Army troops in Punjab : ਸੁਰੱਖਿਆ ਦੇ ਮੱਦੇਨਜ਼ਰ ਕੇਂਦਰ ਨੇ RPF ਤੇ RAF ਦੀਆਂ 18 ਕੰਪਨੀਆਂ ਪੰਜਾਬ 'ਚ ਤਾਇਨਾਤ ਕਰਨ ਲਈ ਭੇਜੀਆਂ

By  Ravinder Singh March 3rd 2023 12:04 PM -- Updated: March 3rd 2023 12:08 PM

ਚੰਡੀਗੜ੍ਹ : ਪੰਜਾਬ ਵਿਚ ਵਿਗੜਦੀ ਅਮਨ-ਕਾਨੂੰਨ ਵਿਵਸਥਾ ਕਾਰਨ ਕੇਂਦਰ ਸਰਕਾਰ ਵੱਲੋਂ ਸੈਂਟਰਲ ਆਰਮਜ਼ ਪੁਲਿਸ ਤੇ ਫੌਜ ਦੀਆਂ ਟੁਕੜੀਆਂ ਭੇਜੀਆਂ ਗਈਆਂ ਹਨ। ਕੇਂਦਰ ਸਰਕਾਰ ਵੱਲੋਂ ਫੋਰਸ ਦੀਆਂ 50 ਟੁਕੜੀਆਂ (ਸੀਏਪੀਐਫ) ਪੰਜਾਬ ਵਿਚ ਤਾਇਨਾਤ ਕਰਨ ਲਈ ਭੇਜ ਦਿੱਤੀਆਂ ਗਈਆਂ ਹਨ।


ਇਸ ਵਿਚ ਸੀਆਰਪੀਐਫ-10, ਆਰਪੀਐਫ-8, ਬੀਐਸਐਫ-12, ਆਈਟੀਬੀਪੀ-10 ਤੇ ਐਸਐਸਬੀ-10 ਟੁਕੜੀਆਂ ਸ਼ਾਮਲ ਹਨ। ਕਾਬਿਲੇਗੌਰ ਹੈ ਕਿ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਹੋ ਰਹੇ ਹਨ। ਹਾਲਾਂਕਿ ਪੰਜਾਬ ਸਰਕਾਰ ਨੇ ਖੁਦ ਕੇਂਦਰ ਨੂੰ ਫੌਜ ਦੀਆਂ ਟੁਕਰੀਆਂ ਨੂੰ ਭੇਜਣ ਦੀ ਅਪੀਲ ਕੀਤੀ ਸੀ।

ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਇਹ ਮੰਗ ਉਠਾਈ ਸੀ। ਜਾਣਕਾਰੀ ਅਨੁਸਾਰ ਸੀਆਰਪੀਐਫ-ਆਰਏਐਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੰਜਾਬ 'ਚ 6 ਮਾਰਚ ਤੋਂ 16 ਮਾਰਚ ਤੱਕ 1900 ਦੇ ਕਰੀਬ ਕੇਂਦਰੀ ਸੁਰੱਖਿਆ ਮੁਲਾਜ਼ਮ ਤਾਇਨਾਤ ਰਹਿਣਗੇ ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

ਇਹ ਵੀ ਪੜ੍ਹੋ : Punjab Budget Session : ਬਜਟ ਸੈਸ਼ਨ 'ਚ ਰਾਜਪਾਲ ਦੇ ਭਾਸ਼ਣ ਦਰਮਿਆਨ ਕਾਂਗਰਸੀ ਵਿਧਾਇਕਾਂ ਵੱਲੋਂ ਹੰਗਾਮਾ

ਇਸ ਮਗਰੋਂ ਹਾਲਾਤ ਮੁਤਾਬਕ ਇਨ੍ਹਾਂ ਕੰਪਨੀਆਂ ਬਾਰੇ ਫ਼ੈਸਲਾ ਲਿਆ ਜਾਵੇਗਾ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੀਂ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ  ਤੇ ਸੁਰੱਖਿਆ ਸਥਿਤੀ 'ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਸਮੱਗਲਿੰਗ ਵਧ ਰਹੀ ਹੈ।

Related Post