Samrala ਚ ਚਾਈਨਾ ਡੋਰ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ,ਪਰਿਵਾਰ ਦਾ ਰੋ- ਰੋ ਬੁਰਾ ਹਾਲ
China Door News : ਪੰਜਾਬ 'ਚ ਕਈ ਥਾਵਾਂ 'ਤੇ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਨਾਲ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ। ਹੁਣ ਸਮਰਾਲਾ 'ਚ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ 15 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਉਸਦੇ ਨਾਲ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਰਨਜੋਤ ਸਿੰਘ ਪਿੰਡ ਰੋਹਲੇ ਅਤੇ ਜ਼ਖਮੀ ਦੀ ਪਛਾਣ ਪ੍ਰਭਜੋਤ ਸਿੰਘ ਵਜੋਂ ਹੋਈ ਹੈ
China Door News : ਪੰਜਾਬ 'ਚ ਕਈ ਥਾਵਾਂ 'ਤੇ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਨਾਲ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਚੁੱਕੇ ਹਨ। ਹੁਣ ਸਮਰਾਲਾ 'ਚ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਕਾਰਨ 15 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਹੈ ਅਤੇ ਉਸਦੇ ਨਾਲ ਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਰਨਜੋਤ ਸਿੰਘ ਪਿੰਡ ਰੋਹਲੇ ਅਤੇ ਜ਼ਖਮੀ ਦੀ ਪਛਾਣ ਪ੍ਰਭਜੋਤ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਤਰਨਜੋਤ ਸਿੰਘ ਆਪਣੇ ਦੋਸਤ ਨਾਲ ਸਕੂਲ ਤੋਂ ਮੋਟਰਸਾਈਕਲ 'ਤੇ ਘਰ ਜਾ ਰਿਹਾ ਸੀ। ਮੋਟਰਸਾਈਕਲ 'ਤੇ ਸਵਾਰ ਨੌਜਵਾਨ ਦੇ ਗਲ 'ਚ ਡੋਰ ਫੱਸ ਗਈ ਅਤੇ ਉਸ ਦਾ ਗਲਾ ਵੱਢਿਆ ਗਿਆ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ- ਰੋ ਬੁਰਾ ਹਾਲ ਹੈ। ਇਸ ਤੋਂ ਇਲਾਵਾ ਦੂਸਰੀ ਘਟਨਾ ਤਹਿਤ ਮਾਛੀਵਾੜਾ ਦੇ ਪਿੰਡ ਹੇਡੋ 'ਚ ਇੱਕ ਨੌਜਵਾਨ ਚਾਈਨਾ ਡੋਰ ਦੀ ਲਪੇਟ ਵਿੱਚ ਆਇਆ ਅਤੇ ਉਸ ਦੀ ਉਂਗਲ ਵੱਢੀ ਗਈ।
ਟਾਂਡਾ ਉੜਮੁੜ 'ਚ ਵੀ ਚਾਈਨਾ ਡੋਰ ਨਾਲ ਨੌਜਵਾਨ ਜ਼ਖਮੀ ,ਲੱਗੇ 25 ਟਾਂਕੇ
ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰ ਟਾਂਡਾ ਉੜਮੁੜ ਵਿਖੇ ਚਾਇਨਾਂ ਡੋਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਨੋਜਵਾਨ ਅਰਮਾਨ ਪ੍ਰੀਤ ਸਿੰਘ ਪੁੱਤਰ ਮਨਦੀਪ ਸਿੰਘ ,ਜਾਜਾ ਤੋਂ ਸ਼ਹਿਰ ਆਪਣੇ ਮੋਟਰਸਾਈਕਲ 'ਤੇ ਆਉਂਦੇ ਵਕ਼ਤ ਚਾਇਨਾ ਡੋਰ ਨੇ ਅਪਣੀ ਲਪੇਟ ਵਿੱਚ ਲੈ ਲਿਆ ,ਜਿਸ ਦੇ ਸਿੱਟੇ ਵਜੋਂ ਨੋਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਜੇਰੇ ਇਲਾਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ,ਜਿੱਥੇ ਉਸ ਦੇ 25 ਟਾਂਕੇ ਲੱਗੇ ਅਤੇ ਪਰਿਵਾਰ ਵਾਲਿਆਂ ਨੇ ਸ਼ੁਕਰ ਮਨਾਇਆ ਕਿ ਉਹਨਾਂ ਦੇ ਬੱਚੇ ਦੀ ਜਾਨ ਬਚ ਗਈ ਹੈ। ਦੂਜੇ ਪਾਸੇ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚਾਇਨਾ ਡੋਰ ਵੇਚਣ ਵਾਲਿਆਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਖੰਨਾ ’ਚ ਵਾਪਰਿਆ ਚਾਈਨਾ ਡੋਰ ਨਾਲ ਵੱਡਾ ਹਾਦਸਾ
ਖੰਨਾ ’ਚ ਚਾਈਨਾ ਡੋਰ ਇੱਕ ਹੋਰ ਵੱਡਾ ਹਾਦਸਾ ਵਾਪਰਿਆ ਹੈ। ਇਥੇ ਲਲਹੇੜੀ ਰੋਡ 'ਤੇ ਚਾਈਨਾ ਡੋਰ ਦੀ ਚਪੇਟ ’ਚ ਆਉਣ ਕਾਰਨ 50 ਸਾਲਾ ਸਤਨਾਮ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਡਰ ਫੈਲ ਗਿਆ ਹੈ ਅਤੇ ਵਸਨੀਕਾਂ ਨੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਖੰਨਾ ਦੀ ਜਗਤ ਕਲੋਨੀ ਦੀ ਗਲੀ ਨੰਬਰ 2 ਦਾ ਰਹਿਣ ਵਾਲਾ ਸਤਨਾਮ ਸਿੰਘ ਘਰੇਲੂ ਜ਼ਰੂਰੀ ਸਮਾਨ ਖਰੀਦਣ ਲਈ ਬਾਹਰ ਗਿਆ ਸੀ। ਸੜਕ 'ਤੇ ਉੱਡਦੀ ਇੱਕ ਚਾਈਨਾ ਡੋਰ ਅਚਾਨਕ ਉਸਦੀ ਗਰਦਨ 'ਤੇ ਆ ਗਈ। ਡੋਰ ਨੇ ਉਸਦਾ ਬੁੱਲ੍ਹ ਬੁਰੀ ਤਰ੍ਹਾਂ ਕੱਟ ਦਿੱਤਾ ਅਤੇ ਉਹ ਡਿੱਗ ਪਿਆ, ਬਹੁਤ ਜ਼ਿਆਦਾ ਖੂਨ ਵਹਿ ਰਿਹਾ ਸੀ। ਰਾਹਗੀਰਾਂ ਨੇ ਉਸਨੂੰ ਤੁਰੰਤ ਖੰਨਾ ਸਿਵਲ ਹਸਪਤਾਲ ਪਹੁੰਚਾਇਆ।