Moga ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬਾਰੇਵਾਲਾ ਵਿੱਚ 17 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਅਤੇ ਪਰਿਵਾਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਵਿੱਚ ਉਨ੍ਹਾਂ ਦੀ ਬਣਦੀ ਕਦਰ ਯਕੀਨੀ ਬਣਾਈ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਬਾਰੇਵਾਲਾ ਦੇ 17 ਪਰਿਵਾਰਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਹ ਸ਼ਮੂਲੀਅਤ ਸਮਾਗਮ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨਿਹਾਲ ਸਿੰਘ ਵਾਲਾ ਦੀ ਮੌਜੂਦਗੀ ਵਿੱਚ ਕਰਵਾਇਆ ਗਿਆ।
ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਨਮਾਨ ਕਰਦਿਆਂ ਰਾਜਵਿੰਦਰ ਸਿੰਘ ਧਰਮਕੋਟ ਵੱਲੋਂ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਜੀ ਆਇਆਂ ਆਖਿਆ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਅਤੇ ਪਰਿਵਾਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਵਿੱਚ ਉਨ੍ਹਾਂ ਦੀ ਬਣਦੀ ਕਦਰ ਯਕੀਨੀ ਬਣਾਈ ਜਾਵੇਗੀ।
ਆਪਣੇ ਸੰਬੋਧਨ ਦੌਰਾਨ ਰਾਜਵਿੰਦਰ ਸਿੰਘ ਨੇ ਕਿਹਾ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੀ ਇੱਕੋ-ਇੱਕ ਮਜ਼ਬੂਤ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ, ਜਿਸ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀ ਰਾਹ 'ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਦਾ ਸੱਤਾ ਵਿੱਚ ਆਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 2027 ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਪਾਰਟੀ ਦਾ ਸਾਥ ਦੇਣ ਅਤੇ ਪੰਜਾਬ ਪੱਖੀ ਸੋਚ ਨੂੰ ਅੱਗੇ ਵਧਾਉਣ।
ਸਮਾਗਮ ਦੌਰਾਨ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ।