PTC News
Search
🔍 Search

Russia Army Plane Crash : ਰੂਸ ਚ ਵੱਡਾ ਹਵਾਈ ਹਾਦਸਾ, ਹਵਾ ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

Russia Army Plane Crash : ਰੱਖਿਆ ਮੰਤਰਾਲੇ ਨੇ ਕਿਹਾ ਕਿ ਜਹਾਜ਼ ਇੱਕ ਸੁੰਨਸਾਨ ਖੇਤਰ ਵਿੱਚ ਡਿੱਗਿਆ। ਖੇਤਰੀ ਗਵਰਨਰ ਇਲਿਆ ਸੇਰੇਡਯੁਕ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਨੇ ਹਾਦਸੇ ਵਾਲੀ ਥਾਂ 'ਤੇ ਲੱਗੀ ਅੱਗ 'ਤੇ ਕਾਬੂ ਪਾ ਲਿਆ ਹੈ।

By  KRISHAN KUMAR SHARMA November 18th 2026 09:59 AM

Russia Army Plane Crash : ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ ਵਿੱਚ ਰੂਸੀ ਫੌਜੀ An-12 ਟਰਾਂਸਪੋਰਟ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇਸ ਵਿੱਚ ਸਵਾਰ ਸਾਰੇ 19 ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਸਮਾਚਾਰ ਏਜੰਸੀ RIA ਦੇ ਅਨੁਸਾਰ, ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਤਕਨੀਕੀ ਖਰਾਬੀ ਕਾਰਨ ਇਹ ਹਾਦਸਾ ਹੋਇਆ।

ਰੱਖਿਆ ਮੰਤਰਾਲੇ ਨੇ ਕਿਹਾ ਕਿ ਜਹਾਜ਼ ਇੱਕ ਸੁੰਨਸਾਨ ਖੇਤਰ ਵਿੱਚ ਡਿੱਗਿਆ। ਖੇਤਰੀ ਗਵਰਨਰ ਇਲਿਆ ਸੇਰੇਡਯੁਕ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਨੇ ਹਾਦਸੇ ਵਾਲੀ ਥਾਂ 'ਤੇ ਲੱਗੀ ਅੱਗ 'ਤੇ ਕਾਬੂ ਪਾ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਜਾਂਚ ਵਿੱਚ ਸਹਾਇਤਾ ਕਰਨਾ ਹੈ।

ਖਬਰ ਅਪਡੇਟ ਜਾਰੀ...

Related Post