ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਇੱਕ ਨੌਜਵਾਨ ਦੀ ਮੌਤ, ਦੂਜਾ ਗੰਭੀਰ

ਸੁਲਤਾਨਪੁਰ ਲੋਧੀ ਤੋਂ ਡੱਲਾ ਰੋਡ ਸਥਿਤ ਇੱਕ ਪੈਟ੍ਰੋਲ ਪੰਪ ਨੇੜੇ ਹੋਏ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਜਖਮੀ ਹੋ ਗਿਆ ਹੈ।

By  KRISHAN KUMAR SHARMA April 24th 2024 03:43 PM

ਕਪੂਰਥਲਾ: ਸੁਲਤਾਨਪੁਰ ਲੋਧੀ ਤੋਂ ਡੱਲਾ ਰੋਡ ਸਥਿਤ ਇੱਕ ਪੈਟ੍ਰੋਲ ਪੰਪ ਨੇੜੇ ਹੋਏ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਜਖਮੀ ਹੋ ਗਿਆ ਹੈ। ਖਬਰ ਮਿਲਦਿਆਂ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਮੁਹੱਲਾ ਸੈਂਟਰ ਟਾਊਨ ਦਾ 18 ਸਾਲਾ ਨਵਦੀਪ ਸਿੰਘ ਪੁੱਤਰ ਜਸਵੀਰ ਸਿੰਘ ਮਲਸੀਆਂ ਵਿਖੇ ਏਪੀਜੇ ਨਰਸਿੰਗ ਕਾਲਜ ਵਿਖੇ ਨਰਸਿੰਗ ਦੀ ਪੜ੍ਹਾਈ ਕਰਦਾ ਸੀ ਅਤੇ ਦੋ ਮਹੀਨੇ ਦੀ ਟਰੇਨਿੰਗ ਤੋਂ ਬਾਅਦ ਅੱਜ ਪਹਿਲੇ ਦਿਨ ਆਪਣੇ ਸਾਥੀ ਅਜੇ ਪੁੱਤਰ ਰਾਜੂ ਵਾਸੀ ਪਿੰਡ ਜੈਨ ਪੁਰ ਨਾਲ ਪੀਬੀ 08 ਈਸੀ 6926 ਮੋਟਰਸਾਈਕਲ 'ਤੇ ਕਾਲਜ ਮਲਸੀਆਂ ਜਾ ਰਿਹਾ ਸੀ।

ਇਸ ਦੌਰਾਨ ਜਦੋਂ ਉਹ ਡੱਲਾ ਰੋਡ ਨੇੜੇ ਇੱਕ ਪਟਰੋਲ ਪੰਪ ਕੋਲ ਪੁੱਜੇ ਤਾਂ ਅੱਗੇ ਤੋਂ ਅਚਾਨਕ ਇੱਕ ਟਿੱਪਰ ਆ ਗਿਆ, ਜਿਸ ਦੌਰਾਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਹੇਠਾਂ ਡਿੱਗ ਗਿਆ। ਨਤੀਜੇ ਵੱਜੋਂ ਨਵਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।

ਆਸ ਪਾਸ ਦੇ ਲੋਕਾਂ ਨੇ ਮੌਕੇ 'ਤੇ ਹੀ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਇੱਕ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਜਿਸ ਦੀ ਲਾਸ਼ ਸਿਵਲ ਹਸਪਤਾਲ ਦੇ  ਮੁਰਦਾਘਰ ਵਿੱਚ ਰਖਵਾ ਦਿੱਤੀ ਹੈ ਅਤੇ ਜ਼ਖ਼ਮੀ ਦਾ ਇਲਾਜ ਕੀਤਾ ਗਿਆ। ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Post