Amritsar ਦੇ ਗੁਰੂ ਨਾਨਕ ਦੇਵ ਹਸਪਤਾਲ ਚ ਦਾਖਲ 12 ਸਾਲਾ ਬੱਚੀ ਦੀ ਮੌਤ ,ਪਰਿਵਾਰ ਵੱਲੋਂ ਡਾਕਟਰਾਂ ‘ਤੇ ਲਾਪਰਵਾਹੀ ਦੇ ਆਰੋਪ

Amritsar News : ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਬੇਬੇ ਨਾਨਕੀ ਵਾਰਡ ਵਿੱਚ ਇੱਕ 12 ਸਾਲਾ ਬੱਚੀ ਦੀ ਮੌਤ ਦਾ ਮਾਮਲਾ ਗੰਭੀਰ ਬਣਦਾ ਜਾ ਰਿਹਾ ਹੈ। ਮ੍ਰਿਤਕ ਬੱਚੀ ਦੇ ਪਰਿਵਾਰ ਨੇ ਡਾਕਟਰਾਂ ਅਤੇ ਹਸਪਤਾਲ ਪ੍ਰਸ਼ਾਸਨ ‘ਤੇ ਭਾਰੀ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਪਰਿਵਾਰ ਮੁਤਾਬਕ ਬੱਚੀ ਦਾ ਆਕਸੀਜਨ ਲੈਵਲ 7 ਤਾਰੀਖ ਦੀ ਰਾਤ ਨੂੰ ਘਟ ਕੇ 35 ਰਹਿ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਐਮਰਜੈਂਸੀ ਵਿੱਚ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ

By  Shanker Badra December 25th 2025 09:19 PM

Amritsar News :  ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਬੇਬੇ ਨਾਨਕੀ ਵਾਰਡ ਵਿੱਚ ਇੱਕ 12 ਸਾਲਾ ਬੱਚੀ ਦੀ ਮੌਤ ਦਾ ਮਾਮਲਾ ਗੰਭੀਰ ਬਣਦਾ ਜਾ ਰਿਹਾ ਹੈ। ਮ੍ਰਿਤਕ ਬੱਚੀ ਦੇ ਪਰਿਵਾਰ ਨੇ ਡਾਕਟਰਾਂ ਅਤੇ ਹਸਪਤਾਲ ਪ੍ਰਸ਼ਾਸਨ ‘ਤੇ ਭਾਰੀ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਪਰਿਵਾਰ ਮੁਤਾਬਕ ਬੱਚੀ ਦਾ ਆਕਸੀਜਨ ਲੈਵਲ 7 ਤਾਰੀਖ ਦੀ ਰਾਤ ਨੂੰ ਘਟ ਕੇ 35 ਰਹਿ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਐਮਰਜੈਂਸੀ ਵਿੱਚ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ।

ਪਰਿਵਾਰ ਦੱਸਦਾ ਹੈ ਕਿ ਐਮਰਜੈਂਸੀ ਵਿੱਚ ਆਕਸੀਜਨ ਲਗਾਉਣ ਤੋਂ ਬਾਅਦ ਬੱਚੀ ਦੀ ਹਾਲਤ ਵਿੱਚ ਸੁਧਾਰ ਆਇਆ ਅਤੇ ਆਕਸੀਜਨ ਲੈਵਲ 80 ਤੋਂ 85 ਤੱਕ ਪਹੁੰਚ ਗਿਆ। ਰਾਤ ਨੂੰ ਬੱਚੀ ਸਟੇਬਲ ਰਹੀ ਅਤੇ ਸਵੇਰੇ ਵੀ ਹਾਲਤ ਠੀਕ ਸੀ। ਐਕਸ-ਰੇ ਤੋਂ ਬਾਅਦ ਡਾਕਟਰਾਂ ਵੱਲੋਂ ਦੱਸਿਆ ਗਿਆ ਕਿ ਬੱਚੀ ਦੇ ਖੱਬੇ ਫੇਫੜੇ ਵਿੱਚ ਪਾਣੀ ਹੈ ਅਤੇ ਚੈਸਟ ਡਿਪਾਰਟਮੈਂਟ ਦੇ ਡਾਕਟਰ ਨੂੰ ਵਿਖਾਉਣ ਲਈ ਕਿਹਾ ਗਿਆ।

ਪਰਿਵਾਰ ਦਾ ਆਰੋਪ ਹੈ ਕਿ ਚੈਸਟ ਡਿਪਾਰਟਮੈਂਟ ਦੇ ਡਾਕਟਰ ਨੇ ਸ਼ਾਮ ਨੂੰ ਵਿਜ਼ਿਟ ਕਰਨ ਦੀ ਗੱਲ ਕਹੀ ਪਰ ਕੋਈ ਲਿਖਤੀ ਹਦਾਇਤ ਨਹੀਂ ਦਿੱਤੀ ਗਈ। ਵਾਰਡ ਵਿੱਚ ਮੌਜੂਦ ਡਿਊਟੀ ਡਾਕਟਰ ਵੱਲੋਂ ਲਿਖਤੀ ਹਦਾਇਤਾਂ ਦੀ ਮੰਗ ਕੀਤੀ ਗਈ, ਜਿਸ ਕਾਰਨ ਪਰਿਵਾਰ ਨੂੰ ਦੁਬਾਰਾ ਡਾਕਟਰ ਕੋਲ ਭੇਜਿਆ ਗਿਆ। ਹਾਲਾਂਕਿ ਸ਼ਾਮ ਤੱਕ ਕੋਈ ਵੀ ਸੀਨੀਅਰ ਡਾਕਟਰ ਵਿਜ਼ਿਟ ਲਈ ਨਹੀਂ ਆਇਆ।

ਪਰਿਵਾਰ ਦਾ ਕਹਿਣਾ ਹੈ ਕਿ ਬਿਨਾਂ ਮਾਤਾ-ਪਿਤਾ ਜਾਂ ਦਾਦਾ ਦੀ ਸਹਿਮਤੀ ਲਏ ਬੱਚੀ ਦੇ ਫੇਫੜੇ ਵਿੱਚੋਂ ਪਾਣੀ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਸੂਈਆਂ ਲਗਾਈਆਂ ਗਈਆਂ ਅਤੇ ਗਲੇ ਵਿੱਚ ਕੀਤੀ ਗਈ ਕਾਰਵਾਈ ਕਾਰਨ ਮੂੰਹ ਵਿੱਚੋਂ ਖੂਨ ਆ ਗਿਆ, ਜਿਸ ਤੋਂ ਤੁਰੰਤ ਬਾਅਦ ਬੱਚੀ ਦੀ ਮੌਤ ਹੋ ਗਈ। ਪਰਿਵਾਰ ਨੇ ਇਹ ਵੀ ਆਰੋਪ ਲਗਾਇਆ ਹੈ ਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਮੈਡੀਕਲ ਫਾਈਲ ਨਹੀਂ ਦਿੱਤੀ ਜਾ ਰਹੀ ਅਤੇ ਤੋੜਫੋੜ ਦੀ ਸ਼ੰਕਾ ਹੈ।

ਇਸ ਮੌਕੇ ਪੁਲਿਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਹੈ। ਫਿਲਹਾਲ ਕਿਸੇ ਪੱਖੋਂ ਲਿਖਤੀ ਸ਼ਿਕਾਇਤ ਪ੍ਰਾਪਤ ਨਹੀਂ ਹੋਈ ਪਰ ਜਾਂਚ ਕੀਤੀ ਜਾ ਰਹੀ ਹੈ। ਸ਼ਿਕਾਇਤ ਮਿਲਣ ‘ਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।

Related Post