Amritsar ਚ ਡਿੱਗੀ 100 ਸਾਲ ਪੁਰਾਣੀ ਇਮਾਰਤ , ਨੇੜੇ ਸਕੂਲ ਅਤੇ ਸਰਕਾਰੀ ਹਸਪਤਾਲ ਹੋਣ ਕਰਕੇ ਵਾਪਰ ਸਕਦਾ ਸੀ ਵੱਡਾ ਹਾਦਸਾ
Amritsar News : ਲਗਾਤਾਰ ਮੀਂਹ ਪੈਣ ਨਾਲ ਜਿੱਥੇ ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹਾਂ ਦਾ ਖਤਰਾ ਬਣਿਆ ਹੋਇਆ ਹੈ, ਉੱਥੇ ਹੀ ਅੰਮ੍ਰਿਤਸਰ ਦੇ ਸੁਨਿਆਰੇ ਵਾਲੇ ਖੂਹ ਇਲਾਕੇ 'ਚ ਇੱਕ ਪੁਰਾਣੀ ਬਿਲਡਿੰਗ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬਿਲਡਿੰਗ ਲਗਭਗ 100 ਸਾਲ ਪੁਰਾਣੀ ਸੀ ਅਤੇ ਪਿਛਲੇ 15 ਸਾਲ ਤੋਂ ਖਾਲੀ ਪਈ ਸੀ
Amritsar News : ਲਗਾਤਾਰ ਮੀਂਹ ਪੈਣ ਨਾਲ ਜਿੱਥੇ ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹਾਂ ਦਾ ਖਤਰਾ ਬਣਿਆ ਹੋਇਆ ਹੈ, ਉੱਥੇ ਹੀ ਅੰਮ੍ਰਿਤਸਰ ਦੇ ਸੁਨਿਆਰੇ ਵਾਲੇ ਖੂਹ ਇਲਾਕੇ 'ਚ ਇੱਕ ਪੁਰਾਣੀ ਬਿਲਡਿੰਗ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬਿਲਡਿੰਗ ਲਗਭਗ 100 ਸਾਲ ਪੁਰਾਣੀ ਸੀ ਅਤੇ ਪਿਛਲੇ 15 ਸਾਲ ਤੋਂ ਖਾਲੀ ਪਈ ਸੀ।
ਮਹੱਲਾ ਨਿਵਾਸੀਆਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਇਹ ਇਮਾਰਤ ਰਾਤ ਦੀ ਬਜਾਏ ਸਵੇਰੇ ਡਿੱਗਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ ਕਿਉਂਕਿ ਇਸ ਦੇ ਨੇੜੇ ਹੀ ਦੋ ਸਕੂਲ ਅਤੇ ਇੱਕ ਸਰਕਾਰੀ ਹਸਪਤਾਲ ਮੌਜੂਦ ਹਨ। ਜਿੱਥੇ ਹਰ ਵੇਲੇ ਲੋਕਾਂ ਦੀ ਆਵਾਜਾਈ ਰਹਿੰਦੀ ਹੈ। ਮਕਾਨ ਮਾਲਕ ਦਾ ਕਹਿਣਾ ਹੈ ਕਿ ਇਮਾਰਤ ਨਾਲ ਸਬੰਧਤ ਕੁਝ ਝਗੜਾ ਚੱਲ ਰਿਹਾ ਹੈ ,ਜਿਸ ਕਰਕੇ ਉਹ ਇਸ ਨੂੰ ਸਹੀ ਨਹੀਂ ਕਰਵਾ ਸਕੇ।
ਇਸੇ ਵਿਚਕਾਰ ਨਿਵਾਸੀਆਂ ਦਾ ਦਾਅਵਾ ਹੈ ਕਿ ਉਹਨਾਂ ਨੇ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਦੇ ਕਮਿਸ਼ਨਰ ਨੂੰ ਇਸ ਬਾਰੇ ਚਿੱਠੀ ਲਿਖੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਲੋਕਾਂ ਦਾ ਕਹਿਣਾ ਹੈ ਕਿ ਜ਼ਿੰਮੇਵਾਰਾਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਇਸ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆ ਚੁੱਕੀ ਹੈ, ਜਿਸ ਤੋਂ ਸਾਫ਼ ਦਿਖਾਈ ਦਿੰਦਾ ਹੈ ਕਿ ਪੁਰਾਣੀ ਬਿਲਡਿੰਗ ਇੱਕਦਮ ਡਿੱਗ ਗਈ। ਖੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ।