Sangrur News : 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਸੰਗਰੂਰ ਚ CM ਭਗਵੰਤ ਮਾਨ ਦੀ ਕੋਠੀ ਦਾ ਘਿਰਾਓ

Sangrur News : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦੇ ਸਾਹਮਣੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਰੋਸ ਪ੍ਰਦਰਸ਼ਨ ਕਰ ਕੇ ਘਿਰਾਓ ਕੀਤਾ ਗਿਆ। ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਵਿੱਚੋਂ 1158 ਭਰਤੀ ਅਧੀਨ ਕੰਮ ਕਰ ਰਹੇ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਸਮੂਹਿਕ ਛੁੱਟੀ ਲੈ ਕੇ ਇਸ ਪ੍ਰਦਰਸ਼ਨ ਵਿੱਚ ਪਹੁੰਚੇ। ਪ੍ਰਦਰਸ਼ਨ ਤਹਿਤ ਫ਼ਰੰਟ ਦੇ ਕਾਰਕੁਨਾਂ ਨੇ ਵੇਰਕਾ ਪਲਾਂਟ ਤੋਂ ਸ਼ੁਰੂ ਕਰਕੇ ਵੱਡੀ ਗਿਣਤੀ ਦੇ ਵਿੱਚ ਪੈਦਲ ਰੋਸ ਮਾਰਚ ਕੀਤਾ ਅਤੇ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਰੋਸ ਜ਼ਾਹਿਰ ਕਰਦਿਆਂ ਸਟੇਜ ਚਲਾਈ

By  Shanker Badra September 15th 2025 03:42 PM

Sangrur News : ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਦੇ ਸਾਹਮਣੇ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਵੱਲੋਂ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਰੋਸ ਪ੍ਰਦਰਸ਼ਨ ਕਰ ਕੇ ਘਿਰਾਓ ਕੀਤਾ ਗਿਆ। ਪੰਜਾਬ ਦੇ ਸਾਰੇ ਸਰਕਾਰੀ ਕਾਲਜਾਂ ਵਿੱਚੋਂ 1158 ਭਰਤੀ ਅਧੀਨ ਕੰਮ ਕਰ ਰਹੇ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਸਮੂਹਿਕ ਛੁੱਟੀ ਲੈ ਕੇ ਇਸ ਪ੍ਰਦਰਸ਼ਨ ਵਿੱਚ ਪਹੁੰਚੇ। ਪ੍ਰਦਰਸ਼ਨ ਤਹਿਤ ਫ਼ਰੰਟ ਦੇ ਕਾਰਕੁਨਾਂ ਨੇ ਵੇਰਕਾ ਪਲਾਂਟ ਤੋਂ ਸ਼ੁਰੂ ਕਰਕੇ ਵੱਡੀ ਗਿਣਤੀ ਦੇ ਵਿੱਚ ਪੈਦਲ ਰੋਸ ਮਾਰਚ ਕੀਤਾ ਅਤੇ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਰੋਸ ਜ਼ਾਹਿਰ ਕਰਦਿਆਂ ਸਟੇਜ ਚਲਾਈ।

ਮੀਡੀਆ ਨਾਲ ਗੱਲਬਾਤ ਕਰਦਿਆਂ ਆਗੂ ਡਾ. ਪਰਮਜੀਤ ਸਿੰਘ ਨੇ ਦੱਸਿਆ ਕਿ ਫ਼ਰੰਟ ਦੀਆਂ ਮੰਗਾਂ ਹਨ ਕਿ ਸੁਪਰੀਮ ਕੋਰਟ ਵਿੱਚ ਭਰਤੀ ਨੂੰ ਬਚਾਉਣ ਲਈ ਸਰਕਾਰ ਰੀਵਿਊ ਅਤੇ ਕਿਉਰੇਟਿਵ ਪਟੀਸ਼ਨ ਦਾਇਰ ਕਰ ਕੇ ਪੁਰਜ਼ੋਰ ਪੈਰਵੀ ਕਰੇ। ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਦਿੱਤੀ ਜਾਵੇ। ਇਸਦੇ ਨਾਲ ਹੀ ਮੁੱਖ ਮੰਤਰੀ ਜਨਤਕ ਬਿਆਨ ਜਾਰੀ ਕਰਕੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਰੁਜ਼ਗਾਰ ਸੁਰੱਖਿਅਤ ਕਰਨ ਦਾ ਭਰੋਸਾ ਦਿਵਾਉਣ।

