Chandigarh News : ਚੰਡੀਗੜ੍ਹ ਚ ਨਸ਼ੇੜੀ ਨੇ 10 ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ, Toilet ਚ ਲੁਕ ਕੇ ਬੈਠਾ ਸੀ ਮੁਲਜ਼ਮ

Posco case : ਥਾਣਾ ਮੌਲੀ ਜਾਗਰਣ ਦੀ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਧਨਰਾਜ ਵਜੋਂ ਹੋਈ ਹੈ, ਉਹ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਮਜ਼ਦੂਰੀ ਕਰਦਾ ਹੈ।

By  KRISHAN KUMAR SHARMA February 19th 2025 10:10 AM -- Updated: February 19th 2025 10:15 AM

Crime against Children : ਚੰਡੀਗੜ੍ਹ (Chandigarh News) 'ਚ ਇੱਕ ਬਹੁਤ ਹੀ ਖੌਫ਼ਨਾਕ ਘਟਨਾ ਵਾਪਰੀ ਹੈ। ਮੌਲੀ ਜਾਗਰਾਂ ਇਲਾਕੇ 'ਚ 10 ਸਾਲਾ ਬੱਚੀ ਨਾਲ ਜਬਰ-ਜਨਾਹ ਦੀ ਘਟਨਾ ਕਾਰਨ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਨਸ਼ੇੜੀ ਨੇ 10 ਸਾਲ ਦੀ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਹੈ। 

ਸ਼ੌਚ ਕਰਨ ਗਈ ਸੀ ਬੱਚੀ ਮੁਲਜ਼ਮ ਨੇ ਦਬੋਚਿਆ

ਚੰਡੀਗੜ੍ਹ 'ਚ 10 ਸਾਲਾ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੌਚ ਕਰਨ ਗਈ 10 ਸਾਲ ਦੀ ਬੱਚੀ ਨੂੰ ਮੁਲਜ਼ਮ ਨੇ ਫੜ ਲਿਆ ਜੋ ਪਹਿਲਾਂ ਹੀ ਟਾਇਲਟ 'ਚ ਲੁਕਿਆ ਹੋਇਆ ਸੀ।

ਰੌਲਾ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਲੜਕੀ ਨੂੰ ਮੁਲਜ਼ਮਾਂ ਦੇ ਚੁੰਗਲ ਤੋਂ ਛੁਡਵਾਇਆ। ਲੋਕਾਂ ਨੇ ਮੁਲਜ਼ਮ ਨੂੰ ਫੜ ਕੇ ਕੁੱਟਮਾਰ ਕੀਤੀ ਅਤੇ ਫਿਰ ਪੁਲਿਸ ਦੇ ਹਵਾਲੇ ਕਰ ਦਿੱਤਾ। ਥਾਣਾ ਮੌਲੀ ਜਾਗਰਣ ਦੀ ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਧਨਰਾਜ ਵਜੋਂ ਹੋਈ ਹੈ, ਉਹ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਮਜ਼ਦੂਰੀ ਕਰਦਾ ਹੈ।

ਮੁਲਜ਼ਮ ਨਸ਼ੇ ਦੀ ਹਾਲਤ ਵਿੱਚ ਸੀ

ਸਥਾਨਕ ਲੋਕਾਂ ਨੇ ਦੱਸਿਆ ਕਿ ਬੱਚੀ ਆਪਣੇ ਮਾਤਾ-ਪਿਤਾ ਨਾਲ ਰਹਿੰਦੀ ਹੈ ਅਤੇ ਮੰਗਲਵਾਰ ਨੂੰ ਸਰਕਾਰੀ ਟਾਇਲਟ 'ਚ ਸ਼ੌਚ ਕਰਨ ਗਈ ਸੀ। ਉਸ ਨੂੰ ਪਤਾ ਨਹੀਂ ਸੀ ਕਿ ਮੁਲਜ਼ਮ ਪਹਿਲਾਂ ਹੀ ਅੰਦਰ ਲੁਕਿਆ ਹੋਇਆ ਹੈ।

ਬੱਚੀ ਦਾ ਰੋਲਾ ਸੁਣ ਕੇ ਲੋਕਾਂ ਨੇ ਬਚਾਇਆ

ਜਿਵੇਂ ਹੀ ਬੱਚੀ ਅੰਦਰ ਗਈ ਤਾਂ ਮੁਲਜ਼ਮ ਨੇ ਉਸ ਨੂੰ ਦਬੋਚ ਲਿਆ, ਜੋ ਕਿ ਸ਼ਰਾਬ ਦੇ ਨਸ਼ੇ 'ਚ ਸੀ। ਲੋਕਾਂ ਨੇ ਦੱਸਿਆ ਕਿ ਜਦੋਂ ਉਸ ਨੂੰ ਫੜਿਆ ਗਿਆ ਤਾਂ ਉਸ ਦੇ ਮੂੰਹ ਵਿੱਚੋਂ ਸ਼ਰਾਬ ਦੀ ਬਦਬੂ ਆ ਰਹੀ ਸੀ।

ਬੱਚੀ ਨੇ ਆਪਣੇ-ਆਪ ਨੂੰ ਬਚਾਉਣ ਲਈ ਉੱਚੀ-ਉੱਚੀ ਚੀਕਣਾ ਸ਼ੁਰੂ ਕਰ ਦਿੱਤਾ। ਜਦੋਂ ਉਥੋਂ ਲੰਘ ਰਹੇ ਵਿਅਕਤੀ ਨੇ ਚੀਕਾਂ ਸੁਣੀਆਂ ਤਾਂ ਉਸ ਨੇ ਆਸ-ਪਾਸ ਦੇ ਲੋਕਾਂ ਨੂੰ ਬੁਲਾਇਆ।

ਡਾਕਟਰਾਂ ਨੇ ਕੀਤੀ ਪੁਸ਼ਟੀ

ਘਟਨਾ ਤੋਂ ਬਾਅਦ ਇਲਾਕੇ ਦੇ ਡੀਐਸਪੀ ਵਿਜੇ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਣਕਾਰੀ ਲਈ। ਇਲਾਕੇ ਦੀ ਵੀਡੀਓਗ੍ਰਾਫੀ ਕੀਤੀ ਗਈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਬਲ ਤਾਇਨਾਤ ਕੀਤਾ ਗਿਆ। ਡੀਐਸਪੀ ਵਿਜੇ ਸਿੰਘ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਕਰਵਾਇਆ ਗਿਆ ਹੈ। ਡਾਕਟਰਾਂ ਨੇ ਬਲਾਤਕਾਰ ਦੀ ਪੁਸ਼ਟੀ ਕੀਤੀ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਲੀ ਜਾਗਰਣ ਥਾਣੇ ਵਿੱਚ 65(2) ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

Related Post