Blast in Kerela : ਦੀਵਾਲੀ ਤੋਂ ਪਹਿਲਾਂ ਵੱਡਾ ਹਾਦਸਾ, ਕੇਰਲਾ ਦੇ ਨੀਲੇਸ਼ਵਰ ਮੰਦਰ ਚ ਆਤਿਸ਼ਾਬਾਜ਼ੀ ਦੌਰਾਨ 154 ਲੋਕ ਜ਼ਖ਼ਮੀ

Firecracker Explosion : ਜਾਣਕਾਰੀ ਅਨੁਸਾਰ ਮੰਦਿਰ ਸਮਾਗਮ ਦੌਰਾਨ ਆਤਿਸ਼ਬਾਜ਼ੀ ਦੌਰਾਨ ਅੱਗ ਲੱਗਣ ਕਾਰਨ 154 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ 10 ਗੰਭੀਰ ਜ਼ਖ਼ਮੀ ਹਨ। ਪੁਲਿਸ ਮੁਤਾਬਕ ਜ਼ਖਮੀਆਂ ਨੂੰ ਕਾਸਰਗੋਡ, ਕੰਨੂਰ ਅਤੇ ਮੰਗਲੁਰੂ ਦੇ ਵੱਖ-ਵੱਖ ਹਸਪਤਾਲਾਂ 'ਚ ਲਿਜਾਇਆ ਗਿਆ ਹੈ।

By  KRISHAN KUMAR SHARMA October 29th 2024 08:18 AM -- Updated: October 29th 2024 08:22 AM

Kerela Diwali : ਕੇਰਲ 'ਚ ਨੀਲੇਸ਼ਵਰ ਦੇ ਨੇੜੇ ਸੋਮਵਾਰ ਦੇਰ ਰਾਤ ਇਕ ਮੰਦਰ ਦੇ ਤਿਉਹਾਰ ਦੌਰਾਨ ਇਕ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਮੰਦਿਰ ਸਮਾਗਮ ਦੌਰਾਨ ਆਤਿਸ਼ਬਾਜ਼ੀ ਦੌਰਾਨ ਅੱਗ ਲੱਗਣ ਕਾਰਨ 154 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ 10 ਗੰਭੀਰ ਜ਼ਖ਼ਮੀ ਹਨ। ਪੁਲਿਸ ਮੁਤਾਬਕ ਜ਼ਖਮੀਆਂ ਨੂੰ ਕਾਸਰਗੋਡ, ਕੰਨੂਰ ਅਤੇ ਮੰਗਲੁਰੂ ਦੇ ਵੱਖ-ਵੱਖ ਹਸਪਤਾਲਾਂ 'ਚ ਲਿਜਾਇਆ ਗਿਆ ਹੈ।

ਸ਼ੱਕ ਜਤਾਇਆ ਜਾ ਰਿਹਾ ਹੈ ਕਿ ਅੰਜੁਥੰਬਲਮ ਵੀਰਾਰਕਵੂ ਮੰਦਰ ਦੇ ਕੋਲ ਸਟੋਰੇਜ 'ਚ ਰੱਖੇ ਪਟਾਕਿਆਂ 'ਚ ਅੱਗ ਲੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਪੁਲਿਸ ਮੁਤਾਬਕ ਇਹ ਹਾਦਸਾ ਅੱਧੀ ਰਾਤ ਦੇ ਕਰੀਬ ਵਾਪਰਿਆ। ਆਤਿਸ਼ਬਾਜ਼ੀ ਦੌਰਾਨ ਚੰਗਿਆੜੀਆਂ ਸਟੋਰੇਜ ਵਿੱਚ ਡਿੱਗ ਗਈਆਂ, ਜਿਸ ਕਾਰਨ ਉੱਥੇ ਰੱਖੇ ਪਟਾਕਿਆਂ ਨੂੰ ਅੱਗ ਲੱਗ ਗਈ। ਉੱਥੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਫੋਨ ਕਰਕੇ ਹਾਦਸੇ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਕੁਲੈਕਟਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਅੰਜੁਤੰਬਲਮ ਵੀਰਰਕਵੂ ਮੰਦਰ 'ਚ ਸਲਾਨਾ ਕਾਲੀਆਤਮ ਤਿਉਹਾਰ ਮਨਾਇਆ ਜਾ ਰਿਹਾ ਸੀ। ਆਤਿਸ਼ਬਾਜ਼ੀ ਦਾ ਸਮਾਨ ਇੱਕ ਸਟੋਰੇਜ਼ ਵਿੱਚ ਰੱਖਿਆ ਗਿਆ ਸੀ। ਇਸ ਦੌਰਾਨ ਰਾਤ 12.30 ਵਜੇ ਪਟਾਕਿਆਂ ਵਿਚ ਅਚਾਨਕ ਧਮਾਕਾ ਹੋਇਆ ਅਤੇ ਅੱਗ ਹੌਲੀ-ਹੌਲੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਸਟੋਰੇਜ ਏਰੀਏ 'ਚ ਚੰਗਿਆੜੀਆਂ ਡਿੱਗ ਗਈਆਂ ਸਨ, ਜਿਸ ਤੋਂ ਬਾਅਦ ਇਹ ਹਾਦਸਾ ਵਾਪਰਿਆ। ਕਾਸਰਗੋਡ ਕਲੈਕਟਰ ਦੇ ਅਨੁਸਾਰ, ਉਸ ਖੇਤਰ ਵਿੱਚ ਸਟੋਰੇਜ ਦੀ ਇਜਾਜ਼ਤ ਨਹੀਂ ਸੀ। ਮੰਦਰ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Related Post