Kapurthala Accident : ਕਪੂਰਥਲਾ ਚ ਭਿਆਨਕ ਹਾਦਸਾ, ਟਰੈਕਟਰ ਦੀ ਟੱਕਰ ਨਾਲ 17 ਸਾਲਾ ਨੌਜਵਾਨ ਦੀ ਮੌਤ

Kapurthala Accident : ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੀਸੀਟੀਵੀ ਫੋਟੇਜ ਦੇ ਅਧਾਰ 'ਤੇ ਮੁਲਜ਼ਮ ਵਾਹਨ ਚਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਜਲਦ ਪੁਲਿਸ ਦੀ ਗ੍ਰਿਫਤ ਵਿੱਚ ਹੋਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਨਿਰਦੋਸ਼ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਵਾਹਨ ਚਾਲਕ ਖ਼ਿਲਾਫ਼ ਪੁਲਿਸ ਕਦੋਂ ਕਾਰਵਾਈ ਕਰਦੀ ਹੈ।

By  KRISHAN KUMAR SHARMA June 13th 2025 04:22 PM -- Updated: June 13th 2025 04:25 PM

Kapurthala Accident : ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਦਰਮਿਆਨ ਆਹਮੋ ਸਾਹਮਣੇ ਹੋਈ ਭਿਆਨਕ ਟੱਕਰ ਦੌਰਾਨ ਇੱਕ 16-17  ਸਾਲਾਂ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

ਮ੍ਰਿਤਕ ਦੇ ਚਾਚੇ ਗੁਰਨਾਮ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਭਤੀਜਾ ਰੋਹਨ ਗਿੱਲ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਜਨੂਹਾਂ ਕੱਲ੍ਹ ਸ਼ਾਮ ਕਿਸੇ ਜ਼ਰੂਰੀ ਕੰਮ ਲਈ ਘਰੋਂ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਗਿਆ ਸੀ ਤਾਂ ਜਿਵੇਂ ਹੀ ਉਹ ਪਿੰਡ ਭੰਡਾਲ ਬੇਟ ਦੇ ਬੱਸ ਸਟੈਂਡ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਇੱਕ ਅਗਿਆਤ ਟਰੈਕਟਰ ਟਰਾਲੀ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ ਜਿਸ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ, ਜਿੱਥੇ ਡਿਊਟੀ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਪੁਲਿਸ ਅਧਿਕਾਰੀ ਮੂਰਤਾਂ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਅੱਜ ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੀਸੀਟੀਵੀ ਫੋਟੇਜ ਦੇ ਅਧਾਰ 'ਤੇ ਮੁਲਜ਼ਮ ਵਾਹਨ ਚਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਜਲਦ ਪੁਲਿਸ ਦੀ ਗ੍ਰਿਫਤ ਵਿੱਚ ਹੋਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਨਿਰਦੋਸ਼ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਵਾਹਨ ਚਾਲਕ ਖ਼ਿਲਾਫ਼ ਪੁਲਿਸ ਕਦੋਂ ਕਾਰਵਾਈ ਕਰਦੀ ਹੈ।

ਦੱਸ ਦਈਏ ਕਿ ਮਿਰਤਿਕ ਨੌਜਵਾਨ ਦੇ ਪਿਤਾ ਦੀ ਕੁੱਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਵਿਧਵਾ ਮਾਂ ਵੱਲੋਂ ਸਖ਼ਤ ਮਿਹਨਤ ਮੁਸ਼ੱਕਤ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਸੀ।

Related Post