100 ਸਾਲ ਪੁਰਾਣਾ ਰੀਗੋ ਬ੍ਰਿਜ 'ਤੇ ਚਾਰ ਪਹੀਆ ਵਾਹਨ ਚੱਲਣ 'ਤੇ ਲਗਾਈ ਰੋਕ

By  Pardeep Singh January 4th 2023 06:42 PM

ਅੰਮ੍ਰਿਤਸਰ: ਜਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਜਿਨ੍ਹਾਂ ਨੇ ਰੀਗੋ ਬ੍ਰਿਜ ਦੀ ਮੌਜੂਦਾ ਹਾਲਤ ਸਬੰਧੀ ਉਪਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਕਮੇਟੀ ਬਣਾਈ ਸੀ, ਜਿਸ ਨੇ ਕਮੇਟੀ ਦੀ ਰਿਪੋਰਟ ਉਪਰੰਤ ਰੀਗੋ ਬ੍ਰਿਜ ਤੋਂ ਚਾਰ ਪਹੀਆ ਵਾਹਨਾਂ ਦੀ ਆਵਾਜਾਈ ਤੇ ਰੋਕ ਲਗਾ ਦਿੱਤੀ ਹੈ।

ਆਪਣੇ ਹੁਕਮਾਂ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਪਮੰਡਲ ਮੈਜਿਸਟਰੇਟ ਅੰਮ੍ਰਿਤਸਰ-1 ਨੇ ਰੇਲਵੇ ਡਿਪਾਰਟਮੈਂਟ ਅਤੇ ਆਈ.ਆਈ.ਟੀ. ਰੂੜਕੀ ਦੀਆਂ ਟੀਮਾਂ ਨਾਲ ਮਿਲ ਕੇ ਪੁਲ ਦੀ ਮੌਜੂਦਾ ਹਾਲਤ ਬਾਰੇ ਜਾਂਚ ਕੀਤੀ । ਜਿਸ ਵਿਚੋਂ ਇਹ ਨਤੀਜਾ ਨਿਕਲਿਆ ਕਿ ਇਹ ਪੁਲ ਭਾਰੀ ਆਵਾਜਾਈ ਲਈ ਖ਼ਤਰਾ ਹੈ।

ਉਨ੍ਹਾਂ  ਕਿਹਾ ਕਿ ਉਕਤ ਰਿਪੋਰਟ ਨੂੰ ਵੇਖਦੇ ਹੋਏ ਰੀਗੋ ਬ੍ਰਿਜ ਤੋਂ ਚਾਰ ਪਹੀਆ ਵਾਹਨਾਂ ਦੇ ਆਉਣ ਜਾਣ ’ਤੇ ਰੋਕ ਲਗਾਈ ਜਾਂਦੀ ਹੈ ਅਤੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਇਨ੍ਹਾਂ ਵਾਹਨਾਂ ਦੀ ਆਵਾਜਾਈ ਰੋਕਣ ਲਈ ਪੁਲ ਦੇ ਦੋਵੇਂ ਪਾਸੇ ਗਾਡਰ ਲਗਾ ਦੇਣ। ਉਨ੍ਹਾਂ ਨੇ ਪੁਲਿਸ ਨੂੰ ਇਸ ਪੁਲ ਦੀ ਥਾਂ ਬਦਲਵੇਂ ਰੂਟ ਲੋਕਾਂ ਨੂੰ ਮੁਹੱਈਆ ਕਰਵਾਉਣ ਦੀ ਵੀ ਹਦਾਇਤ ਦਿੱਤੀ।

Related Post