Tarn Taran By-election : ਹਰਮੀਤ ਸਿੰਘ ਸੰਧੂ ਹੋਣਗੇ ਤਰਨਤਾਰਨ ਤੋਂ AAP ਦੇ ਉਮੀਦਵਾਰ, CM ਭਗਵੰਤ ਮਾਨ ਨੇ ਕੀਤਾ ਐਲਾਨ

Tarn Taran By-election : ਆਮ ਆਦਮੀ ਪਾਰਟੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੀਐੱਮ ਭਗਵੰਤ ਮਾਨ ਨੇ ਤਰਨਤਾਰਨ ਵਿਖੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹਰਮੀਤ ਸਿੰਘ ਸੰਧੂ ਤਰਨਤਾਰਨ ਤੋਂ ਆਪ ਦੇ ਉਮੀਦਵਾਰ ਹੋਣਗੇ

By  Shanker Badra October 3rd 2025 03:28 PM -- Updated: October 3rd 2025 03:34 PM

Tarn Taran By-election : ਆਮ ਆਦਮੀ ਪਾਰਟੀ ਵੱਲੋਂ ਤਰਨਤਾਰਨ ਜ਼ਿਮਨੀ ਚੋਣ (Tarn Taran by-election) ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸੀਐੱਮ ਭਗਵੰਤ ਮਾਨ ਨੇ ਤਰਨਤਾਰਨ ਵਿਖੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਹਰਮੀਤ ਸਿੰਘ ਸੰਧੂ (Harmeet Sandhu aap candidate) ਤਰਨਤਾਰਨ ਤੋਂ ਆਪ ਦੇ ਉਮੀਦਵਾਰ ਹੋਣਗੇ।

ਭਾਜਪਾ ਨੇ ਹਰਜੀਤ ਸਿੰਘ ਸੰਧੂ ਨੂੰ ਐਲਾਨਿਆ ਉਮੀਦਵਾਰ 

ਪੰਜਾਬ ਭਾਜਪਾ ਨੇ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਹਰਜੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਪਾਰਟੀ ਵੱਲੋਂ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਜਦੋਂ ਕਿ ਸਾਬਕਾ ਸੀਪੀਏ ਕੇਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਸੀ।

ਸ਼੍ਰੋਮਣੀ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਐਲਾਨਿਆ ਉਮੀਦਵਾਰ  

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਸੁਖਬੀਰ ਨੇ ਇਹ ਐਲਾਨ ਪਾਰਟੀ ਦੇ ਪਹਿਲੇ ਪ੍ਰਧਾਨ ਸਰਮੁੱਖ ਸਿੰਘ ਝਬਾਲ ਦੇ ਜੱਦੀ ਪਿੰਡ ਝਬਾਲ ਦੀ ਦਾਣਾ ਮੰਡੀ ’ਚ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਨੇ ਲੋਕਾਂ ਨੂੰ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।

ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਕਾਰਨ ਇਹ ਸੀਟ ਖਾਲੀ ਹੋਈ ਹੈ ਅਤੇ ਹੁਣ ਇੱਥੇ ਉਪ ਚੋਣਾਂ ਹੋਣੀਆਂ ਹਨ। 


Related Post