20 ਪੁਰਾਣੇ ਮਾਮਲੇ ਚ 13 ਪੁਲਿਸ ਮੁਲਾਜ਼ਮਾਂ ਦੋਸ਼ੀ ਕਰਾਰ, ਜਾਣੋ ਕੀ ਹੈ ਪੂਰਾ ਮਾਮਲਾ

By  Jasmeet Singh October 13th 2023 04:09 PM

ਲੁਧਿਆਣਾ: ਵਧੀਕ ਸੈਸ਼ਨ ਜੱਜ ਡਾ: ਅਜੀਤ ਅਤਰੀ ਦੀ ਅਦਾਲਤ ਨੇ ਅੱਜ ਕਰੀਬ 20 ਸਾਲ ਪੁਰਾਣੇ ਕੇਸ ਦਾ ਨਿਪਟਾਰਾ ਕਰਦਿਆਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ 13 ਪੁਲਿਸ ਮੁਲਾਜ਼ਮਾਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਹੈ।

ਹਾਲਾਂਕਿ ਦੋਸ਼ੀਆਂ ਨੇ ਅਦਾਲਤ 'ਚ ਆਪਣੇ ਆਪ ਨੂੰ ਬੇਕਸੂਰ ਕਰਾਰ ਦਿੱਤਾ ਸੀ, ਪਰ ਅਦਾਲਤ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਸੀ। ਇਨ੍ਹਾਂ ਪੁਲਿਸ ਮੁਲਾਜ਼ਮਾਂ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਸਨ। 

ਸਾਲ 2003 ਵਿੱਚ ਸ਼ਿਕਾਇਤਕਰਤਾ ਮਰਹੂਮ ਬਿੱਟੂ ਚਾਵਲਾ ਅਤੇ ਸੁਭਾਸ਼ ਕੈਤੀ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। 

ਸ਼ਿਕਾਇਤਕਰਤਾ ਸੁਭਾਸ਼ ਕਾਟੀ ਨੇ 14 ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰਵਾਇਆ ਸੀ। ਇਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ 'ਤੇ ਝੂਠਾ ਮੁਕੱਦਮਾ ਵੀ ਦਰਜ ਕੀਤਾ ਗਿਆ ਸੀ, ਜਿਸ 'ਚ ਅਦਾਲਤ ਨੇ ਸ਼ਿਕਾਇਤਕਰਤਾ ਨੂੰ ਬਰੀ ਕਰ ਦਿੱਤਾ।

ਪੁਲਿਸ ਮੁਲਾਜ਼ਮਾਂ 'ਤੇ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋਣ ਤੋਂ ਬਾਅਦ ਦੋਸ਼ੀਆਂ 'ਤੇ 4 ਤੋਂ 5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।  

ਪੂਰੀ ਖ਼ਬਰ ਪੜ੍ਹੋ: ਖਰੜ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਭਰਾ ਨੇ ਆਪਣੇ ਹੀ ਭਰਾ ਦਾ ਉਜਾੜਿਆ ਘਰ, 2 ਸਾਲ ਦੀ ਬੱਚੀ ਵੀ ਨਹੀਂ ਛੱਡੀ

Related Post