CM ਰਿਹਾਇਸ਼ ਨੂੰ ਘੇਰਨ ਦੀ ਤਿਆਰੀ ’ਚ ਡੀਪੀਈ ਉਮੀਦਵਾਰ, ਹੋਰ ਯੂਨੀਅਨਾਂ ਵੀ ਦੇਣਗੀਆਂ ਸਾਥ

ਡੀਪੀਈ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਅੱਜ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਰੋਸ ਪ੍ਰਦਰਸ਼ਨ ’ਚ ਡੀਪੀਈ ਉਮੀਦਵਾਰਾਂ ਦਾ ਹੋਰ ਯੂਨੀਅਨਾਂ ਵੀ ਸਾਥ ਦੇਣਗੀਆਂ।

By  Aarti January 18th 2023 10:50 AM -- Updated: January 18th 2023 11:09 AM

ਮੁਹਾਲੀ: ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 12 ਦਿਨਾਂ ਤੋਂ ਡੀਪੀਈ ਉਮੀਦਵਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਨ੍ਹਾਂ ਹੀ ਨਹੀਂ ਰੋਸ ਵਜੋਂ ਡੀਪੀਈ ਉਮੀਦਵਾਰਾਂ ਵੱਲੋਂ ਸੋਹਾਣਾ ਸਾਹਿਬ ਵਿਖੇ ਪਾਣੀ ਦੀ ਟੈਂਕੀ ’ਤੇ ਚੜ੍ਹੇ ਹੋਏ ਹਨ ਅਤੇ ਲਗਾਤਾਰ ਮੰਗਾਂ ਮੰਨਣ ਦੀ ਮੰਗ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਡੀਪੀਈ ਉਮੀਦਵਾਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਅੱਜ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਰੋਸ ਪ੍ਰਦਰਸ਼ਨ ’ਚ ਡੀਪੀਈ ਉਮੀਦਵਾਰਾਂ ਦਾ ਹੋਰ ਯੂਨੀਅਨਾਂ ਵੀ ਸਾਥ ਦੇਣਗੀਆਂ। 

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਡੀ.ਪੀ.ਈ. ਸਿਲੈਕਟੇਡ ਉਮੀਦਵਾਰਾਂ ਵੱਲੋਂ ਮੁਹਾਲੀ ਦੀ ਨਵੀਂ ਡਿਪਟੀ ਕਮਿਸ਼ਨਰ ਅੰਸ਼ਿਕਾ ਜੈਨ ਨਾਲ ਵੀ ਮੁਲਾਕਾਤ ਕੀਤੀ ਸੀ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਦੀਆਂ ਮੰਗਾਂ ਬਾਰੇ ਸਰਕਾਰ ਦੇ ਨੁਮਾਇੰਦੇ ਨੂੰ ਜਾਣੂ ਕਰਵਾਇਆ ਜਾਵੇਗਾ।   

ਇਹ ਹੈ ਪ੍ਰਦਰਸ਼ਨ ਕਰਨ ਦਾ ਕਾਰਨ

ਦੱਸ ਦਈਏ ਕਿ ਸਰਕਾਰ ਵੱਲੋਂ 4161 ਮਾਸਟਰ ਕੇਡਰ ਦੀਆਂ ਅਸਾਮੀਆਂ ਕੱਢੀਆਂ ਗਈਆਂ ਸਨ। ਜਿਨ੍ਹਾਂ ਵਿੱਚ 168 ਡੀ.ਪੀ.ਈ ਦੀਆਂ ਅਸਾਮੀਆਂ ਸਨ ਅਤੇ ਜਿਨ੍ਹਾਂ ਨੇ ਇਹ ਪੇਪਰ ਪਾਸ ਕੀਤਾ ਸੀ ਉਸ ਬਾਬਤ ਸਿੱਖਿਆ ਵਿਭਾਗ ਵੱਲੋਂ ਇੱਕ ਲਿਸਟ ਵੀ ਜਾਰੀ ਕੀਤੀ ਗਈ। ਇਸ ਦੇ ਨਾਲ ਹੀ ਇਸ ਸਬੰਧੀ ਸਰੀਰਕ ਸਿੱਖਿਆ ਵਿਸ਼ੇ ਦੀ ਸਕਰੂਟਨੀ ਵੀ 10 ਨਵੰਬਰ ਤੋਂ 11 ਨਵੰਬਰ 2022 ਤੱਕ ਕਰਵਾ ਲਈ ਗਈ।

ਜਿਸ ਤੋਂ ਬਾਅਦ ਉੱਕਤ 168 ਅਧਿਆਪਕ ਆਪਣੀ ਲਿਸਟ ਦੀ ਉਡੀਕ ਕਰ ਰਹੇ ਸਨ ਪਰ ਸਿੱਖਿਆ ਵਿਭਾਗ ਨੇ ਜੋ ਚੋਣ ਲਿਸਟ ਜਾਰੀ ਕੀਤੀ, ਉਸ ਵਿੱਚ ਡੀ.ਪੀ.ਈ ਅਧਿਆਪਕਾਂ ਲਈ ਮੁੜ ਸਕਰੂਟਨੀ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ।

ਜਿਸ ਵਿੱਚ ਅਧਿਆਪਕਾਂ ਪਾਸੋਂ PSTET-2 ਦੀ ਮੰਗ ਕੀਤੀ ਗਈ। ਪਰ ਦੱਸਣਯੋਗ ਗੱਲ ਇਹ ਹੈ ਕਿ ਅੱਜ ਤੱਕ ਕਦੇ ਸਰੀਰਕ ਸਿੱਖਿਆ ਵੀਸ਼ੇ ਦਾ PSTET ਕੰਡਕਟ ਹੀ ਨਹੀਂ ਕਰਵਾਇਆ ਗਿਆ, ਇਸ ਵਿਸ਼ੇ ਨਾਲ ਸਬੰਧਿਤ ਕੋਈ ਵੀ ਸੇਲੇਬਸ ਕਿਸੇ ਵੀ ਵੈੱਬਸਾਈਟ 'ਤੇ ਮੌਜੂਦ ਨਹੀਂ ਹੈ ਅਤੇ ਵਿਭਾਗ ਵੱਲੋਂ PSTET-2 ਦੀ ਮੰਗ ਜੋ ਕਿ ਬਿਲਕੁੱਲ ਨਜਾਇਜ਼ ਹੈ ਉਹ ਕੀਤੀ ਗਈ। ਜਿਹੜਾ PSTET ਅੱਜ ਤੱਕ ਹੋਇਆ ਹੀ ਨਹੀਂ, ਆਖ਼ਰਕਾਰ ਪਾਸ ਹੋਏ ਉਮੀਦਵਾਰ ਉਹ ਕਿੱਥੋਂ ਪੇਸ਼ ਕਰ ਸਕਦੇ ਹਨ।

ਇਹ ਵੀ ਪੜ੍ਹੋ: ਸਰਹੱਦ 'ਤੇ ਮੁੜ ਡਰੋਨ ਦੀ ਹਲਚਲ, ਫਾਇਰਿੰਗ ਮਗਰੋਂ ਤਲਾਸ਼ੀ ਮੁਹਿੰਮ ਦੌਰਾਨ ਹਥਿਆਰਾਂ ਦੀ ਖੇਪ ਬਰਾਮਦ

Related Post