ਭਾਰਤ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 130 ਮਾਮਲੇ ਆਏ ਸਾਹਮਣੇ

By  Ravinder Singh January 22nd 2023 02:09 PM

ਨਵੀਂ ਦਿੱਲੀ/ਪੰਜਾਬ : ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਵਾਇਰਸ ਦੀ ਜਾਣਕਾਰੀ ਸਾਂਝੀ ਕੀਤੀ। ਭਾਰਤ ਵਿਚ ਕੋਰੋਨਾ ਦੇ 130 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸ਼ਨਿੱਚਰਵਾਰ ਨੂੰ ਕੋਰੋਨਾ ਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 4,46,81,781 ਹੋ ਗਈ ਹੈ। ਕੁੱਲ ਐਕਟਿਵ ਕੇਸ 1,940 ਹੋ ਗਏ ਹਨ। ਇਸ ਦੇ ਨਾਲ ਹੀ, ਇਲਾਜ ਮਗਰੋਂ  ਪਿਛਲੇ 24 ਘੰਟਿਆਂ ਵਿੱਚ 135 ਤੰਦਰੁਸਤ ਹੋ ਗਏ ਹਨ, ਜਦਕਿ ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ ਹੋ ਗਈ ਹੈ।


ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਰੋਜ਼ਾਨਾ ਲਾਗ ਦੀ ਦਰ 0.08 ਫ਼ੀਸਦੀ ਹੋ ਗਈ ਹੈ, ਜਦਕਿ ਹਫ਼ਤਾਵਾਰੀ 0.08 ਫ਼ੀਸਦੀ ਦਰਜ ਕੀਤੀ ਗਈ। ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ 'ਚ ਕੋਵਿਡ -19 ਲਈ 1,59,607 ਨਮੂਨਿਆਂ ਦੀ ਜਾਂਚ ਕੀਤੀ ਗਈ। ਪਿਛਲੇ 24 ਘੰਟਿਆ ਵਿੱਚ 135 ਕੋਰੋਨਾ ਪੀੜਤ ਲੋਕ ਹਸਪਤਾਲ ਚੋਂ ਸਿਹਤਯਾਬ ਹੋਏ ਹਨ। ਐਕਟਿਵ ਕੇਸ ਦੀ ਕੁੱਲ 0.00 ਫੀਸਦੀ ਹੈ, ਜਦਕਿ ਮੌਤ ਦਰ 1.19 ਫੀਸਦੀ ਉੱਤੇ ਹੀ ਬਣੀ ਹੋਈ ਹੈ।

ਇਹ ਵੀ ਪੜ੍ਹੋ : ਲੜਕੀ ਵੱਲੋਂ ਅੰਮ੍ਰਿਤਸਰ ਦੇ ਟ੍ਰਿਲਿਅਮ ਮਾਲ ਦੀ ਛੱਤ 'ਤੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼, ਜਾਣੋ ਵਜ੍ਹਾਂ

ਸਿਹਤ ਮੰਤਰਾਲੇ ਦੀ ਵੈੱਬਸਾਈਟ ਅਨੁਸਾਰ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦੇਸ਼ 'ਚ 99 ਫ਼ੀਸਦੀ ਰਿਕਵਰੀ ਰੇਟ ਦਰਜ ਕੀਤੀ ਗਈ ਹੈ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,49, 111 ਹੋ ਗਈ ਹੈ। ਮੰਤਰਾਲੇ ਦੀ ਵੈੱਬਸਾਈਟ ਅਨੁਸਾਰ, ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 2,20,24, 21, 113 ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Related Post