ਪਿਛਲੇ 24 ਘੰਟਿਆਂ ’ਚ ਭਾਰਤ ਵਿੱਚ ਕੋਵਿਡ-19 ਦੇ 134 ਨਵੇਂ ਮਾਮਲੇ

By  Aarti January 4th 2023 10:17 AM

Coronavirus Update: ਦੁਨੀਆ ਭਰ ’ਚ ਕੋਰੋਨਾ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਹਰ ਇੱਕ ਤਰ੍ਹਾਂ ਦੀ ਚੌਕਸੀ ਵਰਤੀ ਜਾ ਰਹੀ ਹੈ। ਉੱਥੇ ਹੀ ਗੱਲ ਕੀਤੀ ਜਾਵੇ ਕੋਰੋਨਾਵਾਇਰਸ ਦੇ ਮਾਮਲਿਆਂ ਦੀ ਤਾਂ ਪਿਛਲੇ 24 ਘੰਟਿਆਂ 'ਚ ਭਾਰਤ ਵਿੱਚ ਕੋਰੋਨਾ ਦੇ 134 ਨਵੇਂ ਮਾਮਲੇ ਸਾਹਮਣੇ ਆਏ ਹਨ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤ ’ਚ 134 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਭਾਰਤ ’ਚ ਭਾਰਤ ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 4,46,78,956 ਹੋ ਗਈ ਹੈ। ਜਦਕਿ ਕੁੱਲ ਐਕਟਿਵ ਕੇਸ 2,582 ਹੋ ਗਏ ਹਨ। ਇਨ੍ਹਾਂ ਤੋਂ ਇਲਾਵਾ 222 ਦੇ ਕਰੀਬ ਲੋਕ ਸਿਹਤਯਾਬ ਹੋ ਕੇ ਘਰਾਂ ਨੂੰ ਵਾਪਸ ਚੱਲੇ ਗਏ ਹਨ। 

ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਚੋਂ ਪਿਛਲੇ 24 ਘੰਟਿਆਂ ਚੋਂ 2 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੋਵਿਡ-19 ਵਿਰੋਧੀ ਵੈਕਸੀਨ ਦੀਆਂ 91.12 ਫ਼ੀਸਦੀ ਲੋਕਾਂ ਨੂੰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਭਾਰਤ ’ਚ ਹੁਣ ਤੱਕ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 4,41,45,667 ਹੋ ਗਈ ਹੈ। 

Related Post