ਡਾ. ਮੁਹੰਮਦ ਸੋਹੇਲ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਭਰਤੀ ਨੂੰ ਰੱਦ ਕਰਨ ਦਾ ਫ਼ੈਸਲਾ ਬਹੁਤ ਮੰਦਭਾਗਾ ਹੈ। ਇਹ ਫ਼ੈਸਲਾ ਸਿਰਫ਼ ਇਸ ਭਰਤੀ ਦੇ ਉਮੀਦਵਾਰਾਂ ਜਾਂ ਉਹਨਾਂ ਦੇ ਪਰਿਵਾਰਾਂ ਦੇ ਖਿਲਾਫ਼ ਹੀ ਨਹੀਂ ਬਲਕਿ ਪੰਜਾਬ ਦੀ ਉਚੇਰੀ ਸਿੱਖਿਆ ਅਤੇ ਵਿਦਿਆਰਥੀਆਂ ਦੇ ਭਵਿੱਖ ਦੇ ਖਿਲਾਫ਼ ਵੀ ਹੈ।

ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਇਸ ਭਰਤੀ ਦੇ ਪੂਰ ਚੜ੍ਹਨ ਨਾਲ ਜਿੱਥੇ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਇੱਕ ਹੁਲਾਰਾ ਮਿਲਿਆ ਸੀ, ਪੰਜਾਬ ਦੇ ਸਰਕਾਰੀ ਕਾਲਜਾਂ ਦੇ ਵਿੱਚ ਮੁੜ ਰੌਣਕ ਪਰਤੀ ਸੀ ਅਤੇ ਨੌਜਵਾਨਾਂ ਦੇ ਅੰਦਰ ਰੁਜ਼ਗਾਰ ਪ੍ਰਾਪਤੀ ਦੀ ਲੋਅ ਮਘਣ ਲੱਗੀ ਸੀ, ਇਸ ਭਰਤੀ ਦੇ ਰੱਦ ਹੋਣ ਦੇ ਫ਼ੈਸਲੇ ਨਾਲ ਸਭ ਨੂੰ ਧੱਕਾ ਲੱਗਿਆ ਹੈ।

ਪ੍ਰਿਤਪਾਲ ਨੇ ਕਿਹਾ ਕਿ ਇਸ ਭਰਤੀ ਦੇ ਇਸ਼ਤਿਹਾਰ ਨੂੰ ਜਾਰੀ ਕਰਵਾਉਣ ਤੋਂ ਲੈ ਕੇ ਉਮੀਦਵਾਰਾਂ ਦੀ ਨਿਯੁਕਤੀ ਤੱਕ ਹਰ ਪੜਾਅ ਸੰਘਰਸ਼ ਦੇ ਸਿਰ ’ਤੇ ਪਾਰ ਕੀਤਾ ਹੈ। ਅਸੀਂ ਥਾਣੇ, ਪਰਚੇ, ਲਾਠੀਚਾਰਜ, ਜੇਲ੍ਹਾਂ ਆਦਿ ਸਭ ਵਿੱਚੋਂ ਗੁਜ਼ਰੇ ਹਾਂ। ਹੁਣ ਵੀ ਸਮੁੱਚਾ ਫ਼ਰੰਟ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਤੋਂ ਨਹੀਂ ਡਰੇਗਾ।

ਜਸਵਿੰਦਰ ਕੌਰ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਰਕਾਰ ਦੇ ਸ਼ੋਸ਼ਣ ਤਹਿਤ ਕਾਲਜਾਂ ਵਿੱਚ ਕੰਮ ਕਰ ਰਹੀ ਗੈਸਟ ਫੈਕਲਟੀ ਦੀ ਲੜਾਈ ਦੀ ਦਿਸ਼ਾ ਹੀ ਗਲਤ ਰਹੀ ਹੈ। ਉਹਨਾਂ ਨੂੰ ਆਪਣੇ ਪੱਕੇ ਰੁਜ਼ਗਾਰ ਦੀ ਲੜਾਈ ਸਰਕਾਰ ਵੱਲ ਸੇਧਿਤ ਕਰਨੀ ਚਾਹੀਦੀ ਸੀ ਪਰ ਉਹਨਾਂ ਨੇ ਰੈਗੂਲਰ ਭਰਤੀ ਦੇ ਖਿਲਾਫ਼ ਆਢਾ ਲਾ ਲਿਆ। ਕੇਸ ਦੀ ਜਿੱਤ ਦਾ ਅਸਲ ਅਰਥ ਪੰਜਾਬ ਦੇ ਮਿਹਨਤਕਸ਼ ਤਬਕੇ ਦੇ ਬੱਚਿਆਂ ਦੇ ਭਵਿੱਖ ਦੀ ਹਾਰ ਹੈ।


 

Related Post