Ferozepur ਚ ਪੀਲੀਏ ਦਾ ਕਹਿਰ ! 12 ਸਾਲਾ ਵਿਦਿਆਰਥਣ ਦੀ ਮੌਤ, 15 ਹੋਰ ਬਿਮਾਰੀ ਤੋਂ ਪੀੜਤ, 6 ਬੱਚਿਆਂ ਦੀ ਹਾਲਤ ਗੰਭੀਰ

Ferozepur News : ਮੈਡੀਕਲ ਅਫਸਰ ਰੇਖਾ ਭੱਟੀ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪਿਛਲੇ ਸੋਮਵਾਰ ਤੋਂ ਪਿੰਡ ਵਿੱਚ ਲਗਾਤਾਰ ਕੰਮ ਕਰ ਰਹੀਆਂ ਹਨ। ਹੁਣ ਤੱਕ 12 ਬੱਚਿਆਂ ਸਮੇਤ 15 ਲੋਕਾਂ ਨੂੰ ਪੀਲੀਆ ਹੋਣ ਦਾ ਪਤਾ ਲੱਗਿਆ ਹੈ।

By  KRISHAN KUMAR SHARMA February 27th 2026 08:20 PM -- Updated: February 27th 2026 08:40 PM

Ferozepur News : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਹਜ਼ਾਰਾ ਸਿੰਘ ਵਾਲਾ (Hazara Singh Wala) ਵਿੱਚ ਪੀਲੀਆ (Jaundice) ਨੇ ਕਹਿਰ ਮਚਾ ਦਿੱਤਾ ਹੈ। ਬੱਚੇ ਅਤੇ ਬਜ਼ੁਰਗ ਇਸ ਬਿਮਾਰੀ ਦਾ ਸ਼ਿਕਾਰ ਹੋ ਰਹੇ ਹਨ। ਜਾਣਕਾਰੀ ਅਨੁਸਾਰ, 12 ਬੱਚਿਆਂ ਅਤੇ ਤਿੰਨ ਹੋਰ ਨੌਜਵਾਨਾਂ ਨੂੰ ਪੀਲੀਆ ਦਾ ਪਤਾ ਲੱਗਿਆ ਹੈ। ਇਨ੍ਹਾਂ ਵਿੱਚੋਂ 6 ਬੱਚਿਆਂ ਦੀ ਹਾਲਤ ਅਤਿ ਖਰਾਬ ਹੈ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ, ਫਿਰੋਜ਼ਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਚੀ ਸੇਜਲ ਰਾਣੀ, ਪਿੰਡ ਦੇ ਸਰਕਾਰੀ ਸਕੂਲ ਦੀ ਵਿਦਿਆਰਥਣ ਸੀ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪੀਣ ਵਾਲੇ ਪਾਣੀ ਦੀ ਸਮੱਸਿਆ ਲੰਬੇ ਸਮੇਂ ਤੋਂ ਬਣੀ ਹੋਈ ਹੈ, ਜਿਸ ਕਾਰਨ ਬੱਚੇ ਬੁਖਾਰ, ਪੇਟ ਦਰਦ, ਸਿਰ ਦਰਦ ਅਤੇ ਅੱਖਾਂ ਵਿੱਚ ਦਰਦ ਦੀ ਸ਼ਿਕਾਇਤ ਕਰ ਰਹੇ ਹਨ।

ਸਿਹਤ ਵਿਭਾਗ ਹਰਕਤ 'ਚ ਆਇਆ, ਲਏ ਜਾ ਰਹੇ ਨਮੂਨੇ

ਸਥਿਤੀ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਿਹਤ ਵਿਭਾਗ ਹਰਕਤ ਵਿੱਚ ਆ ਗਿਆ ਹੈ। ਵੱਖ-ਵੱਖ ਟੀਮਾਂ ਪਿੰਡ ਵਿੱਚ ਪਹੁੰਚ ਰਹੀਆਂ ਹਨ, ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਤੋਂ ਖੂਨ ਦੇ ਨਮੂਨੇ ਇਕੱਠੇ ਕਰ ਰਹੀਆਂ ਹਨ ਅਤੇ ਦਵਾਈਆਂ ਦੇ ਰਹੀਆਂ ਹਨ। ਇਸ ਤੋਂ ਇਲਾਵਾ, ਪਿੰਡ ਦੀਆਂ ਦੁਕਾਨਾਂ 'ਤੇ ਵਿਕਣ ਵਾਲੇ ਭੋਜਨ ਅਤੇ ਪੀਣ ਵਾਲੇ ਪਾਣੀ ਦੇ ਨਮੂਨੇ ਵੀ ਲਏ ਜਾ ਰਹੇ ਹਨ।

ਹੁਣ 15 ਲੋਕ 'ਚ ਸਾਹਮਣੇ ਆਈ ਬਿਮਾਰੀ : ਮੈਡੀਕਲ ਅਫਸਰ

ਮੈਡੀਕਲ ਅਫਸਰ ਰੇਖਾ ਭੱਟੀ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪਿਛਲੇ ਸੋਮਵਾਰ ਤੋਂ ਪਿੰਡ ਵਿੱਚ ਲਗਾਤਾਰ ਕੰਮ ਕਰ ਰਹੀਆਂ ਹਨ। ਹੁਣ ਤੱਕ 12 ਬੱਚਿਆਂ ਸਮੇਤ 15 ਲੋਕਾਂ ਨੂੰ ਪੀਲੀਆ ਹੋਣ ਦਾ ਪਤਾ ਲੱਗਿਆ ਹੈ। ਛੇ ਬੱਚਿਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਮੂਨੇ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ ਹੀ ਬਿਮਾਰੀ ਦਾ ਸਹੀ ਕਾਰਨ ਪਤਾ ਲੱਗੇਗਾ।

Related Post