦੇ ਪੁੱਤਰ ਦੀ ਨਿਕਲੀ।

ਪਰਿਵਾਰ ਨੇ ਕਤਲ ਦਾ ਸ਼ੱਕ ਜਤਾਇਆ, ਜਾਂਚ ਜਾਰੀ

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਜਲੰਧਰ ਹਾਈਟਸ ਪੁਲਿਸ ਚੌਕੀ ਦੇ ਇੰਚਾਰਜ ਸੁਰਜੀਤ ਸਿੰਘ ਜੌੜਾ ਨੇ ਕਿਹਾ ਕਿ ਨੌਜਵਾਨ ਦੀ ਮੌਤ ਬਿਮਾਰੀ ਕਾਰਨ ਹੋਣ ਦੀ ਸੰਭਾਵਨਾ ਹੈ ਪਰ ਪਿਤਾ ਨੇ ਸੰਭਾਵਨਾ ਜਤਾਈ ਹੈ ਕਿ ਕਿਸੇ ਨਿੱਜੀ ਦੁਸ਼ਮਣੀ ਕਾਰਨ ਉਕਤ ਲੋਕਾਂ ਨੇ ਉਸਦੇ ਪੁੱਤਰ ਦਾ ਕਤਲ ਕਰ ਦਿੱਤਾ ਅਤੇ ਭੱਜ ਗਏ। ਪਿਤਾ ਦੇ ਅਨੁਸਾਰ ਪੁੱਤਰ ਦੇ ਨੱਕ ਅਤੇ ਹੱਥ 'ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਖੂਨ ਵਹਿ ਰਿਹਾ ਸੀ। ਇਸ ਤੋਂ ਇਲਾਵਾ ਮੋਬਾਈਲ ਫੋਨ ਅਤੇ ਪੈਸੇ ਵੀ ਗਾਇਬ ਸਨ।

 


 

Related Post