ਨੰਗਲ ਚ 12ਵੀਂ ਦੇ ਵਿਦਿਆਰਥੀ ਨੇ ਜੀਵਨਲੀਲਾ ਕੀਤੀ ਸਮਾਪਤ, ਘੱਟ ਨੰਬਰ ਮੰਨੇ ਜਾ ਰਹੇ ਕਾਰਨ
ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਮ੍ਰਿਤਕ ਹਰਮਨਪ੍ਰੀਤ ਕਾਫੀ ਸੁਲਝਿਆ ਹੋਇਆ ਤੇ ਚੰਗੇ ਸੁਭਾਅ ਦਾ ਮਾਲਕ ਸੀ ਤੇ ਉਹ ਇਹੋ ਜਿਹਾ ਕਦਮ ਨਹੀਂ ਚੱਕ ਸਕਦਾ ਇਸ ਦੀ ਜਾਂਚ ਹੋਣੀ ਚਾਹੀਦੀ ਹੈ।
Student Suicide in Nangal : ਨੰਗਲ 'ਚ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਬਾਰਮੀ ਜਮਾਤ ਦੇ ਵਿਦਿਆਰਥੀ ਨੇ ਖੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਨੇ ਇਹ ਕਦਮ 12ਵੀਂ ਜਮਾਤ ਦੇ ਨਤੀਜਿਆਂ 'ਚ ਆਪਣੇ ਘੱਟ ਅੰਕ ਆਉਣ ਕਾਰਨ ਚੁੱਕਿਆ। ਪੁਲਿਸ ਨੇ ਮਾਮਲੇ 'ਚ ਕਾਰਵਾਈ ਅਰੰਭ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਬਾਰਵੀਂ ਜਮਾਤ ਦਾ ਵਿਦਿਆਰਥੀ ਹਰਮਨ ਪ੍ਰੀਤ ਸਿੰਘ ਨੇ ਆਪਣੇ ਘਰ ਦੇ ਨਾਲ ਲੱਗਦੇ ਬਾੜੇ ਵਿੱਚ ਮੌਜੂਦ ਆਪਣੇ ਦਾਦੇ ਨੂੰ ਘਰ ਰੋਟੀ ਖਾਣ ਲਈ ਭੇਜ ਦੇਣ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ।
ਪਿੰਡ ਤੇ ਸਰਪੰਚ ਦੀ ਮੰਨੀਏ ਤਾਂ ਉਨ੍ਹਾਂ ਨੇ ਕਿਹਾ ਕਿ ਬੱਚਾ ਬਹੁਤ ਹੀ ਸ਼ਰੀਫ ਤੇ ਹਸਮੁਖ ਸੁਭਾਅ ਦਾ ਸੀ ਅਤੇ ਬਿਨਾਂ ਕਿਸੇ ਕੰਮ ਤੋਂ ਘਰੋਂ ਵੀ ਬਾਹਰ ਕਦੇ ਨਹੀਂ ਨਿਕਲਦਾ ਸੀ। ਦੂਜੇ ਪਾਸੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਮ੍ਰਿਤਕ ਹਰਮਨਪ੍ਰੀਤ ਕਾਫੀ ਸੁਲਝਿਆ ਹੋਇਆ ਤੇ ਚੰਗੇ ਸੁਭਾਅ ਦਾ ਮਾਲਕ ਸੀ ਤੇ ਉਹ ਇਹੋ ਜਿਹਾ ਕਦਮ ਨਹੀਂ ਚੱਕ ਸਕਦਾ ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 12ਵੀਂ ਜਮਾਤ ਵਿੱਚ 61% ਨੰਬਰ ਆਏ ਸੀ ਪਰ ਪਤਾ ਨਹੀਂ ਕਿਹੜੇ ਕਾਰਨ ਹੋਏ ਹੋਣਗੇ, ਜਿਸ ਕਰਕੇ ਇਸ ਬੱਚੇ ਨੇ ਐਡਾ ਵੱਡਾ ਕਦਮ ਚੁੱਕ ਲਿਆ ਹੈ। ਦੱਸਿਆ ਜਿਾ ਰਿਹਾ ਹੈ ਕਿ ਵਿਦਿਆਰਥੀ ਦੇ ਪਿਤਾ ਵਿਦੇਸ਼ ਵਿੱਚ ਨੌਕਰੀ ਕਰਦੇ ਹਨ ਤੇ ਘਰ ਦੇ ਉੱਤੇ ਇਹ ਤੇ ਇਹਦੀ ਭੈਣ ਤੇ ਆਪਣੀ ਮਾਤਾ ਦੇ ਨਾਲ ਹੀ ਰਹਿੰਦਾ ਹੈ।
ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ।