PTC News
Search
🔍 Search

27 ਅਤੇ 28 ਅਕਤੂਬਰ ਨੂੰ ਚੋਣ ਕਮਿਸ਼ਨ ਦੀ ਟੀਮ ਆਵੇਗੀ ਪੰਜਾਬ , ਚੋਣਾਂ ਦੇ ਮੱਦੇਨਜ਼ਰ ਪ੍ਰਬੰਧਾਂ ਦਾ ਜਾਇਜ਼ਾ ਲਵੇਗੀ ਟੀਮ

ਦੌਰੇ ਤੋਂ ਬਾਅਦ ਕਿਸੇ ਵੀ ਸਮੇਂ ਹੋ ਸਕਦਾ ਹੈ ਚੋਣਾਂ ਦਾ ਐਲਾਨ

By  Jaswinder Kaur October 17th 2026 05:08 PM

Punjab Assembly Elections : ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿਚ 27 ਅਤੇ 28 ਅਕਤੂਬਰ ਨੂੰ ਚੋਣ ਕਮਿਸ਼ਨ ਦੀ ਟੀਮ ਆਵੇਗੀ। ਚੋਣਾਂ ਦੇ ਮੱਦੇਨਜ਼ਰ ਪੰਜਾਬ ਦਾ ਚੋਣ ਕਮਿਸ਼ਨ ਟੀਮ ਦੌਰਾ ਕਰੇਗੀ। ਇਸ ਦੌਰੇ ਤੋਂ ਬਾਅਦ ਕਿਸੇ ਵੀ ਸਮੇਂ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ਟੀਮ ਚੋਣਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਵੇਗੀ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕਰੇਗੀ।

ਇਸ ਦੌਰੇ ਦਾ ਮੁੱਖ ਮਕਸਦ ਚੋਣਾਂ ਨੂੰ ਨਿਰਪੱਖ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੂਬੇ ਵਿੱਚ ਪ੍ਰਬੰਧਾਂ ਦੀ ਸਮੀਖਿਆ ਕਰਨਾ ਹੈ। ਟੀਮ ਵੱਲੋਂ ਸਿਆਸੀ ਪਾਰਟੀਆਂ ਤੋਂ ਚੋਣ ਪ੍ਰਬੰਧਾਂ ਬਾਰੇ ਸੁਝਾਅ ਲਏ ਜਾਣਗੇ। ਇਸ ਦੇ ਨਾਲ ਹੀ ਤਿਉਹਾਰਾਂ, ਮੌਸਮ ਅਤੇ ਹੋਰ ਸਥਾਨਕ ਹਾਲਾਤ ਨੂੰ ਧਿਆਨ ਵਿੱਚ ਰੱਖਦਿਆਂ ਚੋਣਾਂ ਦੀਆਂ ਤਿਆਰੀਆਂ ਦਾ ਮੁਲਾਂਕਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 

ਬੱਚਿਆਂ ਨੂੰ Internet ਤੋਂ ਪੂਰੀ ਤਰ੍ਹਾਂ ਦੂਰ ਨਹੀਂ ਰੱਖ ਸਕਦੇ : ਸੁਪਰੀਮ ਕੋਰਟ

ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ, ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਜਾਂਚ, ਪੋਲਿੰਗ ਬੂਥਾਂ ’ਤੇ ਬੁਨਿਆਦੀ ਸਹੂਲਤਾਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਲੋੜੀਂਦੇ ਪ੍ਰਬੰਧ ਕਰਨ ਬਾਰੇ ਵੀ ਵਿਚਾਰ ਕੀਤਾ ਜਾਵੇਗਾ।

ਚੋਣ ਕਮਿਸ਼ਨ ਦੀ ਟੀਮ ਦਾ ਅਕਤੂਬਰ ਵਿੱਚ ਹੋਣ ਵਾਲਾ ਦੌਰਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਹੈ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਅਤੇ ਤਾਰੀਖ਼ਾਂ ਦਾ ਐਲਾਨ ਹੋ ਸਕਦਾ ਹੈ। ਹਾਲਾਂਕਿ, ਚੋਣਾਂ ਦੀਆਂ ਤਾਰੀਖ਼ਾਂ ਬਾਰੇ ਅੰਤਿਮ ਫ਼ੈਸਲਾ ਭਾਰਤੀ ਚੋਣ ਕਮਿਸ਼ਨ ਹੀ ਕਰੇਗਾ।























Related Post