Punjab Farmer Protest: ਪੰਜਾਬ ’ਚ 19 ਕਿਸਾਨ ਜਥੇਬੰਦੀਆਂ ਦਾ ਤਿੰਨ ਦਿਨ ਲਈ ਰੇਲ ਰੋਕੋ ਅੰਦੋਲਨ, ਲੋਕ ਹੋ ਰਹੇ ਖੱਜਲ ਖੁਆਰ
ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 19 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਭਰ ’ਚ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਦਿਨਾਂ ਦੇ ਲਈ ਟਰੇਨਾਂ ਰੋਕਣ ਦਾ ਸੱਦਾ ਦਿੱਤਾ ਗਿਆ ਹੈ।

Punjab Farmer Protest: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 19 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਭਰ ’ਚ ਕਿਸਾਨ ਜਥੇਬੰਦੀਆਂ ਵੱਲੋਂ ਤਿੰਨ ਦਿਨਾਂ ਦੇ ਲਈ ਟਰੇਨਾਂ ਰੋਕਣ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੇ ਚੱਲਦੇ ਪੰਜਾਬ ਚ ਟਰੇਨਾਂ ਦਾ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੱਸਿਆ ਜਾ ਰਿਹਾ ਹੈ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਰੇਲਵੇ ਟਰੈਕਾਂ ’ਤੇ ਬੈਠ ਗਏ ਹਨ। ਗੁਰਦਾਸਪੁਰ, ਮੋਗਾ, ਫਰੀਦਕੋਟ ਅਤੇ ਤਰਨਤਾਰਨ ’ਚ ਕਿਸਾਨਾਂ ਨੇ ਰੇਲਵੇ ਟਰੈਕ ਨੂੰ ਜਾਮ ਕਰ ਦਿੱਤਾ ਹੈ। ਇਨ੍ਹਾਂ ਹੀ ਨਹੀਂ ਫਰੀਦਕੋਟ ਦੇ ਕਸਬਾ ਗੋਲੇਵਾਲਾ ਦੇ ਰੇਲਵੇ ਸਟੇਸ਼ਨ ’ਤੇ 2 ਸਵਾਰੀ ਗੱਡੀਆਂ ਨੂੰ ਰੋਕਿਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਕਿਸਾਨ ਜਥੇਬੰਦੀਆਂ ਵੱਲੋਂ ਪਟਿਆਲਾ, ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ ਦੇ ਬਟਾਲਾ, ਜਲੰਧਰ ਛਾਉਣੀ, ਤਰਨਤਾਰਨ, ਸੁਨਾਮ, ਨਾਭਾ, ਫਿਰੋਜ਼ਪੁਰ ’ਚ ਬਸਤੀ ਟੈਂਕਵਾਲੀ ਅਤੇ ਮੱਲਾਂਵਾਲਾ, ਬਠਿੰਡਾ ਵਿੱਚ ਰਾਮਪੁਰਾ, ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ ’ਚ ਰੇਲ ਟਰੈਕ ਜਾਮ ਕੀਤੇ ਜਾਣਗੇ।
ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਧਰਨੇ ’ਚ ਕਿਸਾਨ ਮਹਿਲਾਵਾਂ ਵੀ ਸ਼ਾਮਲ ਹੋਈਆਂ ਹਨ। ਕਿਸਾਨ ਮਹਿਲਾਵਾਂ ਦਾ ਕਹਿਣਾ ਹੈ ਕਿ ਅੱਜ ਅਸੀਂ ਆਪਣੇ ਪੁੱਤਾਂ ਨੂੰ ਘਰੋਂ ਬਾਹਰ ਜਾਣ ਤੋਂ ਡਰਦੇ ਹਨ। ਉਨ੍ਹਾਂ ਨੂੰ ਨਹੀਂ ਪਤਾ ਹੈ ਕਿ ਉਨ੍ਹਾਂ ਦੇ ਪੁੱਤਾਂ ਦਾ ਕੀ ਹੋਵੇਗਾ। ਉਨ੍ਹਾਂ ਦੇ ਪੁੱਤ ਮੋਟਰਾਂ ਅਤੇ ਨਸ਼ਿਆਂ ਨਾਲ ਮਰ ਰਹੇ ਹਨ। ਪਿੰਡਾਂ ਦਾ ਮਾੜਾ ਹਾਲ ਹੋਇਆ ਪਿਆ ਹੈ।
ਦੱਸ ਦਈਏ ਕਿ 18 ਜਥੇਬੰਦੀਆਂ ਵੱਲੋਂ ਹੜ੍ਹ ਪੀੜਤਾਂ ਲਈ ਪੈਕੇਜ, ਐਮਐਸਪੀ ਗਰੰਟੀ ਕਾਨੂੰਨ, ਕਿਸਾਨ ਮਜ਼ਦੂਰ ਦੀ ਕਰਜ ਮੁਕਤੀ, ਮਨਰੇਗਾ ਸਕੀਮ ਅਤੇ ਨਸ਼ੇ ਸਮੇਤ ਕਈ ਹੋਰ ਮੁੱਦਿਆ ਨੂੰ ਲੈ ਕੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Sukhpal Singh Khaira: ਪੰਜਾਬ ਪੁਲਿਸ ਦੀ ਹਿਰਾਸਤ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜਾਣੋ ਪੂਰਾ ਮਾਮਲਾ