ਅਮਰੀਕਾ 'ਚ ਹੋਈ ਫਾਇਰਿੰਗ, 10 ਲੋਕ ਹਲਾਕ ਤੇ ਹਮਲਾਵਾਰ ਦੀ ਵੀ ਹੋਈ ਮੌਤ

ਅਮਰੀਕਾ ਦੇ ਕੈਲੀਫੋਰਨੀਆ ’ਚ ਅੰਨ੍ਹੇਵਾਹ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਫਾਇਰਿੰਗ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਲੋਕ ਜ਼ਖਮੀ ਹੋ ਗਏ।

By  Aarti January 23rd 2023 09:59 AM

California Shooting: ਇੱਕ ਵਾਰ ਫਿਰ ਤੋਂ ਅਮਰੀਕਾ ’ਚ ਅੰਨ੍ਹੇਵਾਹ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਫਾਇਰਿੰਗ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 10 ਲੋਕ ਜ਼ਖਮੀ ਹੋ ਗਏ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਮਰੀਕਾ ਦੇ ਕੈਲੀਫੋਰਨੀਆ ਦੇ ਮੋਂਟੇਰੀ ਪਾਰਕ ਵਿੱਚ ਨਵੇਂ ਸਾਲ ਦਾ ਜਸ਼ਨ ਮਨਾਇਆ ਜਾ ਰਿਹਾ ਹੈ ਇਸ ਦੌਰਾਨ ਗੋਲੀਬਾਰੀ ਦੀ ਘਟਨਾ ਵਾਪਰੀ। 

ਮੀਡੀਆ ਰਿਪਰੋਟਾਂ ਦੀ ਮੰਨੀਏ ਤਾਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਜਿਸ ਨੂੰ ਪੁਲਿਸ ਨੇ ਮ੍ਰਿਤ ਹਾਲਤ ’ਚ ਬਰਾਮਦ ਕਰ ਲਿਆ ਹੈ। ਉਕਤ ਮੁਲਜ਼ਮ ਨੂੰ ਇੱਕ ਵੈਨ ਦੇ ਅੰਦਰੋਂ ਬਰਾਮਦ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਜਿਸ ਵੈਨ ਚ ਭੱਜਿਆ ਸੀ ਉਸੀ ਵੈਨ ’ਚ ਮ੍ਰਿਤ ਪਾਇਆ ਗਿਆ ਹੈ। ਮੁਲਜ਼ਮ ਨੇ ਵੈਨ ਦੇ ਅੰਦਰ ਦੀ ਖੁਦ ਨੂੰ ਗੋਲੀ ਮਾਰ ਲਈ ਸੀ। 

ਹਾਲਾਂਕਿ ਪੁਲਿਸ ਨੂੰ ਇਸ ਘਟਨਾ ਦੇ ਪਿੱਛੇ ਕਾਰਨਾਂ ਦਾ ਅਸਲ ਸੱਚ ਸਪਸ਼ਟ ਨਹੀਂ ਹੋ ਸਕਿਆ ਹੈ। ਇਸਦੇ ਬਾਵਜੁਦ ਵੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਦਿੱਲੀ ’ਚ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਅੱਜ, ਇਹ ਰਸਤੇ ਰਹਿਣਗੇ ਬੰਦ 

Related Post