ਪੰਜਾਬ ’ਚ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਗਏ 108 ਐਂਬੁਲੈਂਸ ਐਸੋਸੀਏਸ਼ਨ ਦੇ ਮੁਲਾਜ਼ਮ
ਪੰਜਾਬ ਭਰ ਦੇ ਵਿੱਚ 108 ਐਂਬੁਲੈਂਸ ਐਸੋਸੀਏਸ਼ਨ ਦੇ ਮੁਲਾਜ਼ਮਾਂ ਵੱਲੋਂ ਅੱਜ ਤੋਂ ਅਣਮਿਥੇ ਸਮੇਂ ਦੇ ਲਈ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਮਰੀਜ਼ਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਚੰਡੀਗੜ੍ਹ: ਸੂਬੇ ਭਰ ’ਚ ਆਪਣੀਆਂ ਮੰਗਾਂ ਨੂੰ ਲੈ ਕੇ 108 ਐਂਬੂਲੈਂਸ ਐਸੋਸੀਏਸ਼ਨ ਅਣਮਿੱਥੇ ਸਮੇਂ ਦੇ ਲਈ ਹੜਤਾਲ ’ਤੇ ਚੱਲੇ ਗਏ ਹਨ। ਇਸ ਹੜਤਾਲ ਦੇ ਕਾਰਨ ਹੁਣ 108 ਐਂਬੂਲੈਂਸ ਕਿਸੇ ਵੀ ਮਰੀਜ਼ ਨੂੰ ਹਸਪਤਾਲ ਲੈਕੇ ਨਹੀਂ ਆਵੇਗੀ।
ਹੜਤਾਲ ਨੂੰ ਲੈ ਕੇ 108 ਐਂਬੂਲੈਂਸ ਐਸੋਸੀਏਸ਼ਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹੜਤਾਲ ਕਰਨ ਤੋਂ ਪਹਿਲਾਂ 72 ਘੰਟਿਆਂ ਦੇ ਲਈ ਅਲਟੀਮੇਟਮ ਦਿੱਤਾ ਗਿਆ ਸੀ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲੋਂ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਜਿਸ ਕਾਰਨ ਉਨ੍ਹਾਂ ਵੱਲੋਂ ਹੁਣ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਸੂਬੇ ਭਰ ’ਚ 108 ਐਂਬੂਲੈਂਸ ਕੋਈ ਵੀ ਸੇਵਾ ਨਹੀਂ ਨਿਭਾਈ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਇਸ ਦੌਰਾਨ ਜੇਕਰ ਕਿਸੇ ਵੀ ਮਰੀਜ਼ ਨੂੰ ਪਰੇਸ਼ਾਨੀ ਆਉਂਦੀ ਹੈ ਤਾਂ ਉਸਦੀ ਜ਼ਿੰਮੇਵਾਰੀ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਦੀ ਹੋਵੇਗੀ।
ਇਹ ਹਨ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ:-
- ਠੇਕਾ ਮੁਲਾਜ਼ਮਾਂ ਨੂੰ ਕੀਤਾ ਜਾਵੇ ਰੈਗੂਲਰ
- ਹਰਿਆਣਾ ਸਰਕਾਰ ਦੀ ਤਰਜ਼ 'ਤੇ ਮੁਲਾਜ਼ਮਾਂ ਦੀ ਤਨਖ਼ਾਹ ਕੀਤੀ ਜਾਵੇ 30 ਤੋਂ 35 ਹਜ਼ਾਰ
- ਕੰਪਨੀ ਵੱਲੋਂ ਧੱਕੇ ਨਾਲ ਕੱਢੇ ਗਏ ਮੁਲਾਜ਼ਮਾਂ ਨੂੰ ਕੀਤਾ ਜਾਵੇ ਬਹਾਲ
- 10% ਸਲਾਨਾ ਵਾਧੇ ਦੀ ਗਰੰਟੀ, ਪਿਛਲੇ 10 ਸਾਲਾਂ ਦਾ ਹੁਣ ਤੱਕ ਬਕਾਇਆ ਵਾਧਾ ਵੀ ਮੁਲਾਜ਼ਮਾਂ ਨੂੰ ਦਿੱਤਾ ਜਾਵੇ।
- ਹਰ ਮੁਲਾਜ਼ਮ ਦਾ ਹੋਵੇ 50 ਲੱਖ ਦਾ ਬਿਮਾਰੀ/ਐਕਸੀਡੈਂਟ ਬੀਮਾ
- ਨੌਕਰੀ ਦੌਰਾਨ ਜਾਨ ਗਵਾਉਣ ਜਾਂ ਅਪਾਹਿਜ ਹੋਣ ਵਾਲਿਆਂ ਦੇ ਪਰਿਵਾਰ ਨੂੰ ਪੈਨਸ਼ਨ ਤੇ ਸਰਕਾਰੀ ਨੌਕਰੀ ਦੀ ਦਿੱਤੀ ਜਾਵੇ ਗਰੰਟੀ
-ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲ...
ਇਹ ਵੀ ਪੜ੍ਹੋ: Chandigarh Mayor Election 2023: ਅੱਜ ਸ਼ਾਮ 5 ਵਜੇ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