Coronavirus Update: ਦੇਸ਼ ਵਿੱਚ ਕੋਰੋਨਾ ਵਾਇਰਸ ਦੇ 170 ਨਵੇਂ ਮਾਮਲੇ ਆਏ ਸਾਹਮਣੇ

ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 170 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਭਾਰਤ ’ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਧ ਕੇ 4,46,80,094 ਹੋ ਗਈ ਹੈ।

By  Aarti January 9th 2023 03:49 PM

Coronavirus Update: ਦੁਨੀਆ ਭਰ ’ਚ ਕੋਰੋਨਾ ਵਾਇਰਸ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਭਾਰਤ ’ਚ ਚੌਕਸੀ ਵਰਤੀ ਜਾ ਰਹੀ ਹੈ। ਆਏ ਦਿਨ ਭਾਰਤ ’ਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 170 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਭਾਰਤ ’ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਧ ਕੇ 4,46,80,094 ਹੋ ਗਈ ਹੈ। ਜਦਕਿ ਇਲਾਜ ਅਧੀਨ ਮਰੀਜ਼ਾ ਦੀ ਗਿਣਤੀ ਘੱਟ ਕੇ 2,371 ਰਹਿ ਗਈ ਹੈ। 

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਜਾਰੀ ਕੀਤੇ ਗਏ ਅਪਡੇਟ ਅੰਕੜਿਆਂ ਮੁਤਾਬਕ ਭਾਰਤ ਵਿੱਚ ਕੋਵਿਡ-19 ਕਾਰਨ ਹੁਣ ਤੱਕ 5,30,721 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰੋਜ਼ਾਨਾ ਲਾਗ ਦੀ ਦਰ 0.20 ਫੀਸਦ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.11 ਫੀਸਦ ਹੈ।

ਇਸ ਤੋਂ ਇਲਾਵਾ ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 52 ਮਾਮਲਿਆਂ ਦੀ ਕਮੀ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.80 ਫੀਸਦੀ ਹੈ।

ਇਹ ਵੀ ਪੜ੍ਹੋ: ਸੜਕੀ ਹਾਦਸੇ 'ਚ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ ਦੀ ਮੌਤ

Related Post