ਪਾਕਿਸਤਾਨ: ਸੈਰ-ਸਪਾਟੇ 'ਤੇ ਗਏ ਵਿਦਿਆਰਥੀਆਂ ਦੀ ਪਲਟੀ ਕਿਸ਼ਤੀ, 17 ਦੀ ਮੌਤ

ਪਾਕਿਸਤਾਨ ਦੇ ਖੈਬਰ ਪਖਤੂਨਖਵਾ ’ਚ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਵਿਦਿਆਰਥੀਆਂ ਨਾਲ ਭਰੀ ਕਿਸ਼ਤੀ ਝੀਲ ’ਚ ਪਲਟ ਗਈ। ਇਸ ਹਾਦਸੇ ਦੇ ਕਾਰਨ 17 ਦੇ ਕਰੀਬ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਜਦਕਿ 13 ਦੇ ਕਰੀਬ ਬੱਚੇ ਜ਼ਖਮੀ ਹੋ ਗਏ।

By  Aarti January 30th 2023 12:16 PM

Accident in Pakistan: ਪਾਕਿਸਤਾਨ ਦੇ ਖੈਬਰ ਪਖਤੂਨਖਵਾ ’ਚ ਉਸ ਸਮੇਂ ਭਿਆਨਕ ਹਾਦਸਾ ਵਾਪਰਿਆ ਜਦੋਂ ਵਿਦਿਆਰਥੀਆਂ ਨਾਲ ਭਰੀ ਕਿਸ਼ਤੀ ਝੀਲ ’ਚ ਪਲਟ ਗਈ। ਇਸ ਹਾਦਸੇ ਦੇ ਕਾਰਨ 17 ਦੇ ਕਰੀਬ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਜਦਕਿ 13 ਦੇ ਕਰੀਬ ਬੱਚੇ ਜ਼ਖਮੀ ਹੋ ਗਏ। 

ਮਾਮਲੇ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਮਦਰੱਸਾ ਮੀਰਬਾਸ਼ ਖੇਲ ਦੇ ਵਿਦਿਆਰਥੀ ਸੈਰ-ਸਪਾਟੇ 'ਤੇ ਨਿਕਲੇ ਸੀ ਇਸ ਦੌਰਾਨ ਜਦੋ ਉਹ ਕਿਸ਼ਤੀ ’ਚ ਸਵਾਰ ਸੀ ਤਾਂ ਉਨ੍ਹਾਂ ਦੀ ਕਿਸ਼ਤੀ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲ੍ਹੇ 'ਚ ਟਾਂਡਾ ਡੈਮ ਝੀਲ 'ਚ ਪਲਟ ਗਈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਹਾਦਸੇ ਤੋਂ ਬਾਅਦ 17 ਵਿਦਿਆਰਥੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਸਨ।  

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਧਿਕਾਰੀਆਂ ਨੇ ਦੱਸਿਆ ਕਿ ਕਿਸ਼ਤੀ ’ਚ 30 ਲੋਕ ਸਵਾਰ ਸੀ। ਹਾਦਸੇ ਤੋਂ ਬਾਅਦ ਮੌਕੇ ’ਤੇ ਬਚਾਅ ਟੀਮਾਂ ਪਹੁੰਚ ਗਈਆਂ ਹਨ ਰਾਹਤ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ। ਨਾਲ ਹੀ ਪੀੜਤ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਗਏ ਹਨ। 

ਇਹ ਵੀ ਪੜ੍ਹੋ: ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ, ਪਹਾੜਾਂ ’ਚ ਹੋ ਸਕਦੀ ਹੈ ਬਰਫਬਾਰੀ

Related Post