ਪੰਜਾਬ ਐਂਡ ਸਿੰਧ ਬੈਂਕ ’ਚ ਹੋਈ 18 ਲੱਖ ਦੀ ਲੁੱਟ, ਸੀਸੀਟੀਵੀ ’ਚ ਕੈਦ ਲੁਟੇਰੇ

By  Aarti December 19th 2022 02:06 PM -- Updated: December 19th 2022 02:08 PM

ਅੰਮ੍ਰਿਤਸਰ: ਸੂਬੇ ਭਰ ’ਚ ਲੁੱਟਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਬੇਸ਼ਕ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਨ ਦੇ ਲੱਖਾਂ ਹੀ ਦਾਅਵੇ ਵਾਅਦੇ ਕੀਤੇ ਜਾ ਰਹੇ ਹਨ, ਪਰ ਇਸਦੇ ਪਿੱਛੇ ਦੀ ਜ਼ਮੀਨੀ ਹਕੀਕਤ ਕੁਝ ਹੋਰ ਹੀ ਨਜ਼ਰ ਆ ਰਹੀ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਕੱਥੂਨੰਗਲ ਤੋਂ ਸਾਹਮਣੇ ਆਇਆ ਹੈ ਜਿੱਥੇ ਦੇ ਪੰਜਾਬ ਐਂਡ ਸਿੰਧ ਬੈਂਕ ਵਿੱਚ ਲੁਟੇਰਿਆਂ ਨੇ ਵੱਡੀ ਲੁੱਟ ਨੂੰ ਅੰਜਾਮ ਦਿੱਤਾ। 

ਮਿਲੀ ਜਾਣਕਾਰੀ ਮੁਤਾਬਿਕ ਕੱਥੂ ਨੰਗਲ 'ਚ ਪੰਜਾਬ ਐਂਡ ਸਿੰਧ ਬੈਂਕ 'ਚ ਲੁਟੇਰਿਆ ਨੇ 18 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੁੱਟ ਦੀ ਵਾਰਦਾਤ ਨੂੰ ਸਵੇਰੇ 11 ਵਜੇ ਅੰਜਾਮ ਦਿੱਤਾ ਗਿਆ ਹੈ। ਮਾਮਲੇ ਸਬੰਧੀ ਸੀਸੀਟੀਵੀ ਫੁਟੇਜ ਪੁਲਿਸ ਦੇ ਹੱਥ ਲੱਗੀ ਹੈ। ਜਿਸ ਨੂੰ ਖੰਗਾਲ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਸੀਸੀਟੀਵੀ ਵਿੱਚ ਦੇਖਿਆ ਜਾ ਰਿਹਾ ਹੈ ਕਿ ਦੋ ਨਕਾਬਪੋਸ਼ ਲੁਟੇਰੇ ਬੈਂਕ ਅੰਦਰ ਦਾਖਲ ਹੋਏ ਅਤੇ ਫਿਰ ਉਨ੍ਹਾਂ ਨੇ ਕਰਮਚਾਰੀਆਂ ਨੂੰ ਬੰਧਕ ਬਣਾ ਲਿਆ। ਫਿਰ ਬੈਂਕ ਵਿੱਚ ਰੱਖਿਆ ਕੈਸ਼ ਆਪਣੇ ਨਾਲ ਲੈ ਕੇ ਫਰਾਰ ਹੋ ਗਏ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਬੈਂਕ ਨੂੰ ਲੁਟੇਰਿਆਂ ਨੇ ਆਪਣਾ ਨਿਸ਼ਾਨਾ ਬਣਾਇਆ ਸੀ  ਉਸ ਤੋਂ ਮਹਿਜ਼ 300 ਮੀਟਰ ਦੀ ਦੂਰੀ ’ਤੇ ਹੀ ਕੱਥੂਨੰਗਲ ਥਾਣਾ ਮੌਜੂਦ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਮੌਸਮ ਵਿਭਾਗ ਨੇ ਠੰਢ ਅਤੇ ਧੁੰਦ ਦੀ ਕੀਤੀ ਪੇਸ਼ੀਨਗੋਈ

Related Post