ਬਾਲ ਵਿਆਹ ਕਰਵਾਉਣ ਵਾਲੇ 1800 ਲੋਕ ਗ੍ਰਿਫ਼ਤਾਰ, ਸੀਐਮ ਦੇ ਐਲਾਨ ਮਗਰੋਂ ਵੱਡਾ ਐਕਸ਼ਨ

By  Ravinder Singh February 3rd 2023 02:20 PM

ਆਸਾਮ : ਆਸਾਮ ਸਰਕਾਰ ਸ਼ੁੱਕਰਵਾਰ ਯਾਨੀ ਅੱਜ ਤੋਂ ਬਾਲ ਵਿਆਹ ਖਿਲਾਫ਼ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਜੇਕਰ ਕੋਈ ਬਾਲ ਵਿਆਹ ਪ੍ਰੋਗਰਾਮ 'ਚ ਸ਼ਾਮਲ ਹੁੰਦਾ ਹੈ ਤਾਂ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ। ਬਾਲ ਵਿਆਹ ਮਾਮਲੇ 'ਚ ਵੀਰਵਾਰ ਸ਼ਾਮ ਨੂੰ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਪੂਰੇ ਸੂਬੇ 'ਚ ਹੁਣ ਤੱਕ 1800 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।



ਮੁੱਖ ਮੰਤਰੀ ਨੇ ਟਵੀਟ ਕਰਕੇ ਦੱਸਿਆ ਕਿ ਸੂਬੇ 'ਚ ਬਾਲ ਵਿਆਹ ਦੇ 4,004 ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ 'ਤੇ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਵਿਆਹ 'ਚ ਬੱਚੇ ਦਾ ਜਨਮ ਹੋਇਆ ਹੋਵੇਗਾ ਤਾਂ ਪੋਕਸੋ ਐਕਟ ਤਹਿਤ ਵਿਆਹ ਕਰਵਾਉਣ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕੀਤਾ ਜਾਵੇਗਾ।

14 ਸਾਲ ਤੋਂ ਘੱਟ ਉਮਰ ਦੇ ਵਿਆਹ 'ਤੇ ਪੋਕਸੋ ਲਗਾਇਆ ਜਾਵੇਗਾ

ਅਸਾਮ ਮੰਤਰੀ ਮੰਡਲ ਨੇ 14 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਨਾਲ ਵਿਆਹ ਕਰਨ ਵਾਲੇ ਪੁਰਸ਼ਾਂ ਨੂੰ ਪੋਕਸੋ ਐਕਟ ਤਹਿਤ ਦਰਜ ਕਰਨ ਦਾ ਫ਼ੈਸਲਾ ਕੀਤਾ ਹੈ। ਨਾਲ ਹੀ, 14 ਤੋਂ 18 ਸਾਲ ਦੀ ਉਮਰ ਵਰਗ ਦੀਆਂ ਲੜਕੀਆਂ ਨਾਲ ਵਿਆਹ ਕਰਨ ਵਾਲਿਆਂ 'ਤੇ ਬਾਲ ਵਿਆਹ ਰੋਕੂ ਕਾਨੂੰਨ 2006 ਤਹਿਤ ਮੁਕੱਦਮਾ ਚਲਾਇਆ ਜਾਵੇਗਾ। ਸਰਮਾ ਦਾ ਕਹਿਣਾ ਹੈ ਕਿ ਇਹ ਫੈਸਲਾ ਰਾਜ ਵਿੱਚ ਮਾਵਾਂ ਅਤੇ ਬਾਲ ਮੌਤ ਦਰ ਦੀ ਉੱਚ ਦਰ ਨੂੰ ਰੋਕਣ ਲਈ ਲਿਆ ਗਿਆ ਹੈ, ਕਿਉਂਕਿ ਬਾਲ ਵਿਆਹ ਵੀ ਇਸ ਦਾ ਇਕ ਮੁੱਖ ਕਾਰਨ ਹੈ।

ਅਸਾਮ ਦੀ ਮੁੱਖ ਮੰਤਰੀ ਹਿਮਾਂਤਾ ਬਿਸਵਾ ਸਰਮਾ ਨੇ ਔਰਤਾਂ ਨੂੰ ਸਹੀ ਉਮਰ ਵਿੱਚ ਮਾਂ ਬਣਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਂ ਬਣਨ ਦੀ ਸਹੀ ਉਮਰ 22 ਤੋਂ 30 ਸਾਲ ਹੈ। ਔਰਤਾਂ ਨੂੰ ਇਸ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਚਾਹੀਦਾ। ਜੇ ਉਹ 30 ਸਾਲ ਤੋਂ ਬਾਅਦ ਬੱਚੇ ਨੂੰ ਜਨਮ ਦਿੰਦੀ ਹੈ ਤਾਂ ਕਈ ਮੈਡੀਕਲ ਪੇਚੀਦਗੀਆਂ ਹੁੰਦੀਆਂ ਹਨ। ਮੁੱਖ ਮੰਤਰੀ ਨੇ ਸ਼ਨਿੱਚਰਵਾਰ ਨੂੰ ਗੁਹਾਟੀ 'ਚ ਇਕ ਸਰਕਾਰੀ ਪ੍ਰੋਗਰਾਮ 'ਚ ਇਹ ਗੱਲ ਕਹੀ। ਉਹ ਬਾਲ ਵਿਆਹ ਤੇ ਔਰਤਾਂ ਨਾਲ ਸਬੰਧਤ ਸਮੱਸਿਆਵਾਂ ਸਬੰਧੀ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਇਹ ਵੀ ਪੜ੍ਹੋ : ਮਹਿੰਗਾਈ ਦੀ ਮਾਰ : ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ

ਸਰਮਾ ਨੇ ਕਿਹਾ- ਜਿਨ੍ਹਾਂ ਔਰਤਾਂ ਦਾ ਵਿਆਹ ਨਹੀਂ ਹੋਇਆ ਹੈ, ਉਨ੍ਹਾਂ ਦਾ ਜਲਦੀ ਵਿਆਹ ਕਰ ਲੈਣਾ ਚਾਹੀਦਾ ਹੈ। ਸੀਐਮ ਸਰਮਾ ਨੇ ਕਿਹਾ ਕਿ ਹਰ ਚੀਜ਼ ਇਕ ਨਿਸ਼ਚਿਤ ਉਮਰ ਸੀਮਾ ਦੇ ਅੰਦਰ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਘੱਟ ਉਮਰ ਵਿਚ ਵਿਆਹ ਨਾ ਹੋਣਾ ਅਤੇ ਸਹੀ ਉਮਰ ਵਿੱਚ ਬੱਚੇ ਨਾ ਹੋਣਾ ਵੀ ਜਣੇਪਾ ਤੇ ਬਾਲ ਮੌਤ ਦਰ 'ਚ ਵਾਧਾ ਹੋਣ ਦਾ ਕਾਰਨ ਹੈ। ਇਸ ਲਈ ਮੈਂ ਸਾਰੀਆਂ ਔਰਤਾਂ ਨੂੰ 30 ਸਾਲ ਦੀ ਉਮਰ ਤੋਂ ਪਹਿਲਾਂ ਵਿਆਹ ਕਰਨ ਦੀ ਸਲਾਹ ਦੇਵਾਂਗਾ।

Related Post